13 ਫਰਵਰੀ ਨੂੰ ਹੋਈ ਰਾਜਾਸਾਂਸੀ ਰੈਲੀ ਵਿੱਚ ਬੋਲਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇੱਕ ਕਾਨੂੰਨ ਬਣਾਉਣਾ ਚਾਹੀਦਾ ਹੈ ਕਿ ਜਿਹੜੀ ਪਾਰਟੀ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਨਾ ਕਰੇ ਉਸ ਦੀ ਸਰਕਾਰ ਮੁਅੱਤਲ ਕਰ ਦਿੱਤੀ ਜਾਵੇ।
ਬੀਕਾਨੇਰ ਦੇ ਕੈਂਸਰ ਹਸਪਤਾਲ ਵਿੱਚੋਂ ਪੰਜਾਬ ਦੀ ਲੰਗਰ ਸੇਵਾ ਰਾਜਸਥਾਨ ਸਰਕਾਰ ਨੇ ਬੰਦ ਕਰਵਾਈ
ਅਕਾਲੀ ਦਲ ਦੀ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪ
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਚੋਣਾਂ ਨਹੀਂ ਲੜੇਗਾ।ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਸਹਿਮਤੀ ਨਾ ਬਣ ਸਕੀ।
ਪੀ.ਟੀ.ਸੀ. ਦੇ ਜਿਸ ਚੈਨਲ ਉੱਤੇ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਸਾਰਣ ਹੁੰਦਾ ਹੈ ਉਸ ਚੈਨਲ ਉੱਤੇ ਬਾਅਦ ਵਿਚ ਗੁਰਮਤਿ ਜੀਵਨ ਜੁਗਤ ਦੇ ਉਲਟ ਜਾ ਕੇ ਪੰਜਾਂ ਵਿਕਾਰਾਂ ਨੂੰ ਭੜਕਾਉਣ ਵਾਲੇ ਗੀਤ ਨਾਚ ਦਿਖਾਏ ਜਾਂਦੇ ਹਨ ਇਸ ਲਈ ਪੀ.ਟੀ.ਸੀ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕੀਤਾ ਜਾਵੇ।
ਪੰਜਾਬ ਦੇ ਸਾਰੇ ਕੁਦਰਤੀ ਸਰੋਤਾਂ ਦਾ ਵਪਾਰੀਕਰਨ ਕਰਦੇ ਕਰਦੇ ਹੁਣ ਉਹ ਗੁਰਬਾਣੀ ਦਾ ਵਪਾਰੀਕਰਨ ਨਾ ਕਰਨ ਤਾਂ ਕਿ ਇਤਿਹਾਸ ਵਿੱਚ ਉਨ੍ਹਾਂ ਦਾ ਨਾਅ ਕਿਤੇ ਕਾਲੇ ਅੱਖਰਾਂ ਵਿਚ ਨਾ ਲਿਖਿਆ ਜਾਵੇ।
ਬਹੁਤ ਮੰਦਭਾਗਾ ਹੈ ਕਿ ਐੱਸ ਜੀ ਪੀ ਸੀ ਜੋ ਕਿ ਸੁਖਬੀਰ ਦੇ ਸਿੱਧੇ ਗਲਬੇ ਹੇਠ ਹੈ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਚਾਰ ਦੇ ਸਾਰੇ ਹੱਕ ਇਕ ਨਿਗੁਣੀ ਕੀਮਤ ਤੇ ਇਕ ਨਿੱਜੀ ਚੈਨਲ ਨੂੰ ਦੇ ਦਿਤੇ ਜੋ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦਾ ਆਪਣਾ ਹੈ।
ਨਿੱਜੀ ਚੈਨਲ ਵੱਲੋਂ ਗੁਰਬਾਣੀ ਦਾ ਉਸ ਦੀ ਬੌਧਿਕ ਸੰਪਤੀ ਹੋਣ ਦਾ ਤੇ ਕਾਪੀਰਾਈਟ ਹੋਣ ਦਾ ਹਵਾਲਾ ਦੇ ਕੇ ਗੁਰਬਾਣੀ ਵਾਲੇ ਕੁਝ ਪੰਨੇ ਬੰਦ ਕਰਵਾ ਦਿੱਤੇ ਗਏ ਹਨ। ਸਬੰਧਤ ਵੈੱਬਸਾਈਟ ਜੋ ਕਿ ਸਿੱਖਾਂ ਦੇ ਮੌਜੂਦਾ ਮਾਮਲਿਆਂ ਬਾਰੇ ਖਬਰਾਂ/ਜਾਣਕਾਰੀ ਸਾਂਝੀ ਕਰਦੀ ਹੈ
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਇੱਕ ਸੁਨੇਹਾ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਸਿੱਖ ਸਿਆਸਤ ਕੋਲ ਪੀਟੀਸੀ ਦੇ ਉਕਤ ਦਾਅਵੇ ਦੇ ਪੁਖਤਾ ਸਬੂਤ ਹਨ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਇਨ੍ਹਾਂ ਸਬੂਤਾਂ ਨੂੰ ਮੀਡੀਆ ਅਤੇ ਸਿੱਖ ਸੰਗਤਾਂ ਦੇ ਸਨਮੁੱਖ ਜਾਰੀ ਕਰਨਗੇ।
« Previous Page — Next Page »