
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਤਹਿਤ ਬੀਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਹਰਦੋਛੀਨਾ ਵਿਖੇ ਇਕ ਇਕੱਤਰਤਾ ਕੀਤੀ ਗਈ।
ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਨਿਜਾਮ ਮੁੜ-ਸੁਰਜੀਤ ਕਰਨ ਦੇ ਯਤਨਾਂ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਤਾਲਮੇਲ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਇਹ ਅਹਿਮ ਇਕੱਤਰਤਾ ਗੁਰਦਾਸਪੁਰ ਵਿਖੇ ਹੋਈ।
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਭੁਪਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਬਾਘਾਪੁਰਾਣਾ ਨੇੜੇ ਗੁਰੂ ਕੀ ਮਟੀਲੀ ਵਿਖੇ ਨਿਰਮਲ ਸੰਪ੍ਰਦਾਇ ਦੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਰੀ ਪੀਰੀ ਦਿਵਸ ਮੌਕੇ ੧੪ ਹਾੜ (੨੮ ਜੂਨ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਦੇ ਸੱਦੇ ਬਾਬਤ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆ ਨਾਲ ਪੰਥ ਸੇਵਕ ਸ਼ਖਸ਼ੀਅਤਾਂ ਦੀਆਂ ਬੈਠਕਾਂ ਦਾ ਦੌਰ ਜਾਰੀ ਹੈ।
ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਵਿਚ ਪੰਚ ਪ੍ਰਧਾਨੀ ਤੇ ਗੁਰਮਤੇ ਬਾਰੇ ਵਿਚਾਰਾਂ ਹੋਈਆਂ ਤਸਵੀਰਾਂ ਦੀ ਜ਼ੁਬਾਨੀ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਬੀਤੇ ਦਿਨੀ ਤਲਵੰਡੀ ਸਾਬੋ ਵਿਖੇ ਇਲਾਕੇ ਵਿਚ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਬੀਤੇ ਦਿਨੀਂ ੨੯ ਅਪ੍ਰੈਲ ਨੂੰ ਖਾਲਿਸਤਾਨ ਐਲਾਨਨਾਮੇ ਦੀ ਵਰ੍ਹੇਗੰਢ ਉੱਤੇ ਸਿੱਖ ਜਥੇਬੰਦੀ ਦਲ ਖਾਲਸਾ ਦੇ ਸਿੰਘਾਂ ਅਤੇ ਹੋਰਨਾਂ ਪੰਥ ਸੇਵਕਾਂ ਸਖਸ਼ੀਅਤਾਂ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਦਰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹਾਜ਼ਰੀ ਭਰੀ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਇਕੱਤਰਤਾ ਹੋਈ।
ਬੀਤੇ ਦਿਨੀ ਪਿੰਡ ਭਲੂਰ ਦੀ ਸੰਗਤ ਤੇ ਇਲਾਕੇ ਦੇ ਪੰਥ ਸੇਵਕਾਂ ਨੇ ਸ਼ਹੀਦ ਅਜੀਤ ਸਿੰਘ ਭਲੂਰ ਦੀ ਯਾਦ ਵਿਚ ਗੁਰਦੁਆਰਾ ਨਾਨਕਸਰ ਸਰੋਵਰ ਸਾਹਿਬ (ਭਲੂਰ) ਵਿਖੇ ਸ਼ਹੀਦੀ ਸਮਾਗਮ ਕਰਵਾਇਆ।
Next Page »