ਅੱਜ ਜਾਰੀ ਕੀਤੇ ਇਕ ਲਿਖਤੀ ਬਿਆਨ ਵਿੱਚ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ (ਪੀ.ਯੂ.ਡੈ.ਰਾ) ਵੱਲੋਂ ਜੰਮੂ ਅਤੇ ਕਸ਼ਮੀਰ ਵਿੱਚ ਪਬਲਿਕ ਸੇਫਟੀ ਐਕਟ (ਪ.ਸੇ.ਐ.) ਨਾਮੀ ਕਾਲੇ ਕਾਨੂੰਨ ਦੀ ਵਰਤੋਂ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।