ਪੱਛਮੀ ਬੰਗਾਲ ਅਤੇ ਅਸਾਮ ਦੀਆਂ ਵਿਧਾਨ ਸਭਾਵਾਂ ਦੇ ਚੋਣ ਨਤੀਜੇ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਪ੍ਰਤੀ ਪਹੁੰਚ ਨੂੰ ਪ੍ਰਭਾਵਿਤ ਕਰਨਗੇ ਭਾਵੇਂ ਕਿ ਇਹਨਾਂ ਸੂਬਿਆਂ ਵਿੱਚ ਕਿਸਾਨ ਅੰਦੋਲਨ ਬਹੁਤਾ ਸਰਗਰਮ ਨਹੀਂ ਰਿਹਾ। ਹੁਣ ਤੱਕ ਵਿਸ਼ਲੇਸ਼ਕਾਂ ਵੱਲੋਂ ਜੋ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਉਹਨਾਂ ਮੁਤਾਬਿਕ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਜਿੱਤ ਦੇ ਬਹੁਤੇ ਅਸਾਰ ਨਹੀਂ ਹਨ। ਬਹੁਤੇ ਮਾਹਿਰ ਭਾਜਪਾ ਨੂੰ 70 ਤੋਂ ਘੱਟ ਸੀਟਾਂ ਮਿਲਣ ਦੇ ਕਿਆਸ ਲਗਾ ਰਹੇ ਹਨ।
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਤੋਂ ਅਗਲੇ 3-4 ਦਿਨ ਅਸਲ ਮਾਅਨੇ ਵਿੱਚ ਸੰਘਰਸ਼ ਦਾ ਦੌਰ ਸੀ। 26 ਤਰੀਕ ਦੇ ਘਟਨਾਕ੍ਰਮ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਦੇ ਲਾਲ ਕਿਲੇ ‘ਚ ਦਾਖਲੇ, ਕੇਸਰੀ ਨਿਸ਼ਾਨ ਤੇ ਕਿਸਾਨੀ ਝੰਡਾ ਝੁਲਾਉਣ ਅਤੇ ਤਿਰੰਗੇ ਦੇ ਕਥਿਤ ਅਪਮਾਨ ਦੇ ਹਵਾਲੇ ਨਾਲ ਗੋਦੀ ਮੀਡੀਏ ਰਾਹੀਂ ਮਨੋਵਿਗਿਆਨਿਕ ਹਮਲਾ ਵਿੱਢਿਆ।
ਇੰਡੀਅਨ ਸੁਪਰੀਮ ਕੋਰਟ ਵੱਲੋਂ ਨਵੇਂ ਖੇਤੀ ਕਾਨੂੰਨਾਂ ਉੱਤੇ ਰੋਕ ਲਾਉਣ ਅਤੇ ਇਹਨਾਂ ਕਾਨੂੰਨਾਂ ਬਾਰੇ ਅਦਾਲਤ ਨੂੰ ਸਲਾਹ ਦੇਣ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ ਮਿਤੀ 12 ਜਨਵਰੀ, 2021 ਨੂੰ ਸੁਣਾਇਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਦੀਆਂ ਚੋਣਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਖਾਸ ਅਹਿਮੀਅਤ ਦਿੱਤੀ ਜਾਂਦੀ ਹੈ। ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਲਈ ਕਰੀਬ ਇੱਕ ਸਦੀ ਪਹਿਲਾਂ ਸਿਰਜੀ ਗਈ ਇਹ ਸੰਸਥਾ ਉੱਤੇ ਕਬਜ਼ਾ ਨਾ ਸਿਰਫ ਸੂਬੇ ਦੀ ਸਿੱਖ ਸਿਆਸਤ ਬਲਕਿ ਪੰਜਾਬ ਵਿਧਾਨ ਸਭਾ ਲਈ ਹੋਣ ਵਾਲੀ ਚੋਣ ਦੌੜ ਵਿੱਚ ਵੀ ਅਹਿਮ ਮੰਨਿਆ ਜਾਂਦਾ ਹੈ।
ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸੰਭੂ ਵਿਖੇ ੮ ਅਕਤੂਬਰ ੨੦੨੦ ਨੂੰ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੌਂ ਸਾਂਝੇ ...
ਮਹਿਜ ਮਸਲਿਆਂ ਨੂੰ ਨਜਿੱਠਣ ਦੀ ਬਜਾਏ ਉਨ੍ਹਾਂ ਮਸਲਿਆਂ ਨੂੰ ਪੈਦਾ ਕਰਨ ਵਾਲੇ ਹਾਲਾਤ ਨੂੰ ਮੁਖਾਤਿਬ ਹੋਣ ਦੀ ਪਹੁੰਚ ਅਪਣਾਈ ਜਾਵੇ ਲੜਾਈ ਕੁਝ ਰਿਆਇਤਾਂ ਜਾਂ ਸਹੂਲਤਾਂ ਹਾਸਲ ਕਰਨ ਦੀ ਬਜਾਏ ਸਵੈਨਿਰਣਾ ਕਰਨ ਦੀ ਅਜ਼ਾਦੀ ਦਾ ਹੱਕ ਹਾਸਲ ਕਰਨ ਦੇ ਤੌਰ ਤੇ ਲੜੀ ਜਾਣੀ ਚਾਹੀਦੀ ਹੈ
ਨਵੇਂ ਕਾਨੂੰਨਾਂ ਤਹਿਤ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਤੇ ਸਰਕਾਰੀ ਖਰੀਦ (ਮੰਡੀਕਰਨ) ਦਾ ਪ੍ਰਬੰਧ ਖਤਮ ਕਰ ਦਿੱਤਾ ਜਾਵੇਗਾ ਜਿਸ ਕਾਰਨ ਪਹਿਲਾਂ ਫਸਲਾਂ ਦੀ ਖਰੀਦ ਤੇ ਭਾਅ ਵੱਡੀਆਂ ਕੰਪਨੀਆਂ ਅਧੀਨ ਹੋ ਜਾਣਗੇ।
ਇਹਨੀ ਦਿਨੀਂ ਸਿੱਖ ਜਗਤ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਸਰੂਪ ਸਾਹਿਬਾਨ ਦੇ ਲਾਪਤਾ ਹੋਣ ...
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਲਈ ਇੱਕ ਜਾਂਚ ਜਥਾ ਕਾਇਮ ਕੀਤਾ ਗਿਆ। ਜਦੋਂ ਉਸ ਜਾਂਚ ਜਥੇ ਦੀ ਰਿਪੋਰਟ ਸਾਹਮਣੇ ਆਈ ਤਾਂ ਪਤਾ ਲੱਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਸਰੂਪਾਂ ਵਿੱਚੋਂ ਇਸ ਸੰਸਥਾ ਦੇ ਆਪਣੇ ਰਿਕਾਰਡ ਮੁਤਾਬਕ 328 ਸਰੂਪ ਘੱਟ ਹਨ।
ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਕਾਰਖਾਨਾ ਪਾਰਕ ਬਣਾਉਣ ਜਾ ਰਹੀ ਹੈ। ਸਰਕਾਰ ਦੇ ਇਸ ਫੈਸਲੇ ਬਾਰੇ ਵਾਤਾਵਰਣ ਪ੍ਰੇਮੀਆਂ ਅਤੇ ਸਮਾਜਿਕ ਕਾਰਕੁੰਨਾਂ ਵੱਲੋਂ ਗੰਭੀਰ ਖਦਸ਼ੇ ਜਾਹਿਰ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਵਣ-ਜੀਵਾਂ ਦੇ ਸਭ ਤੋੰ ਵੱਡੇ ਬਾਕੀ ਬਚੇ ਬਸੇਰੇ ਮੱਤੇਵਾੜਾ ਜੰਗਲ ਕੋਲ ਕਾਰਖਾਨੇ ਲਾਉਣ ਦਾ ਵਾਤਾਵਰਣ ਨੂੰ ਭਾਰੀ ਨੁਕਸਾਨ ਹੋਵੇਗਾ। ਸਰਕਾਰ ਜਿਸ ਜਮੀਨ ਉੱਤੇ ਕਾਰਖਾਨਾ ਪਾਰਕ ਬਣਾ ਰਹੀ ਹੈ ਉਹ ਸਤਲੁਜ ਦਰਿਆ ਦੇ ਕੰਢੇ ਉੱਤੇ ਸਥਿੱਤ ਹੈ।
Next Page »