Tag Archive "panthak-assembly-2018"

ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ 2 ਮਾਰਚ ਨੂੰ ਲੁਧਿਆਣੇ ਕਰਵਾਇਆ ਜਾ ਰਿਹੈ ਦੂਜਾ ਇਜਲਾਸ

ਅਕਤੂਬਰ 2018 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਪੰਥਕ ਮੁੱਦੇ ਵਿਚਾਰਨ ਲਈ ਪੰਥਕ ਅਸੈਂਬਲੀ ਦਾ ਦੂਜਾ ਇਜਲਾਸ 2 ਮਾਰਚ 2019 ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਭਵਨ,ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ।

ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਨੇ ਪੰਥਕ ਕਨਫੈਡਰੇਸ਼ਨ ਦਾ ਐਲਾਨਨਾਮਾ ਜਾਰੀ ਕੀਤਾ

20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਇਸਦਾ ਅਗਲਾ ਪੜਾਅ ਆਖੀ ਜਾਂਦੀ "ਪੰਥਕ ਕਨਫੈਡਰੇਸ਼ਨ" ਦਾ ਐਲਾਨ ਕੀਤਾ ਗਿਆ ।

17 ਜਨਵਰੀ ਨੂੰ ਪੰਥਕ ਕਨਫੈਡ੍ਰੇਸ਼ਨ ਦਾ ਐਲਾਨ ਕਰਨਗੇ ਪੰਥਕ ਅਸੈਂਬਲੀ ਦੇ ਪ੍ਰਬੰਧਕ

20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਤੋਂ ਬਾਅਦ ਹੁਣ ਇਸ ਦੇ ਪ੍ਰਬੰਧਕਾਂ ਵਲੋਂ ਚੰਡੀਗੜ੍ਹ ਵਿਖੇ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਕਿ ਮੌਜੂਦਾ ਵੇਲੇ ਸਿੱਖਾਂ ਦੇ ਹਿਤਾਂ ਦੀ ਪੂਰਨ ਤਰਜਮਾਨੀ ਕਰਦੀ ਕਿਸੇ ਵੀ ਧਿਰ ਦੀ ਅਣਹੋਂਦ ਨੂੰ ਮਹਿਸੂਸ ਕਰਦਿਆਂ ਪੰਥਕ ਕਨਫੈਡਰੇਸ਼ਨ ਦਾ ਗਠਨ ਕੀਤਾ ਜਾਵੇਗਾ।

ਸ੍ਰੀ ਅੰਮ੍ਰਿਤਸਰ ਵਿਖੇ ਹੋਈ ‘ਪੰਥਕ ਅਸੈਂਬਲੀ’ ਵਿੱਚ ਪਾਸ ਕੀਤੇ ਗਏ 12 ਮਤੇ

ਸ੍ਰੀ ਅੰਮ੍ਰਿਤਸਰ ਸਾਹਿਬ : 20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ‘ਪੰਥਕ ਅਸੈਂਬਲੀ’ ਦਾ ਪਹਿਲਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ।ਸ.ਸੁਖਦੇਵ ਸਿੰਘ ...

‘ਪੰਥਕ ਅਸੈਂਬਲੀ’ ਦੇ ਪਹਿਲੇ ਦਿਨ ਬੇਅਦਬੀ ਮਾਮਲਿਆਂ ਸਮੇਤ ਪੰਥ ਨੂੰ ਦਰਪੇਸ਼ ਮਸਲਿਆਂ ਤੇ ਵਿਚਾਰ ਹੋਈ

ਦਰਪੇਸ਼ ਕੌਮੀ ਮਸਲਿਆਂ ਤੇ ਬੇਅਦਬੀ ਮਾਮਲਿਆਂ ਤੇ ਵਿਚਾਰ ਕਰਕੇ ਕੋਈ ਸਾਂਝੀ ਰਾਏ ਉਭਾਰਨ ਲਈ ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਬੁਲਾਏ ਗਏ ਦੋ ਦਿਨਾ ‘ਪੰਥਕ ਅਸੈਂਬਲੀ’ ਨਾਮੀ ਇਕੱਠ ਦੇ ਪਹਿਲੇ ਦਿਨ ਇਹ ਵਿਚਾਰ ਖੱੁਲ੍ਹਕੇ ਸਾਹਮਣੇ ਆਈ ਹੈ ਕਿ ਦੇਸ਼ ਦਾ ਨਿਜ਼ਾਮ ਕਿਸੇ ਵੀ ਮੁੱਦੇ ਤੇ ਘੱਟ ਗਿਣਤੀਆਂ ਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਇਨਸਾਫ ਦੇਣਾ ਹੀ ਨਹੀਂ ਚਾਹੁੰਦਾ। ਕਈ ਬੁਲਾਰਿਆਂ ਦਾ ਇਹ ਵੀ ਮਤ ਸੀ ਕਿ ਇਸਦਾ ਇੱਕ ਕਾਰਣ ਸਿੱਖ ਜਥੇਬੰਦੀਆਂ ਅੰਦਰ ਏਕਤਾ ਅਤੇ ਦਰਪੇਸ਼ ਮਸਲਿਆਂ ਨਾਲ ਨਜਿਠਣ ਲਈ ਇੱਕ ਰਾਏ ਬਣਾਉਣ ਲਈ ਸਾਂਝੇ ਕੌਮੀ ਮੰਚ ਦੀ ਘਾਟ ਹੈ।