Tag Archive "paramjit-singh-pamma-uk"

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵਲੋਂ 5 ਫਰਬਰੀ ਦੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਦਾ ਸੱਦਾ

ਇੰਗਲੈਂਡ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦਾ ਡੱਟ ਕੇ ਸਮਰਥਨ ਕਰਦਿਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਹਰ ਸੰਭਵ ਤਰੀਕੇ ਨਾਲ ਉਸ ਦੇ ਕੇਸ ਵਿੱਚ ਯੋਗਦਾਨ ਪਾਇਆ ਜਾਵੇ ਤਾਂ ਕਿ ਉਸ ਦੀ ਇੰਗਲੈਂਡ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਸਿੱਖ ਦੁਸ਼ਮਣ ਭਾਰਤ ਸਰਕਾਰ ਨੂੰ ਮੂੰਹ ਦੀ ਖਾਣੀ ਪਵੇ ।

ਭਾਈ ਪਰਮਜੀਤ ਸਿੰਘ ਪੰਮੇ ਦੀ ਬਰਤਾਨੀਆ ਵਾਪਸੀ ਲਈ ਬਰਤਾਨਵੀ ਪ੍ਰਧਾਨ ਮੰਤਰੀ ਦੇ ਘਰ ਅੱਗੇ ਧਰਨੇ ਸ਼ੁਰੂ

ਬਰਤਾਨੀਆ ਵਿੱਚ ਸਿਆਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਵਿਰੁੱਧ ਅਤੇ ਬਰਤਾਨੀਆ ਵਾਪਸੀ ਲਈ ਜਿੱਥੇ ਸਿੱਖ ਕੌਮ ਕਾਨੂੰਨੀ ਤੌਰ ‘ਤੇ ਪੈਰਵੀ ਕਰ ਰਹੀ ਹੈ, ਉੱਥੋਂ ਧਰਨਿਆਂ ਮੁਜ਼ਾਹਿਰਆਂ ਰਾਹੀ ਇਸ ਮਾਮਲੇ ‘ਤੇ ਬਰਤਾਨੀਆ ਅਤੇ ਪੁਰਤਗਾਲ ਸਰਕਾਰ ਦਾ ਧਿਆਨ ਦਿਵਾਇਆ ਜਾ ਰਿਹਾ ਹੈ।

ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਲਈ ਗਏ ਭਾਰਤੀ ਪੁਲਿਸ ਅਫਸਰਾਂ ਖਿਲਾਫ ਸ਼ਿਕਾਇਤ ਦਰਜ਼ ਕਰਵਾਈ

ਸਿੱਖ ਕੌਂਸਲ ਯੂਕੇ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਪੁਰਤਗਾਲ ਵਿੱਚ ਗ੍ਰਿਫਤਾਰ ਭਾਈ ਪਰਮਜੀਤ ਸਿੰਘ ਪੰਮਾ ਦੇ ਵਕੀਲਾਂ ਨੇ ਭਾਰਤ ਸਰਕਾਰ ਵੱਲੋਂ ਭਾਈ ਪੰਮੇ ਦੀ ਹਵਾਲਗੀ ਲਈ ਪੁਰਤਗਾਲ ਪੰਜਾਬ ਪੁਲਿਸ ਦੇ ਚਾਰ ਅਫਸਰਾਂ ਵਿੱਚੋਂ ਤਿੰਨਾਂ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਹੈ।

ਭਾਈ ਪੰਮਾ ਦੀ ਭਾਰਤ ਹਵਾਲਗੀ ਲਈ ਪੁਰਤਗਾਲ ਗਏ ਅਧਿਕਾਰੀਆਂ ਖਿਲਾਫ ਦਰਜ ਹੋਈ ਅਪਰਾਧਿਕ ਸ਼ਿਕਾਇਤ

ਸਿੱਖ ਕਾਉਂਸਲ ਯੂ.ਕੇ ਵੱਲੋਂ ਜਾਰੀ ਕੀਤੀ ਗਈ ਖਬਰ ਅਨੁਸਾਰ ਭਾਰਤੀ ਸਰਕਾਰ ਦੇ ਇਸ਼ਾਰੇ ਤੇ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੇ ਵਕੀਲਾਂ ਵੱਲੋਂ ਉਨ੍ਹਾਂ ਦੀ ਹਵਾਲਗੀ ਦੇ ਦਸਤਾਵੇਜ ਪੁਰਤਗਾਲ ਅਦਾਲਤ ਨੂੰ ਸੌਂਪਣ ਲਈ ਭਾਰਤ ਸਰਕਾਰ ਵੱਲੋਂ ਭੇਜੇ ਗਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਭਾਈ ਪਰਮਜੀਤ ਸਿੰਘ ਦੀ ਭਾਰਤ ਹਵਾਲਗੀ ਵਿਰੁੱਧ ਲਈ ਰੋਸ ਮੁਜ਼ਾਹਰਾ 5 ਫਰਵਰੀ ਨੂੰ ਹੋਵੇਗਾ

ਭਾਈ ਪਰਮਜੀਤ ਸਿੰਘ ਪੰਮਾ ਜੋ ਕਿ ਬਰਤਾਨੀਆ ਵਿੱਚ ਸਿਆਸੀ ਸ਼ਰਨ ਦੇ ਅਧਾਰ ‘ਤੇ ਰਹਿ ਰਹੇ ਸਨ, ਦੀ ਭਾਰਤ ਹਵਾਲਗੀ ਖਿਲਾਫ 15 ਦੇਸ਼ਾਂ ਵਿੱਚ ਸਿੱਖਾਂ ਵੱਲੋਂ 5 ਫਰਵਰੀ ਨੂੰ ਸ਼ਾਂਤਮਈ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਕੇਸ ਦੀ ਸੁਣਵਾਈ 15 ਫਰਵਰੀ ‘ਤੇ ਪਈ

ਭਾਈ ਪਰਮਜੀਤ ਸਿੰਘ ਪੰਮਾ ਨੂੰ ਭਾਰਤ ਲਿਆਉਣ ਲਈ ਭਾਰਤ ਸਰਕਾਰ ਅਤੇ ਪੰਜਾਬ ਪੁਲਿਸ ਪੂਰੀ ਤਰਾਂ ਸਰਗਰਮ ਹੈ, ਉੱਥੇ ਬਰਤਾਨੀਆ ਅਤੇ ਹੋਰ ਦੇਸ਼ਾਂ ਦੀਆਂ ਸਿੱਖ ਜੱਥੇਬੰਦੀਆ ਭਾਈ ਪੰਮੇ ਦੀ ਭਾਰਤ ਹਵਾਲਗੀ ਰੋਕਣ ਲਈ ਪੂਰਾ ਜ਼ੋਰ ਲਾ ਰਹੀਆਂਹਨ। ਇਸ ਲਈ ਕਾਨੂੰਨੀ ਚਾਰਾਜੋਈ ਲਈ ਜੱਥੇਬੰਦੀਆਂ ਨੇ ਇਸ ਦੀ ਜਿਮੇਵਾਰੀ ਬਰਤਾਨੀਆ ਦੀ ਸਿੱਖ ਸੰਸਥਾ ਸਿੱਖ ਰਿਲੀਫ ਨੂੰ ਸੋਂਪੀ ਹੈਂ। ਸਿੱਖਸ ਫਾਰ ਜਸਟਿਸ ਅਤੇ ਸਿੱਖ ਰਿਲੀਫ ਮਿਲਕੇ ਭਾਈ ਪੰਮੇ ਦੇ ਕੇਸ ਲਈ ਜਿੱਥੇ ਕਾਨੂੰਨੀ ਚਾਰਾਜ਼ੋਈ ਕਰ ਰਹੀਆਂ ਹਨ, ਉੱਥੇ ਬਰਤਾਨੀਆ ਸਰਕਾਰ ਰਾਹੀ ਰਾਜਸੀ ਦਬਾਅ ਵੀ ਬਣਾ ਰਹੀਆਂ ਹਨ।

ਭਾਰਤ ਸਰਕਾਰ ਨੇ ਭਾਈ ਪਰਮਜੀਤ ਸਿੰਘ ਪੰਮਾ ਦੀ ਹਵਾਲਗੀ ਲਈ ਪੁਰਤਗਾਲ ਅਦਾਲਤ ਵਿੱਚ ਪੇਸ਼ ਕੀਤੇ ਦਸਤਾਵੇਜ

ਬੀਤੇ ਕੱਲ੍ਹ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਲਈ ਭਾਰਤੀ ਅਧਿਕਾਰੀਆਂ ਵੱਲੋਂ ਪੁਰਤਗਾਲ ਦੀ ਅਦਾਲਤ ਵਿੱਚ ਦਸਤਾਵੇਜ ਪੇਸ਼ ਕੀਤੇ ਗਏ।ਇੰਗਲੈਂਡ ਵਿੱਚ ਰਾਜਸੀ ਸ਼ਰਣ ਲੈ ਕੇ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮਾ ਨੂੰ ਭਾਰਤੀ ਸਰਕਾਰ ਦੇ ਇਸ਼ਾਰਿਆਂ ਤੇ 18 ਦਸੰਬਰ ਨੂੰ ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਭਾਈ ਪਰਮਜੀਤ ਪੰਮੇ ਦੀ ਭਾਰਤ ਹਵਾਲਗੀ ਪੰਜਾਬ ਪੁਲਿਸ ਦੀ ਟੀਮ ਪੁਰਤਗਾਲ ਰਵਾਨਾ

ਪੁਰਤਗਾਲ ਵਿੱਚ ਗ੍ਰਿਫਤਾਰ ਭਾਰੀ ਪਰਮਜੀਤ ਸਿੰਘ ਪੰਮੇ ਦੀ ਬਾਰਤ ਹਵਾਲਗੀ ਲਈ ਪੰਜਾਬ ਪੁਲਿਸ ਦੀ ਚਾਰ ਮੈਂਬਰੀ ਟੀਮ ਪੁਰਤਗਾਲ ਰਵਾਨਾ ਹੋ ਗਈ ਹੈ।

ਭਾਈ ਪਰਮਜੀਤ ਸਿੰਘ ਦੀ ਵਾਪਸੀ ਲਈ ਬਰਤਾਨੀਆ ਸੰਸਦ ਦੀ ਵਿਰੋਧੀ ਧਿਰ ਦੇ ਆਗੂ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਭਾਰਤ ਸਰਕਾਰ ਵੱਲੋਂ ਪੁਰਤਗਾਲ ਵਿੱਚ ਇੰਟਰਪੋਲ ਦੁਆਰਾ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਬਰਤਾਨੀਆ ਵਾਪਸੀ ਲਈ ਬਰਤਾਨੀਆ ਸੰਸਦ ਦੀ ਵਿਰੋਧੀ ਧਿਰ ਦੇ ਨੇਤਾ ਜੈਰਮੀ ਕੌਰਬਿਨ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨੂੰ ਭਾਈ ਪੰਮੇ ਦੀ ਰਿਹਾਈਲਈ ਚਿੱਠੀ ਲਿਖੀ ਹੈ।

ਭਾਈ ਪਰਮਜੀਤ ਸਿੰਘ ਪੰਮੇ ਨੂੰ ਭਾਰਤ ਲਿਆਉਣ ਲਈ ਪੰਜਾਬ ਪੁਲਿਸ ਨੇ ਟੀਮ ਤਿਆਰ ਕੀਤੀ

ਬਰਤਾਨੀਆ ਵਿੱਚ ਸਿਆਸੀ ਸ਼ਰਨ ਲੈਕੇ ਰਹਿ ਰਹੇ ਇੰਟਰਪੋਲ ਵੱਲੋਂ ਭਾਰਤ ਸਰਕਾਰ ਦੇ ਕਹਿਣ ‘ਤੇ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਭਾਈ ਪਰਮਜੀਤ ਸਿੰਘ ਪੰਮਾ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ ਦੀ ਚਾਰ ਮੈਂਬਰੀ ਟੀਮ ਇਕ-ਦੋ ਦਿਨਾਂ 'ਚ ਪੁਰਤਗਾਲ ਜਾਵੇਗੀ ।

« Previous PageNext Page »