Tag Archive "ppcc"

ਪੰਜਾਬ ਮੰਤਰੀ ਮੰਡਲ ਵਿਚ ਵਾਧੇ ਤੋਂ ਨਾਖੁਸ਼ ਐਸ.ਸੀ/ਬੀ.ਸੀ ਵਿਧਾਇਕਾਂ ਨੇ ਦਿੱਤੇ ਅਸਤੀਫੇ

ਸੰਗਰੂਰ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਵਿਚ ਹੋ ਰਹੇ ਵਾਧੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਦੇ ਐਸ.ਸੀ ...

ਪੰਜਾਬ ਵਿੱਚ ਸਿਆਸਤੀ ਜੰਗ ਹੋਈ ਤੇਜ: 15 ਦਸੰਬਰ ਬਣੀ ਇਸ ਜੰਗ ਦੀ ਸ਼ੁਰੂਆਤ ਦੀ ਗਵਾਹ

ਭਾਂਵੇਂ ਕਿ ਪੰਜਾਬ ਵਿਧਾਨ ਸਭਾ ਚੌਣਾਂ ਨੂੰ ਅਜੇ ਸਾਲ ਤੋਂ ਜਿਆਦਾ ਸਮਾ ਬਾਕੀ ਹੈ ਪਰ ਪੰਜਾਬ ਵਿੱਚ ਸਿਆਸੀ ਪਾਰਾ ਕਾਫੀ ਵੱਧਦਾ ਨਜਰ ਆ ਰਿਹਾ ਹੈ।ਜਿਸ ਦੇ ਚਲਦਿਆਂ ਅੱਜ ਦਾ ਦਿਨ ਇਸ ਸਿਆਸੀ ਜੰਗ ਦੀ ਸ਼ੁਰੂਆਤ ਦਾ ਗਵਾਹ ਬਣ ਗਿਆ। ਅੱਜ ਜਿੱਥੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵੱਲੋਂ ਪਟਿਆਲਾ ਵਿੱਚ ਸਦਭਾਵਨਾ ਦੇ ਨਾਂ ਹੇਠ ਵੱਡੀ ਰੈਲੀ ਕੀਤੀ ਗਈ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਬਠਿੰਡਾ ਵਿਖੇ ਵੱਡੀ ਰੈਲੀ ਕਰਦੇ ਹੋਏ ਪੰਜਾਬ ਦੀ ਜਰਨੈਲੀ ਸੌਂਪੀ।ਇਸ ਤੋਂ ਇਲਾਵਾ ਪੰਜਾਬ ਵਿੱਚ ਤੀਜਾ ਬਦਲ ਬਣਨ ਲਈ ਜੋਰ ਅਜਮਾਇਸ਼ ਕਰ ਰਹੀਆਂ ਦੋ ਧਿਰਾਂ ਵਿੱਚੋਂ ਜਿੱਥੇ ਆਮ ਆਦਮੀ ਪਾਰਟੀ ਨੇ ਵੱਖ ਵੱਖ ਜਿਲਿਆਂ ਵਿੱਚ ਡੀ.ਸੀ ਦਫਤਰਾਂ ਬਾਹਰ ਧਰਨੇ ਦੇ ਕੇ ਪੰਜਾਬ ਦੇ ਖੇਤੀ ਬਾੜੀ ਮੰਤਰੀ ਤੋਤਾ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਿੰਡ ਬਰਗਾੜੀ ਵਿਖੇ ਇਕੱਠ ਕਰਕੇ ਜੇਲਾਂ ਦੇ ਬਾਹਰ ਧਰਨੇ ਦੇਣ ਦੇ ਪ੍ਰੋਗਰਾਮ ਦਾ ਐਲਾਨ ਕੀਤਾ।

ਪ੍ਰਧਾਨਗੀ ਦੇ ਐਲਾਨ ਤੋਂ ਬਾਅਦ ਕੈਪਟਨ ਨੇ ਯੂ-ਟਿਊਬ ਜਰੀਏ ਜਾਰੀ ਕੀਤਾ ਸੁਨੇਹਾ,ਦੋ ਮੁੱਦੇ ਲੈ ਕੇ ਲੋਕਾਂ ਵਿੱਚ ਜਾਣ ਦੀ ਕੀਤੀ ਗੱਲ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਾਏ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ-ਟਿਊਬ ਜਰੀਏ ਪ੍ਰਧਾਨਗੀ ਦੇ ਐਲਾਨ ਤੋਂ ਬਾਅਦ ਪੰਜਾਬ ਵਾਸੀਆਂ ਦੇ ਨਾ ਪਹਿਲਾ ਸੁਨੇਹਾ ਜਾਰੀ ਕੀਤਾ ਗਿਆ ਹੈ।ਵੀਡੀਓ ਵਿੱਚ ਕੈਪਟਨ ਨੇ ਪ੍ਰਧਾਨਗੀ ਦੇਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ।

ਬਾਜਵਾ ਅਤੇ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ;ਅਮਰਿੰਦਰ ਸਿੰਘ ਹੋ ਸਕਦੇ ਹਨ ਅਗਲੇ ਪ੍ਰਧਾਨ

ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਇਨ੍ਹਾਂ ਅਸਤੀਫਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਦੇ ਨਜ਼ਰ ਆ ਰਹੇ ਹਨ।

ਕਾਂਗਰਸੀਆਂ ਅਤੇ ਅਕਾਲੀਆਂ ਵਿਚਕਾਰ ਭਖਦੀ ਜਾ ਰਹੀ ਹੈ ਸਿਆਸੀ ਅਤੇ ਸ਼ਬਦੀ ਜੰਗ

ਨਵੀਂ ਦਿੱਲੀ/ਚੰਡੀਗੜ੍ਹ: ਕੱਲ੍ਹ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਕਿ ਕਾਂਗਰਸ ਵੱਖਵਾਦੀ ਜਐਬੰਦੀਆਂ ਨਾਲ ਮਿਲਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਗੰਢਤੁੱਪ ਕਰਨ ਕਾਰਨ ਕਾਂਗਰਸ ਦੀ ਮਾਨਤਾ ਰੱਦ ਕਰਨ ਲਈ ਰਾਸ਼ਟਰਪਤੀ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਬਾਦਲ ਤੇ ਜਵਾਬੀ ਹਮਲਾ ਕੀਤਾ ਗਿਆ।

ਰਾਹੁਲ ਨੂੰ ਮਿਲਣ ਲਈ ਕੈਪਟਨ ਗਏ ਦਿੱਲੀ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਦੀਆਂ ਸੰਭਾਵਨਾਵਾਂ

ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਵਿਵਾਦ ਦਾ ਕਾਰਨ ਬਣੇ ਆ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਵੇਂ ਨਾਮ ਦਾ ਐਲਾਨ ਹੋਣ ਦੀਆਂ ਸੰਭਾਵਨਾਵਾਂ ਨਜਰ ਆ ਰਹੀਆਂ ਹਨ।ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ।