Tag Archive "panthak-taalmel-sangathan"

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਰਧਾ ਸਤਿਕਾਰ ਸਾਹਿਤ ਮਨਾਇਆ ਗਿਆ। ਇਸ ਸੰਬੰਧ ਵਿੱਚ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਰੂਪ ਨਗਰ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਨਗਰ ਕੀਰਤਨ ਸ਼ੁਰੂ ਹੋਇਆ। ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਅਰੰਭ ਹੋਏ ਇਸ ਨਗਰ ਕੀਰਤਨ ਵਿੱਚ ਕੀਰਤਨੀ ਜਥੇ, ਗੱਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਬੈਂਡ ਸਮੇਤ ਹਿੱਸਾ ਲਿਆ। ਇਹ ਨਗਰ ਕੀਰਤਨ ਰੂਪ ਨਗਰ ਤੋਂ ਭਗਤਾਂ ਵਾਲਾ, ਕਟੜਾ ਕਰਮ ਸਿੰਘ, ਨਮਕ ਮੰਡੀ, ਆਟਾ ਮੰਡੀ, ਬਜ਼ਾਰ ਕਾਠੀਆਂ, ਬਜ਼ਾਰ ਮਾਈ ਸੇਵਾਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਪੁਜਾ।

ਸਿੰਘ ਸਭਾ ਸਥਾਪਨਾ ਦਿਵਸ 1 ਅਕਤੂਬਰ ਨੂੰ; ਪੰਥਕ ਤਾਲਮੇਲ ਸੰਗਠਨ ਵਲੋਂ ਸੰਮੇਲਨ

ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਜਥੇਬੰਦਕ ਸਰੂਪ ਨੂੰ ਮਜ਼ਬੂਤ ਕਰਨ ਲਈ ਅਤੇ ਸਾਜ਼ਗਾਰ ਭਵਿੱਖ ਸਿਰਜਣ ਲਈ 1 ਅਕਤੂਬਰ 1873 ਨੂੰ ਸਿੰਘ ਸਭਾ ਦੀ ਹੋਈ ਸਥਾਪਨਾ ਦੇ ਸਬੰਧ ਵਿਚ ਇਸ ਵਾਰ ਦਾ ਸੰਮੇਲਨ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ 1 ਅਕਤੂਬਰ ਨੂੰ ਹੋਵੇਗਾ। ਜਿਸ ਵਿਚ ਸਿੰਘ ਸਭਾ ਲਹਿਰ ਦੇ ਮੋਢੀਆਂ ਦੀ ਮਹਾਨ ਘਾਲਣਾ ਨੂੰ ਵਿਚਾਰਿਆ ਜਾਵੇਗਾ ਅਤੇ ਵਰਤਮਾਨ ਅੰਦਰ ਪੰਥ ਦੇ ਸਨਮੁਖ ਖੜ੍ਹੀਆਂ ਸਮੱਸਿਆਵਾਂ ਦੇ ਹੱਲ ਨੂੰ ਤਲਾਸ਼ਿਆ ਜਾਵੇਗਾ।

ਗੁਰਦੁਆਰਾ ਕਮੇਟੀਆਂ, ਸੰਗਤਾਂ ਪੱਕੀ ਪਹਿਰੇਦਾਰੀ ਕਰਨ ਦੀ ਮਰਯਾਦਾ ਹੀ ਬਣਾ ਲੈਣ:ਪੰਥਕ ਤਾਲਮੇਲ ਸੰਗਠਨ

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਿਆਂ ਦੀ ਪੱਕੀ ਪਹਿਰੇਦਾਰੀ ਇਸ ਢੰਗ ਨਾਲ ਕਰਨ ਕਿ ਉਹ ਇਕ ਪਵਿੱਤਰ ਮਰਯਾਦਾ ਤੇ ਸੇਵਾ ਦਾ ਜ਼ਰੂਰੀ ਅੰਗ ਹੀ ਬਣ ਜਾਵੇ। ਕਿਉਂਕਿ ਗੁਰੂ ਗ੍ਰੰਥ ਤੇ ਗੁਰੂ ਪੰਥ ਦੇ ਦੋਖੀ ਡੂੰਘੀ ਸਾਜਿਸ਼ ਤਹਿਤ ਇਹ ਪਾਪ ਕੁਕਰਮ ਕਰਨ ਲਈ ਬਜ਼ਿਦ ਹਨ। ਪਿਛਲੀਆਂ ਵਾਪਰੀਆਂ ਘਟਨਾਵਾਂ ਤੋਂ ਜਗ-ਜ਼ਾਹਰ ਹੋ ਚੁੱਕਾ ਹੈ ਕਿ ਸਰਕਾਰਾਂ ਦਾ ਧਰਮਾਂ ਦੇ ਨਾਲ ਕੋਈ ਸਰੋਕਾਰ ਨਹੀਂ ਹੁੰਦਾ ਬਲਕਿ ਧਰਮਾਂ ਦੀ ਆੜ ਵਿਚ ਵਪਾਰ ਹੁੰਦਾ ਹੈ।

ਪੰਥਕ ਜਥੇਬੰਦੀਆਂ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਗੁਰਪੁਰਬ ਮਨਾਉਣ ਦਾ ਸੱਦਾ

ਅਕਾਲ ਪੁਰਖ ਦੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਆਗੂ ਜਸਵਿੰਦਰ ਸਿੰਘ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅੱਜ ਸਿੱਖ ਕੌਮ ਅੱਗੇ ਸਾਰਿਆਂ ਨਾਲੋਂ ਵੱਡਾ ਮਸਲਾ ਆਪਣੀ ਪਛਾਣ ਨੂੰ ਬਰਕਰਾਰ ਰੱਖਣ ਦਾ ਬਣਿਆ ਹੋਇਆ ਹੈ। ਸਾਡੇ ਵਿਚੋਂ ਅਤੇ ਬਾਹਰੋਂ ਕੁਝ ਲੋਕ ਜਿੱਥੇ ਸਾਡੀ ਪਛਾਣ ਨੂੰ ਧੁੰਦਲਾ ਕਰਨ ਦਾ ਯਤਨ ਕਰ ਰਹੇ ਹਨ ਉਥੇ ਭਾਰਤ ਦਾ ਸੰਵਿਧਾਨ ਵੀ ਧਾਰਾ 25 ਰਾਹੀਂ ਸਾਡੀ ਵੱਖਰੀ ਹਸਤੀ ਨੂੰ ਮੰਨਣ ਤੋਂ ਇਨਕਾਰੀ ਹੈ। ਸਾਡੇ ਵਲੋਂ ਕੀਤੇ ਗਏ ਨਿੱਕੇ-ਨਿੱਕੇ ਯਤਨ ਬਾਬਾ ਬੋਤਾ ਸਿੰਘ, ਗਰਜਾ ਸਿੰਘ ਵਾਂਗ ਸਾਡੀ ਵੱਖਰੀ ਪਛਾਣ ਨੂੰ ਸਥਾਪਿਤ ਕਰਨ ਵਿਚ ਸਹਾਈ ਹੁੰਦੇ ਹਨ ਅਤੇ ਇਤਿਹਾਸ ਇਨ੍ਹਾਂ ਘਟਨਾਵਾਂ ਨੂੰ ਆਪਣੇ ਅੰਦਰ ਸੁਨਹਿਰੀ ਅੱਖਰਾਂ ਨਾਲ ਸੁਸ਼ੋਭਿਤ ਕਰ ਲੈਂਦਾ ਹੈ ਅਤੇ ਯਤਨ ਕਰਨ ਵਾਲੇ ਇਨਸਾਨ ਇਤਿਹਾਸ ਵਿਚ ਨਾਇਕ ਵਜੋਂ ਯਾਦ ਕੀਤੇ ਜਾਂਦੇ ਹਨ।

ਪੰਥਕ ਤਾਲਮੇਲ ਸੰਗਠਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ

ਪੰਥਕ ਤਾਲਮੇਲ ਸੰਗਠਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਅਤੇ ਤਖ਼ਤਾਂ ਨੂੰ ਬਾਦਲਾਂ ਦੀ ਅਜ਼ਾਏਦਾਰੀ ਤੋਂ ਮੁਕਤ ਕਰਵਾਉਣ ਦਾ ਸੱਦਾ ਦਿੱਤਾ ਹੈ।

« Previous Page