
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਦਲ ਦਲ ਨੂੰ ਸੁਰਜੀਤ ਕਰਨ ਦੇ ਯਤਨਾਂ ਵਾਸਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦੀ ਆੜ ਲੈ ਕੇ ਇਸ ਮਸਲੇ ਨੂੰ ਹੋਰ ਵਧੇਰੇ ਉਲਝਾਅ ਰਹੇ ਹਨ।
ਵਿਦਿਆਰਥੀ ਜਥੇਬੰਦੀ ਸੱਥ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 17 ਨਵੰਬਰ 2022 ਨੂੰ ਸਿੱਖ ਨਸਲਕੁਸ਼ੀ ਨਵੰਬਰ 1984 ਦੀ ਯਾਦ ਵਿਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉੱਤੇ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵਲੋਂ ‘ਨਸਲਕੁਸ਼ੀ ਦੇ ਪੜਾਅ ਅਤੇ ਸਿੱਖ ਨਸਲਕੁਸ਼ੀ ੧੯੮੪’ ਵਿਸ਼ੇ ‘ਤੇ ਵਖਿਆਨ ਪੇਸ਼ ਕੀਤਾ ਗਿਆ, ਜੋ ਇਥੇ ਦਰਸ਼ਕਾਂ ਦੀ ਜਾਣਕਾਰੀ ਹਿਤ ਮੁੜ ਸਾਂਝਾ ਕੀਤਾ ਜਾ ਰਿਹਾ ਹੈ।
ਸਿੱਖ ਸਿਆਸੀ ਕੈਦੀਆਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਵਲੋਂ 2 ਅਗਸਤ, 2017 ਨੂੰ ਗੱਲਬਾਤ ਕੀਤੀ ਗਈ। ਇਸ ਗੱਲਬਾਤ 'ਚ ਭਾਈ ਜਗਤਾਰ ਸਿੰਘ ਹਵਾਰਾ ਦੇ ਚੱਲ ਰਹੇ ਮੁਕੱਦਮਿਆਂ ਦੀ ਮੌਜੂਦਾ ਸਥਿਤੀ ਅਤੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਸਬੰਧ 'ਚ ਗੱਲਬਾਤ ਕੀਤੀ ਗਈ।
ਮਹਾਰਾਜਾ ਦਲੀਪ ਸਿੰਘ ਦੇ ਜੀਵਨ 'ਤੇ ਆਧਾਰਿਤ ਹੌਲੀਵੁਡ ਫਿਲਮ 'ਦਾ ਬਲੈਕ ਪ੍ਰਿੰਸ' ਦੇ ਬਾਰੇ 'ਚ ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਨੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਗੱਲਬਾਤ ਕੀਤੀ। ਡਾਇਰੈਕਟਰ ਕਵੀ ਰਾਜ ਦੀ ਇਸ ਫਿਲਮ 'ਚ ਮੁੱਖ ਭੂਮਿਕਾ ਸਤਿੰਦਰ ਸਰਤਾਜ ਅਤੇ ਸ਼ਬਾਨਾ ਆਜ਼ਮੀ ਨੇ ਨਿਭਾਈ। ਫਿਲਮ ਸ਼ੁੱਕਰਵਾਰ 21 ਜੁਲਾਈ ਨੂੰ ਦੁਨੀਆ ਭਰ 'ਚ ਜਾਰੀ ਕੀਤੀ ਗਈ। ਪੇਸ਼ ਹੈ ਗੱਲਬਾਤ ਦੀ ਪੂਰੀ ਰਿਕਾਰਡਿੰਗ।
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਪੱਤਰਕਾਰ ਹਮੀਰ ਸਿੰਘ ਅਤੇ ਡਾ. ਗਿਆਨ ਸਿੰਘ ਨਾਲ ਕਿਸਾਨਾਂ ਦੇ ਮੁੱਦਿਆਂ ਅਤੇ ਕਰਜ਼ਿਆਂ ਦੇ ਸਬੰਧ 'ਚ ਗੱਲ ਕੀਤੀ।
11 ਮਾਰਚ, 2017 ਨੂੰ ਯੂ.ਪੀ. ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਹਿੰਦੂਵਾਦੀ ਸਿਆਸੀ ਦਲ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ ਹੈ। 403 ਸੀਟਾਂ ਵਾਲੀ ਵਿਧਾਨ ਸਭਾ 'ਚ ਭਾਜਪਾ ਨੂੰ 325 ਸੀਟਾਂ ਮਿਲੀਆਂ ਹਨ। ਸੱਤਾਧਾਰੀ ਸਮਾਜਵਾਦੀ ਪਾਰਟੀ ਅਤੇ ਕਾਂਗਰਸ, ਬਹੁਜਨ ਸਮਾਜ ਪਾਰਟੀ ਹਾਸ਼ੀਏ 'ਤੇ ਚਲੀਆਂ ਗਈਆਂ ਹਨ। ਭਾਜਪਾ ਨੇ ਹਿੰਦੂ ਏਜੰਡੇ ਤਹਿਤ ਚੋਣਾਂ ਲੜੀਆਂ ਅਤੇ ਭਵਿੱਖ ਲਈ ਮਹੱਤਵਪੂਰਨ ਇਨ੍ਹਾਂ ਚੋਣਾਂ 'ਚ ਭਾਰੀ ਬਹੁਮਤ ਹਾਸਲ ਕੀਤਾ। ਸਿੱਖ ਸਿਆਸਤ ਨਿਊਜ਼ (SSN) ਦੇ ਸੰਪਾਕ ਪਰਮਜੀਤ ਸਿੰਘ ਨੇ ਸਿਆਸੀ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਅਤੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨਾਲ ਯੂ.ਪੀ. ਚੋਣਾਂ ਦੇ ਨਤੀਜਿਆਂ ਦੇ ਸਬੰਧ 'ਚ ਗੱਲਬਾਤ ਕੀਤੀ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਨੇ ਉਮੀਦ ਤੋਂ ਘੱਟ 20 ਸੀਟਾਂ ਹੀ ਜਿੱਤੀਆਂ। 10 ਸਾਲ ਪੰਜਾਬ ਦੀ ਸੱਤਾ 'ਚ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 15 ਸੀਟਾਂ ਜਿੱਤੀਆਂ। ਹਾਲਾਂਕਿ ਸਿਆਸੀ ਮਾਹਰਾਂ ਬਾਦਲ ਦਲ ਨੂੰ 5-7 ਸੀਟਾਂ ਹੀ ਦੇ ਰਹੇ ਸਨ।
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਪੰਜਾਬ ਵਿਧਾਰ ਸਭਾ ਚੋਣਾਂ 2017 ਦੇ ਸਬੰਧ 'ਚ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ (ਯੂ.ਐਨ.ਆਈ. ਤੋਂ ਸੇਵਾਮੁਕਤ) ਨਾਲ ਸੰਖੇਪ ਗੱਲਬਾਤ ਕੀਤੀ। ਸ. ਜਸਪਾਲ ਸਿੰਘ ਸਿੱਧੂ, ਜੋ ਕਿ ਅੱਜਕੱਲ੍ਹ ਪੰਜਾਬ ਦੇ ਮਾਲਵਾ ਖੇਤਰ 'ਚ ਚੋਣਾਂ ਦੇ ਰੁਝਾਨ ਅਤੇ ਪ੍ਰਰਿਦ੍ਰਿਸ਼ 'ਤੇ ਅਧਿਐਨ ਕਰ ਰਹੇ ਹਨ, ਨੇ ਆਪਣੇ ਵਿਚਾਰ ਸਾਂਝੇ ਕੀਤੇ।
ਸਿੱਖ ਪੰਥ ਦੇ ਮੌਜੂਦਾ ਹਾਲਾਤ ਅਤੇ ਸਿੱਖ ਸਿਆਸਤ 'ਚ ਖੜੋਤ 'ਤੇ ਸਿੱਖ ਸਿਆਸਤ ਨਿਊਜ਼ (SSN) ਦੇ ਸੰਪਾਦਕ ਪਰਮਜੀਤ ਸਿੰਘ ਨੇ ਭਾਈ ਅਜਮੇਰ ਸਿੰਘ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੰਥਕ ਜਥੇਬੰਦੀਆਂ ਵਲੋਂ ਭਾਈ ਉਪਮਹਾਂਦੀਪ 'ਚ ਵੋਟਾਂ ਦੀ ਸਿਆਸਤ 'ਚ ਸ਼ਾਮਲ ਹੋਣ ਦੇ ਵਿਸ਼ੇ 'ਤੇ ਵੀ ਗੱਲਬਾਤ ਹੋਈ। ਭਾਈ ਅਜਮੇਰ ਸਿੰਘ ਨੇ 1980-90 ਦੇ ਦਹਾਕੇ ਦੌਰਾਨ ਹਥਿਆਰਬੰਦ ਸੰਘਰਸ਼ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ "ਸਿੱਖ ਕਤਲੇਆਮ 1984" ਨਾਂ ਦਾ ਸੈਮੀਨਾਰ ਕਰਵਾਇਆ ਗਿਆ।
Next Page »