Tag Archive "patiala"

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਨੂੰ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ

ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਦੇਖਦਿਆਂ ਅੰਮ੍ਰਿਤਸਰ ਸਮੇਤ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਂਦੇ ਸਮੇਂ 'ਚ ਪੀਣ ਲਈ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਲੋਕਾਂ ਨੂੰ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਤੋਂ ਵੀ ਮੁਕਤੀ ਮਿਲੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਆਪਣੀ ਪਲੇਠੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਪਟਿਆਲਾ ਵਿਖੇ ਸੈਮੀਨਾਰ 14 ਅਗਸਤ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਭਾਰਤ ਦੀ ਜੰਗ-ਏ-ਆਜ਼ਾਦੀ ਵਿਚ ਪੰਜਾਬੀਆਂ ਤੇ ਖਾਸਕਰ ਸਿੱਖਾਂ ਦਾ ਯੋਗਦਾਨ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦੀ ਵੱਡੀ ਭੂਮਿਕਾ ਹੈ, ਜਿਸਨੂੰ ਵਰਤਮਾਨ ਪੀੜੀ ਅੰਦਰ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ।

‘ਬਗੀਚੀ ਕਾਂਡ’ ਦੇ ਨਾਂ ਤੋਂ ਮਸ਼ਹੂਰ ਚੌਹਰਾ ਕਤਲ ਕਾਂਡ: ਅੱਠ ਜਣਿਆਂ ਨੂੰ ਤਾਉਮਰ ਕੈਦ

ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਕੇਸ ਸਬੰਧੀ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਬਾਬਾ ਉਦੈ ਸਿੰਘ ਧੜੇ ਦੇ ਅੱਠ ਮੈਂਬਰਾਂ ਨੂੰ ਤਾਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਉਦੈ ਸਿੰਘ ਦੀ ਪਤਨੀ ਤੇ ਪੁੱਤਰੀ ਸਮੇਤ 15 ਜਣਿਆਂ ਨੂੰ ਬਰੀ ਕਰ ਦਿੱਤਾ ਗਿਆ। ਕਾਤਲਾਨਾ ਹਮਲੇ ਦੇ ਦੋਸ਼ਾਂ ਤਹਿਤ ਬਾਬਾ ਬਲਵੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਦਸ-ਦਸ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ, ਜਦੋਂ ਕਿ ਤਿੰਨ ਜਣਿਆਂ ਨੂੰ ਬਰੀ ਕਰ ਦਿੱਤਾ ਗਿਆ।

ਬਲਾਤਕਾਰ ਦੇ ਕੇਸ ਵਿੱਚ ਗ੍ਰਿਫਤਾਰ ਪੱਤਰਕਾਰ ਬਲਤੇਜ ਪਨੂੰ ਦਾ ਇੱਕ ਦਿਨਾਂ ਪੁਲਿਸ ਰਿਮਾਂਡ

ਪੰਜਾਬ ਸਰਕਾਰ ਦੀ ਕਾਰਜ਼ਸ਼ੈਲੀ ਦੀ ਤਿੱਖੀ ਅਲੋਚਨਾ ਕਰਨ ਵਾਲੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਦਾ ਅੱਜ ਅਦਾਲਤ ਨੇ ਇੱਕ ਦਿਨਾ ਪੁਲਿਸ ਰਿਮਾਂਡ ਦੇ ਦਿੱਤਾ ਹੈ।ਬਲਤੇਜ ਪਨੂੰ ਨੂੰ ਪੁਲਿਸ ਨੇ ਬਲਾਤਕਾਰ ਦੇ ਕੇਸ ਵਿੱਚ ਵਿੱਚ ਗ੍ਰਿਫਤਾਰ ਕੀਤਾ ਸੀ। ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਬਲਤੇਜ ਪੰਨੂ ਨੇ ਕੇਸ ਪਿੱਛੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਹੱਥ ਹੋਣ ਦੇ ਦੋਸ਼ ਲਾਏ ਹਨ।

ਪਟਿਆਲਾ ਦੀ ਇੱਕ ਅਦਾਲਤ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਨਾਂ ਭੇਜੇ ਸੰਮਨ

ਪਟਿਆਲਾ ਦੀ ਇੱਕ ਅਦਾਲਤ ਵੱਲੋਂ ਸ਼੍ਰੀ ਗੁਰੂ ਗੰਥ ਸਾਹਿਬ ਜੀ ਦੇ ਨਾਮ ਸਮਨ ਭੇਜਣ ਦੇ ਮਾਮਲੇ ਦੀ ਸਿੱਖ ਸੰਗਤ ਅਤੇ ਸਿੱਖ ਜੱਥੇਬੰਦੀਆਂ ਨੇ ਸਕਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਜ਼ਮੀਨੀ ਵਿਵਾਦ ਦੇ ਮਾਮਲੇ ਸਬੰਧੀ ਪਟਿਆਲਾ ਦੀ ਇੱਕ ਅਦਾਲਤ ਵੱਲੋਂ ਨੇੜਲੇ ਪਿੰਡ ਮੱਦੋਮਾਜਰਾ ਵਿਚਲੇ ਇੱਕ ਗੁਰਦੁਆਰੇ ਦੇ ਨਾਮ ਸੰਮਨ ਜਾਰੀ ਕੀਤੇ ਹਨ। ਇਸ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਮਿਲਣ ਦਾ ਫੈਸਲਾ ਲਿਆ ਹੈ।

ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਨਵੇਂ ਦਰਬਾਰ ਹਾਲ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ

ਅੱਜ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਦਰਬਾਰ ਸਾਹਿਬ ਹਾਲ ਵਿੱਚ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਦਿੱਤਾ ਗਿਆ। ਇਸ ਸਮੇਂ ਹੋਏ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਕਿਹਾ ਹੈ ਕਿ ਉਹ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸਮਾਜਿਕ ਕੁਰੀਤਿਆਂ ਖਿਲਾਫ ਵੀ ਮੁਹਿੰਮ ਚਲਾਉਣ ਤਾਂ ਜੋ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ਹੋ ਸਕੇ ।

« Previous Page