ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਦੀ ਯਾਤਰਾ ਲਈ ਭਾਰਤ ਦੇ ਸਿੱਖ ਜਥੇ ਨੂੰ ਰੋਕਣ ਖ਼ਿਲਾਫ਼ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਜੁਲਾਈ ਨੂੰ ਸਰਹੱਦ ਪਾਰ ਵਾਹਗਾ (ਪਾਕਿਸਤਾਨ) ਵਿੱਚ ਭਾਰਤ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਲਾਹੌਰ ਵਿੱਚ ਔਕਾਫ਼ ਬੋਰਡ ਦੇ ਦਫ਼ਤਰ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ।