Tag Archive "puanjab-water-issue"

ਝੋਨਾ ਘਟਾਓ ਪੰਜਾਬ ਬਚਾਓ ਕਿਉਂ ਅਤੇ ਕਿਵੇਂ?

ਪਾਣੀ ਭਾਵੇਂ ਕੁਦਰਤ ਦੀ ਅਣਮੁੱਲੀ ਦਾਤ ਹੈ ਪਰ ਕੁਦਰਤ ਵੱਲੋਂ ਇਸ ਧਰਤੀ ਉੱਤੇ ਇਸ ਦੀ ਵੰਡ ਇਕਸਾਰ ਨਹੀਂ ਕੀਤੀ ਗਈ। ਧਰਤੀ ਉੱਤੇ ਕਿਤੇ ਮਾਰੂਥਲ ਹਨ ਜਿੱਥੇ ਪਾਣੀ ਮਸਾਂ ਹੀ ਨਸੀਬ ਹੁੰਦਾ ਹੈ ਤੇ ਕਿਧਰੇ ਧਰੁਵਾਂ ਉੱਤੇ ਬੇਥਾਹ ਪਾਣੀ ਬਰਫ ਦੇ ਰੂਪ ਵਿੱਚ ਜੰਮਿਆ ਹੋਇਆ ਹੈ; ਪਰ ਓਥੇ ਨਾਲ ਹੀ ਧਰਤੀ ‘ਤੇ ਅਜਿਹੇ ਖਿੱਤੇ ਵੀ ਹਨ ਜਿਹਨਾਂ ਨੂੰ ਕੁਦਰਤ ਨੇ ਬਰਸਾਤੀ ਸੋਮੇ ਜਿਵੇਂ ਕਿ ਖੱਡਾਂ, ਨਦੀਆਂ, ਢਾਬਾਂ ਅਤੇ ਝੰਭ ਬਖਸ਼ੇ ਹਨ; ਅਤੇ ਕਿਸੇ ਖਿੱਤੇ ਨੂੰ ਗਲੇਸੀਅਰਾਂ ਤੋਂ ਆਉਂਦੇ ਦਰਿਆਵਾਂ ਦੀ ਦਾਤ ਬਖਸ਼ੀ ਹੈ ਜੋ ਇਹਨਾਂ ਨੂੰ ਸ਼ੁੱਧ-ਸਾਫ ਜਲ ਨਾਲ ਨਿਵਾਜਦੇ ਹਨ। ਕਈ ਖਿੱਤਿਆ ਨੂੰ ਕੁਦਰਤ ਨੇ ਜਮੀਨਦੋਜ਼ ਤਾਜ਼ੇ ਪਾਣੀ ਦਾ ਖਜਾਨਾ ਬਖਸ਼ਿਆ ਹੈ।

ਪੰਜਾਬ ਵਿਚੋਂ ਦਹਾਕਿਆਂ ਤੋਂ ਹੋਰ ਰਹੀ ਹੈ ਅਰਬਾਂ-ਖਰਬਾਂ ਦੀ ਲੁੱਟ

ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ 3 ਅਗਸਤ, 2019 ਨੂੰ ਕਰਵਾਈ ਗਈ ਇਕ ਵਿਚਾਰ-ਚਰਚਾ ਵਿਚ ਇਸ ਜਥੇਬੰਦੀ ਦੇ ਮੁਖੀ ਸ. ਪਰਮਜੀਤ ਸਿੰਘ ਮੰਡ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਪੰਜਾਬ ਦੀ ਆਰਥਿਕਤਾ ਉੱਤੇ ਪੈ ਰਹੇ ਅਸਰ ਅਤੇ ਦਰਿਆਈ ਪਾਣੀਆਂ ਦੀ ਵਰਤੋਂ ਪੰਜਾਬ ਵਿਚ ਹੀ ਕਰਨ ਨਾਲ ਪੰਜਾਬ ਨੂੰ ਹੋਣ ਵਾਲੇ ਆਰਥਿਕ ਫਾਇਦਿਆਂ ਬਾਰੇ ਅੰਕੜਿਆਂ ਸਹਿਤ ਜਾਣਕਾਰੀ ਭਰਪੂਰ ਤਕਰੀਰ ਕੀਤੀ ਸੀ।

ਪੰਜਾਬ ਦੇ ਪਾਣੀ ਲਈ ਲਾਮਬੰਦੀ ਅਤੇ ਸੰਘਰਸ਼ ਕਰਾਂਗੇ: ਸਿੱਖ ਯੂਥ ਆਫ ਪੰਜਾਬ

ਭਾਰਤ ਦੀ ਸੁਪਰੀਮ ਕੋਰਟ ਵੱਲੋਂ ਪੰਜਾਬ ਦਾ ਹੋਰ ਦਰਿਆਈ ਪਾਣੀ ਨੂੰ ਹਰਿਆਣੇ ਲਿਜਾਣ ਜਾਣ ਲਈ ਬਣਾਈ ਜਾ ਰਹੀ ਸਤਲੁਜ ਯਮੁਨਾ ਲੰਿਕ ਨਹਿਰ ਨੂੰ ਪੂਰਾ ਕਰਨ ਲਈ ਪਾਏ ਜਾ ਰਹੇ ਦਬਾਅ ਨੂੰ ਅੰਤਰਰਾਸ਼ਟਰੀ ਨੇਮਾਂ ਵਿਰੋਧੀ ਅਤੇ ਤਰਕਹੀਣ ਫੈਸਲਾ ਦੱਸਦਿਆਂ ਸਿੱਖ ਯੂਥ ਆਫ ਪੰਜਾਬ ਨੇ ਇਸ ਵਿਰੁਧ ਲਾਮਬੰਦੀ ਕਰਨ ਦਾ ਐਲਾਨ ਕੀਤਾ ਹੈ।

ਪਾਣੀਆਂ ਲਈ ਕੁਰਬਾਨੀ ਕਰੇਗੀ ਕਾਂਗਰਸ; ਤੋਤਾ ਸਿੰਘ ਨੂੰ ਭੇਜਾਂਗੇ ਜੇਲ੍ਹ: ਕੈਪਟਨ ਅਮਰਿੰਦਰ ਸਿੰਘ

‘ਹਲਕੇ ਵਿੱਚ ਕੈਪਟਨ’ ਪ੍ਰੋਗਰਾਮ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਰਦੂਲਗੜ੍ਹ ਹਲਕੇ ਵਿਚ ਕਿਹਾ ਕਿ ਸੱਤਾ ਵਿੱਚ ਹੁੰਦੇ ਹੋਏ ਅਕਾਲੀ ਆਗੂਆਂ ਨੇ ਪੰਜਾਬ ਦੇ ਹਿੱਤਾਂ ਅਤੇ ਪਾਣੀਆਂ ਨੂੰ ਲੈ ਕੇ ਕਦੇ ਵੀ ਵਫਾ ਨਹੀਂ ਨਿਭਾਈ ਸਗੋਂ ਭਾਜਪਾ ਅਤੇ ਹਰਿਆਣਵੀ ਆਗੂ ਚੌਧਰੀ ਦੇਵੀ ਲਾਲ ਨਾਲ ਆਪਣੇ ਸਿਆਸੀ ਹਿੱਤਾਂ ਲਈ ਸਾਂਝ ਪੱਕੀ ਕਰਨ ਲਈ ਪੰਜਾਬ ਦੇ ਹਿੱਤਾਂ ਨਾਲ ਹਮੇਸ਼ਾ ਵਿਸ਼ਵਾਸ਼ਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਉਹ ਖੁਦ ਪੰਜਾਬ ਦੇ ਪਾਣੀਆ ਤੇ ਹੋਰ ਹਿੱਤਾਂ ਲਈ ਹਰ ਕੁਰਬਾਨੀ 'ਪਹਿਲਾਂ ਵਾਂਗ' ਹੀ ਦੇਣ ਲਈ ਤਿਆਰ ਹਨ।

ਐਸਵਾਈਐਲ: ਜੇ ਪੰਜਾਬ ਦੇ ਵਿਰੁੱਧ ਫੈਸਲਾ ਆਇਆ ਤਾਂ ਕਾਂਗਰਸ ਦੇ ਸਾਰੇ ਵਿਧਾਇਕ ਅਸਤੀਫਾ ਦੇ ਦੇਣਗੇ: ਕੈਪਟਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਐਸ.ਵਾਈ.ਐਲ. ਨਹਿਰ ਬਾਰੇ ਸੁਪਰੀਮ ਕੋਰਟ ਪੰਜਾਬ ਵਿਰੁੱਧ ਫੈਸਲਾ ਕਰਦੀ ਹੈ ਤਾਂ ਸੂਬੇ ਦੇ ਸਾਰੇ ਕਾਂਗਰਸ ਦੇ ਐਮ. ਪੀ. ਤੇ ਵਿਧਾਇਕ ਅਸਤੀਫੇ ਦੇ ਦੇਣਗੇ। ਉਹ ਐਤਵਾਰ ਨੂੰ ਕਰਤਾਰਪੁਰ 'ਚ "ਹਲਕੇ ’ਚ ਕੈਪਟਨ" ਪ੍ਰੋਗਰਾਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੁਪਰੀਮ ਕੋਰਟ ਦਾ ਸਤਿਕਾਰ ਕਰਦੇ ਹਨ ਪਰ ਪੰਜਾਬ ਪ੍ਰਤੀ ਫਰਜ਼ ਪਹਿਲਾ ਬਣਦਾ ਹੈ। ਆਪਣੇ ਪਾਣੀਆਂ ਦੀ ਰਾਖੀ ਲਈ ਵਿਧਾਨਕ ਤੇ ਸੰਵਿਧਾਨਿਕ ਰਸਤੇ ਲੱਭਾਂਗੇ।

ਇੰਦਰਾ ਗਾਂਧੀ ਨੇ ਉਸ ਵੇਲੇ ਦੇ ਮੁੱਖ ਮੰਤਰੀ ਨੂੰ ਦਬਕਾ ਮਾਰ ਕੇ ਐਸਵਾਈਐਸ ‘ਤੇ ਸਾਈਨ ਕਰਵਾ ਲਏ ਸਨ: ਬਾਦਲ

"ਐਸ.ਵਾਈ.ਐਲ. ਨਹਿਰ ਪੰਜਾਬ ਤੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਹੈ, ਜਿਸ ਦੀ ਇਬਾਰਤ ਸਿਰਫ਼ ਕਾਂਗਰਸ ਨੇ ਹੀ ਲਿਖੀ ਸੀ। ਇਹ ਨਹਿਰ ਪੁੱਟਣ ਦੀ ਮਨਜ਼ੂਰੀ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਿੱਤੀ ਸੀ, ਜਿਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਦਬਕਾ ਮਾਰ ਕੇ ਦਸਤਖਤ ਕਰਵਾ ਲਏ ਸਨ। ਨਹਿਰ ਦੇ ਉਦਘਾਟਨ ਸਮੇਂ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।"

ਬਾਦਲ ਵੱਲੋਂ ਪਾਣੀਆਂ ਸਬੰਧੀ ਸਾਰੇ ਸਮਝੌਤੇ ਰੱਦ ਹੋਣ ਦਾ ਦਾਅਵਾ

ਸੰਗਤ ਦਰਸ਼ਨਾਂ ਦੌਰਾਨ ਹਰ ਪਿੰਡ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਉਭਾਰ ਕੇ ਲੋਕਾਂ ਨੂੰ ਪਾਣੀਆਂ ਦੇ ਮਾਮਲੇ ਵਿੱਚ ਕੁਰਬਾਨੀਆਂ ਲਈ ਤਿਆਰ ਰਹਿਣ ਦਾ ਸੱਦਾ ਦੇ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ‘ਪੰਜਾਬ ਵਾਟਰ ਟਰਮੀਨੇਸ਼ਨ ਆਫ਼ ਐਗਰੀਮੈਂਟ ਐਕਟ-2004’ ਦੀ ਬੁਹਚਰਚਿਤ ਧਾਰਾ 5 ਨੂੰ ਰੱਦ ਕਰ ਦਿੱਤਾ ਗਿਆ ਹੈ। ਉਹ ਅੱਜ ਇੱਥੇ ਨਕੋਦਰ ਦੇ ਪਿੰਡ ਧਾਲੀਵਾਲ ਵਿੱਚ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਐਕਟ ਦੀ ਧਾਰਾ 5 ਨੂੰ ਰੱਦ ਕਰਨ ਦੀ ਕੋਈ ਤਰੀਕ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਕੋਈ ਜਵਾਬ ਨਹੀਂ ਦੇ ਸਕੇ।

ਮੋਦੀ ਸਰਕਾਰ ਤੋਂ ਸੁਪਰੀਮ ਕੋਰਟ ‘ਚ ਕੇਸ ਵਾਪਸ ਕਰਵਾ, ਪਾਣੀ ਦਾ ਮਸਲਾ ਹੱਲ ਕਰੇ ਬਾਦਲ: ਫੂਲਕਾ

ਆਮ ਆਦਮੀ ਪਾਰਟੀ (ਆਪ) ਦੇ ਉੱਘੇ ਨੇਤਾ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚਐਸ ਫੂਲਕਾ ਨੇ ਨਦੀ ਜਲ ਵਿਵਾਦ ਸੰਬੰਧੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲਏ ਸਟੈਂਡ ਉਤੇ ਘੇਰਦਿਆਂ ਕਿਹਾ ਕਿ ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਮੁੱਖ ਤੌਰ ਤੇ ਜਿੰਮੇਵਾਰ ਹੈ।

« Previous Page