Tag Archive "pathankot"

ਬਹਿਰਾਮ ਬੇਅਦਬੀ ਮਾਮਲੇ ਵਿਚ ਪ੍ਰਬੰਧਕਾਂ ਨੇ ਸੰਗਤ ਅੱਗੇ ਅਣਗਹਿਲੀ ਕਬੂਲੀ

ਕੁਝ ਦਿਨ ਪਹਿਲਾਂ ਪਠਾਨਕੋਟ ਜਿਲ੍ਹੇ ਦੇ ਕਸਬਾ ਬਹਿਰਾਮ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਸੁਥਰਾ ਜੀ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਇਸ ਸੰਬੰਧ ਵਿੱਚ ਅਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਪਾ ਕੇ ਪਸਚਾਤਾਪ ਦੀ ਅਰਦਾਸ ਕੀਤੀ ਗਈ। ਸੰਗਤਾਂ ਵਡੀ ਗਿਣਤੀ ਵਿੱਚ ਹਾਜ਼ਰ ਸਨ।ਸਿੱਖ ਆਗੂਆਂ ਨੇ ਵਾਰਦਾਤਾਂ ਨੂੰ ਸਦੀਵੀ ਠੱਲ੍ਹ ਪਾਉਣ ਲਈ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਬੇਅਦਬੀ ਦੀਆਂ ਵਾਰਦਾਤਾਂ ਗੁਰੂ ਪੰਥ ਨੂੰ ਵੱਡੀ ਚਨੌਤੀ ਹੈ। ਇਸ ਨੂੰ ਠੱਲਣਾ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਖ਼ਾਲਸੇ ਦਾ ਮੁੱਖ ਫ਼ਰਜ਼ ਤੇ ਜ਼ਿੰਮੇਵਾਰੀ ਹੈ।

ਪੰਜਾਬ ਦਾ ਜਲ ਸੰਕਟ : ਜ਼ਿਲ੍ਹਾ ਪਠਾਨਕੋਟ

ਪਠਾਨਕੋਟ ਵਿਚ ਜਮੀਨੀ ਪਾਣੀ ਦੇ ਹਲਾਤ ਬਾਕੀ ਪੰਜਾਬ ਨਾਲੋਂ ਕੁਝ ਚੰਗੇ ਹਨ, ਪਰ ਮਿੱਠੇ ਪਾਣੀ ਦਾ ਕੁੱਲ ਜਲ ਭੰਡਾਰ ਬਹੁਤ ਘੱਟ ਹੈ।

ਪਠਾਨਕੋਟ ਵਿੱਚ ਰਾਤੋ ਰਾਤ ਗੁਰਦੁਆਰਾ ਸਾਹਿਬ ਢਾਹਿਆ

ਗੁਰਦੁਆਰਾ ਸੰਤ ਆਸ਼ਰਮ ਨੂੰ ਰਾਤ ਵੇਲੇ ਜੇ.ਸੀ.ਬੀ. ਮਸ਼ੀਨਾਂ ਨਾਲ ਢਾਹ ਦਿੱਤੇ ਜਾਣ ’ਤੇ ਅੱਜ ਸਵੇਰੇ ਸਥਿਤੀ ਤਣਾਅਪੂਰਨ ਹੋ ਗਈ। ਸਵੇਰ ਵੇਲੇ ਮਿੰਟਾਂ ਵਿੱਚ ਹੀ ਸਿੱਖ ਸੰਗਤ ਇਕੱਠੀ ਹੋ ਗਈ ਅਤੇ ਗੁਰਦੁਆਰਾ ਢਾਹੁਣ ਵਾਲਿਆਂ ਨਾਲ ਧੱਕਾ ਮੁੱਕੀ ਹੋਣ ਲੱਗੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਪੁਲੀਸ ਮੁਖੀ ਰਵਿੰਦਰ ਕੁਮਾਰ ਬਖ਼ਸ਼ੀ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ।