ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਮੰਗ ਕੀਤੀ ਹੈ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਨਣੀ ਚਾਹੀਦੀ ਹੈ ਜਿਹੜੀ ਪ੍ਰਕਾਸ਼ ਸਿੰਘ ਬਾਦਲ ਅਤੇ ਅੱਜ ਤੱਕ ਰਹੇ ਮੁੱਖ ਮੰਤਰੀਆਂ, ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਜਾਇਦਾਦਾਂ ਦੀ ਪੜਤਾਲ ਕਰੇ।
ਬੀਤੇ ਕੱਲ ਹੋਈਆਂ ਪੰਚਾਇਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੇ ਸਰਪ੍ਰਸਤ ਤੇ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਤੋਂ ਹੀ ਸਰਪੰਚੀ ਦੀ ਚੋਣ ਹਾਰ ਗਿਆ।
ਕੀ ਇਸ ਪਸਚਾਤਾਪ ਨਾਲ ਗੁਰੂ ਗ੍ਰੰਥ ਸਾਹਿਬ ਦੇ ਅਦਬ ਲਈ ਆਵਾਜ਼ਾਂ ਮਾਰਦੇ ਮਾਰੇ ਪੁੱਤ ਮਾਪਿਆਂ ਦੀ ਝੋਲੀ ਪੈ ਜਾਣਗੇ ? ਗੁਰੂ ਖਾਤਰ ਇਨਸਾਫ਼ ਲਈ ਜੂਝਦਿਆਂ ਨੂੰ ਅੱਤਵਾਦੀ ਗਰਦਾਨਣ ਅਤੇ ਕੌਮ ਦਾ ਸੌਧਾ ਕਰਨ ਦੇ ਗੁਨਾਹਗਾਰਾਂ ਨੂੰ ਕੌਮ ਦੇ ਕਟਹਿਰੇ ਵਿਚ ਜਵਾਬ ਦੇਣਾ ਪਵੇਗਾ।
ਸ਼੍ਰੋਮਣੀ ਅਕਾਲੀ ਦਲ(ਬਾਦਲ) ਦੀ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਕੋਰ ਕਮੇਟੀ ਦੀ ਬੈਠਕ ਵਲੋਂ ਲਏ ਇੱਕ ਅਹਿਮ ਫੈਸਲੇ ਅਨੁਸਾਰ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਾਰਕੁੰਨ 8 ਦਸੰਬਰ ਤੋਂ 10 ਦਸੰਬਰ ਤੱਕ ਸ੍ਰੀ ਦਰਬਾਰ ਸਾਹਿਬ ਵਿਖੇ ਉਹ ਸਾਰੀਆਂ ਸੇਵਾਵਾਂ ਨਿਭਾਉਣਗੇ ਜੋ ਕਿ ਗੁਰਬਾਣੀ ਜਾਂ ਗੁਰ-ਸਿਧਾਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਸਿੱਖ ਨੂੰ ਅਕਾਲ ਤਖਤ ਸਾਹਿਬ ਵਲੋਂ ਧਾਰਮਿਕ ਤਨਖਾਹ ਵਜੋਂ ਨਿਭਾਉਣ ਲਈ ਹੁਕਮ ਕੀਤਾ ਜਾਂਦਾ ਹੈ। ਕੋਰ ਕਮੇਟੀ ਵਲੋਂ ਲਏ ਫੈਸਲੇ ਅਨੁਸਾਰ ਅਕਾਲੀ ਦਲ ਦੀ ਲੀਡਰਸ਼ਿਪ ਤੇ ਕਾਰਕੁੰਨਾਂ ਵਲੋਂ ਕੀਤੀ ਜਾ ਰਹੀ ਇਸ ਸੇਵਾ ਨੂੰ ਅਕਾਲੀ ਦਲ ਦੇ 10 ਸਾਲਾ ਕਾਰਜਕਾਲ ਦੌਰਾਨ ਜਾਣੇ ਅਨਜਾਣੇ ਵਿੱਚ ਹੋਈਆਂ ਭੁੱਲਾਂ ਜਾਂ ਗਲਤੀਆਂ ਦਾ ਪਸ਼ਚਾਤਾਪ ਦੱਸਿਆ ਜਾ ਰਿਹਾ ਹੈ।
ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਾਗ਼ੀ ਹੋਏ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਲੋਕ ਸਭਾ ਮੈਂਬਰ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਕਿਹਾ ਹੈ ਕਿ ਉਹ 14 ਦਸੰਬਰ ਨੂੰ 1920 ਵਾਲੇ ‘ਸ਼੍ਰੋਮਣੀ ਅਕਾਲੀ ਦਲ’ ਨੂੰ ਸੁਰਜੀਤ ਕਰਨਗੇ।
ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਭਾਰਤ-ਪਾਕਿ ਦੇ ਫੈਸਲੇ ਤੋਂ ਬਾਅਦ ਬਾਦਲ ਪਰਿਵਾਰ ਵੱਲੋਂ ਇਸ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਦੇ ਸਿਰ ਬੰਨਣ ਉੱਤੇ ਸਖਤ ਟਿਪਣੀ ਕਰਦਿਆਂ, ਦਲ ਖਾਲਸਾ ਨੇ ਕਿਹਾ ਕਿ ਜੇਕਰ ਸਿਹਰਾ ਬੰਨਣਾ ਹੀ ਹੈ ਤਾਂ ਫਿਰ ਇਹ ਸਿਹਰਾ ਪਾਕਿਸਤਾਨ ਆਰਮੀ ਚੀਫ ਜਨਰਲ ਕਮਰ ਬਾਜਵਾ ਦੇ ਸਿਰ ਬੱਝਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਉੱਤੇ ਜਾਂਚ ਲਈ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬਣਾਏ ਗਏ ਵਿਸ਼ੇਸ਼ ਜਾਂਚ ਦਲ (ਐਸਆਈਟੀ) ਵਲੋਂ ਅੱਜ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ ਪੜਤਾਲ ਕੀਤੀ ਗਈ ।
ਕਿਤਾਬ ਦੇ ਪੰਨਾ ਨੰਬਰ ੬੭ ਤੇ ਬਾਦਸ਼ਾਹ ਅਕਬਰ ਦਾ ਗੋਇੰਦਵਾਲ ਸਾਹਿਬ ਆਣ ਦਾ ਜਿਕਰ ਕਰਦਿਆਂ ਦੱਸਿਆ ਗਿਆ ਹੈ ਕਿ 'ਲੰਗਰ ਪ੍ਰਬੰਧ ਨੂੰ ਚਲਾਉਣ ਲਈ ਉਸਨੇ (ਅਕਬਰ) ਨੂੰ ਕੁਝ ਪਿੰਡਾਂ ਦੀ ਜਾਗੀਰ ਦੀ ਪੇਸ਼ਕਸ਼ ਕੀਤੀ।ਗੁਰੂ ਜੀ ਨੇ ਇਸ ਜਾਗੀਰ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ।----ਅਕਬਰ ਨੇ ਇਹ ਜਾਗੀਰ ਗੁਰੂ ਸਾਹਿਬ ਦੀ ਸਪੁੱਤਰੀ ਬੀਬੀ ਭਾਨੀ ਜੀ ਦੇ ਨਾਂ ਲਗਾ ਦਿੱਤੀ ।ਬਾਅਦ ਵਿੱਚ ਇਸੇ ਜਮੀਨ ਤੇ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ ਗਈ ਸੀ'।
ਅੱਜ ਦੇ ਕੁਝ ਅਖਬਾਰਾਂ ਵਿੱਚ ਛਪੀਆਂ ਖਬਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰੰਘ ਬਾਦਲ ਨੇ ਕਿਹਾ ਕਿ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਬੰਦਿਆਂ ਨੇ ਕੀਤੀ ਹੈ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਨਹੀਂ। ਇਹ ਗੱਲ ਵੱਡੇ ਬਾਦਲ ਨੇ ਬੀਤੇ ਕੱਲ ਬੁਢਲਾਡਾ ਨੇੜੇ ਬਾਦਲ ਦਲ ਦੇ ਆਗੂ ਬਲਮ ਸਿੰਘ ਤੇ ਹਰਮੇਲ ਸਿੰਘ ਕਲੀਪੁਰੀਆਂ ਦੇ ਘਰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਅਖਬਾਰੀ ਖਬਰਾਂ ਮੁਤਾਬਕ ਬਾਦਲ ਨੇ ਇਹ ਵੀ ਕਿਹਾ ਕਿ ਬੇਅਦਬੀ ਦਾ ਦੁੱਖ ਸਾਰਿਆਂ ਨੂੰ ਹੈ, ਪਰ ਸਭ ਤੋਂ ਵੱਡਾ ਦੁੱਖ ਉਸ ਨੂੰ ਹੈ।
ਉਹਨਾਂ ਕਿਹਾ ਕਿ ਬਾਦਲ ਵੱਲੋਂ ਹੁਣ ਕੀਤੀ ਜਾ ਰਹੀ ਸਰਗਰਮੀ ਗੋਂਗਲੂਆਂ ਤੋਂ ਮਿੱਟੀ ਝਾੜਨ ਤੋਂ ਵਧਕੇ ਹੋਰ ਕੁਝ ਵੀ ਨਹੀਂ ਹੈ।
« Previous Page — Next Page »