Tag Archive "ptc-news"

• ਪੀ.ਟੀ.ਸੀ. ਮਸਲਾ • ਬੁੱਤ ਮਾਮਲਾ • ਅਮਰੀਕਾ • ਦਿੱਲੀ ਦਰਬਾਰ ‘ਚ ਤਲਖੀ • ਅਮਿਤ ਸ਼ਾਹ ਨੂੰ ਚੁਣੌਤੀ • ਸਾਵਰਕਰ • ਐਮਾਜ਼ਾਨ • ਮੋਬਾਇਲ ਫੋਨ ਹੈਕ ਮਾਮਲਾ ਤੇ ਹੋਰ ਖਬਰਾਂ

ਐਮਾਜ਼ਾਨ ਦੇ ਮੁਖੀ ਜੇਫ ਬੇਜੋਸ ਦੇ ਮੋਬਾਇਲ ਫੋਨ ਹੈਕ ਹੋਣ ਦਾ ਮਾਮਲਾ ਆਇਆ ਸਾਹਮਣੇ। ਪੀਟੀਸੀ ਮਾਮਲਾ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਵਿੱਚ ਆਈ ਹੋਈ ਗਿਰਾਵਟ ਨੂੰ ਦਰਸਾਉਂਦਾ ਹੈ । ਸੰਦੀਪ ਪਾਂਡੇ ਨੇ ਕਿਹਾ ਕਿ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਵੰਡਣ ਵਾਲੇ ਸਾਵਰਕਰ ਦੀ ਵਿਚਾਰਧਾਰਾ ਵਾਲੇ ਲੋਕ ਹਨ

ਪੰਜ ਵਿਕਾਰਾਂ ਨੂੰ ਭੜਕਾਉਣ ਵਾਲੇ ਪੀਟੀਸੀ ਉੱਤੋਂ ਗੁਰਬਾਣੀ ਪ੍ਰਸਾਰਣ ਬੰਦ ਕੀਤਾ ਜਾਵੇ : ਅਮਰੀਕਨ ਸਿੱਖ ਜਥੇਬੰਦੀਆਂ

ਪੀ.ਟੀ.ਸੀ. ਦੇ ਜਿਸ ਚੈਨਲ ਉੱਤੇ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਸਾਰਣ ਹੁੰਦਾ ਹੈ ਉਸ ਚੈਨਲ ਉੱਤੇ ਬਾਅਦ ਵਿਚ ਗੁਰਮਤਿ ਜੀਵਨ ਜੁਗਤ ਦੇ ਉਲਟ ਜਾ ਕੇ ਪੰਜਾਂ ਵਿਕਾਰਾਂ ਨੂੰ ਭੜਕਾਉਣ ਵਾਲੇ ਗੀਤ ਨਾਚ ਦਿਖਾਏ ਜਾਂਦੇ ਹਨ ਇਸ ਲਈ ਪੀ.ਟੀ.ਸੀ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕੀਤਾ ਜਾਵੇ।

ਪੀ.ਟੀ.ਸੀ. ਵੱਲੋਂ ਗੁਰਬਾਣੀ ਨੂੰ ਆਪਣੀ ਬੌਧਿਕ ਦੱਸਣ ਦਾ ਦਲ ਖਾਲਸਾ ਨੇ ਸਖਤ ਨੋਟਿਸ ਲਿਆ

ਸਿੱਖ ਆਗੂਆਂ ਨੇ ਕਿਹਾ ਕਿ ਬਾਦਲਾਂ ਦੀ ਹੱਥਠੋਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਦਲਾਂ ਦੀ ਸਹਿ 'ਤੇ ਕੇਵਲ ਇੱਕ ਆਪਣੇ ਚਹੇਤੇ ਤੇ ਹਿੱਸੇਦਾਰੀ ਵਾਲੇ ਪੀ. ਟੀ. ਸੀ. ਚੈੱਨਲ ਨੂੰ ਸ਼੍ਰੀ ਦਰਬਾਰ ਸਾਹਿਬ ਤੋਂ ਸਿੱਧੇ ਪ੍ਰਸਾਰਣ ਦਾ ਏਕਾ ਅਧਿਕਾਰ ਦੇਣ ਦੀ ਕੁਨੀਤੀ ਦਾ ਇੱਕ ਮਾਰੂ ਪੜਾਅ ਹੈ।

ਖਬਰਸਾਰ: ਪੀਟੀਸੀ ਮਾਮਲਾ ਠੰਡਾ ਹੋਣ ਦੀ ਥਾਂ ਹੋਰ ਭਖਿਆ, ਪੁਲਿਸ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ, ਆਪ ਨੂੰ ਝਟਕਾ, ਜਪਾਨ ਪਰਮਾਣੂ ਰਿਐਕਟਰ ਮੁੜ ਨਹੀਂ ਚਲਾਏਗਾ ਅਤੇ ਹੋਰ ਖਬਰਾਂ

ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

PTC ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਅਧਿਕਾਰਾਂ ਦੇ ਰੋਸ ਵਜੋਂ ਚੰਡੀਗੜ੍ਹ ਵਿਖੇ ਅੱਜ ਪ੍ਰੈਸ ਕਾਨਫਰੰਸ

ਪੀਟੀਸੀ ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਦਾਅਵਿਆਂ ਦੇ ਚੱਲਦਿਆਂ ਅੱਜ ਦੁਪਹਿਰ 3 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28 A , ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ

ਹੁਕਮਨਾਮਾ ਕਦੇ ਵੀ ਕਿਸੇ ਦੀ ‘ਨਿੱਜੀ ਜਗੀਰ’ ਨਹੀਂ ਹੋ ਸਕਦਾ

ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ,ਓਡਬੀ, ਲੈਸਟਰ ਦੀ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਸੰਗਤਾਂ ਲਈ ਪ੍ਰਸਾਰਿਤ ਹੁੰਦੇ ‘ਹੁਕਮਨਾਮੇ’ ਤੇ ਪੀ ਟੀ ਸੀ ਚੈਨਲ ਵੱਲੋਂ ਨਿੱਜੀ ਮਲਕੀਅਤ ਦੇ ਕੀਤੇ ਦਾਅਵੇ ਦਾ ਸਖਤ ਨੋਟਿਸ ਲਿਆ ਗਿਆ ਹੈ।

ਪਵਿੱਤਰ ਗੁਰਬਾਣੀ ਤੇ ਕਿਸੇ ਅਦਾਰੇ ਦਾ ਏਕਾ ਅਧਿਕਾਰ ਨਹੀਂ ਹੋ ਸਕਦਾ -ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸਨ਼ਜ਼ ਯੂ,ਕੇ

ਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਗੁਰਬਾਣੀ ਤੇ ਏਕਾਅਧਿਕਾਰ ਦਾ ਦਾਅਵਾ ਕਰਨ ਵਾਲੀ ਪੀ. ਟੀ. ਸੀ.  ਅਤੇ ਜੀ ਨੈਕਸਟ ਮੀਡੀਆ ਪ੍ਰਾਈਵੇਟ ਲਿਮਟਿਡ ਦੀ ਸਖਤ ਨਿਖੇਧੀ ਕੀਤੀ

ਵਿਦੇਸ਼ਾਂ ਵਿੱਚੋਂ ਵੀ ਪੀਟੀਸੀ ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਨੂੰ ਆਪਣੀ “ਦਿਮਾਗੀ ਜਗੀਰ” ਕਹਿ ਕੇ ਘੋਰ ਬੇਅਦਬੀ ਕਰਨ ਵਿਰੁੱਧ ਆਵਾਜ ਉੱਠਣੀ ਸ਼ੁਰੂ ਹੋਈ। ਵੇਖਣਾ ਹੈ ਕਿ ਸ਼੍ਰੋ.ਗੁ.ਪ੍ਰ.ਕ. ਕਿੰਨਾ ਚਿਰ ਦੜ ਵੱਟ ਕੇ ਸਾਰੇਗੀ

ਪੰਜਾਬ ਦੇ ਸਾਰੇ ਕੁਦਰਤੀ ਸਰੋਤਾਂ ਦਾ ਵਪਾਰੀਕਰਨ ਕਰਦੇ ਕਰਦੇ ਹੁਣ ਉਹ ਗੁਰਬਾਣੀ ਦਾ ਵਪਾਰੀਕਰਨ ਨਾ ਕਰਨ ਤਾਂ ਕਿ ਇਤਿਹਾਸ ਵਿੱਚ ਉਨ੍ਹਾਂ ਦਾ ਨਾਅ ਕਿਤੇ ਕਾਲੇ ਅੱਖਰਾਂ ਵਿਚ ਨਾ ਲਿਖਿਆ ਜਾਵੇ।

ਐੱਸਜੀਪੀਸੀ ਵੀ ਗੁਰਬਾਣੀ ਦੀ ਇੱਕ ਮਾਤਰ ਹੱਕਦਾਰ ਹੋਣ ਦਾ ਦਾਅਵਾ ਨਹੀਂ ਕਰ ਸਕਦੀ 

ਸ਼ਰੋਮਣੀ ਕਮੇਟੀ ਨੇ ਆਪ ਹੁਦਰੇ ਢੰਗ ਨਾਲ ਗੁਰਬਾਣੀ ਦੇ ਹੱਕ ਕਿਸੇ ਨਿਜੀ ਕੰਪਨੀ ਨੂੰ ਦਿੱਤੇ ਹਨ। ਉਨ੍ਹਾਂ ਫੇਰ ਕਿਹਾ ਕਿ ਸ਼ਰੋਮਣੀ ਕਮੇਟੀ ਕਿਵੇਂ ਸ੍ਰੀ ਦਰਬਾਰ ਸਾਹਿਬ ਤੋਂ ਗਾਈ ਜਾਂਦੀ ਬਾਣੀ ਦੇ ਹੱਕ ਕਿਸੇ ਵਪਾਰਕ ਅਦਾਰੇ ਨੂੰ ਦੇ ਸਕਦੀ ਹੈ?

ਪੀਟੀਸੀ ਤੋਂ ਬਿਨਾ ਕੋਈ ਵੀ ਹੋਰ ਅਦਾਰਾ ਕਿਤੇ ਵੀ ਹੁਕਮਨਾਮਾ ਸਾਹਿਬ ਦਾ ਪ੍ਰਚਾਰ ਕਿਉਂ ਨਹੀਂ ਕਰ ਸਕਦਾ ?

ਨਿੱਜੀ ਚੈਨਲ ਵੱਲੋਂ ਗੁਰਬਾਣੀ ਦਾ ਉਸ ਦੀ ਬੌਧਿਕ ਸੰਪਤੀ ਹੋਣ ਦਾ ਤੇ ਕਾਪੀਰਾਈਟ ਹੋਣ ਦਾ ਹਵਾਲਾ ਦੇ ਕੇ ਗੁਰਬਾਣੀ ਵਾਲੇ ਕੁਝ ਪੰਨੇ ਬੰਦ ਕਰਵਾ ਦਿੱਤੇ ਗਏ ਹਨ। ਸਬੰਧਤ ਵੈੱਬਸਾਈਟ ਜੋ ਕਿ ਸਿੱਖਾਂ ਦੇ ਮੌਜੂਦਾ ਮਾਮਲਿਆਂ ਬਾਰੇ ਖਬਰਾਂ/ਜਾਣਕਾਰੀ ਸਾਂਝੀ ਕਰਦੀ ਹੈ

« Previous PageNext Page »