Tag Archive "punjab-before-1947"

ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਪਹਿਲੀ)

1947 ਵਿਚ ਹੋਈ ਭਾਰਤ ਦੀ ਵੰਡ ਦੌਰਾਨ ਕੀ ਸਿੱਖਾਂ ਨੂੰ ਵੱਖਰਾ ਮੁਲਕ ਮਿਲਦਾ ਸੀ ਜਾਂ ਨਹੀਂ। ਇਸਦਾ ਬਾ-ਦਲੀਲ ਜਵਾਬ ਹਾਲੇ ਤਕ ਕੌਮ ਕੋਲ ਨਹੀਂ ਹੈ। ਅਕਾਲੀ ਦਲ ਵਲੋਂ ਪੰਜਾਬੀ ਸੂਬੇ ਦੀ ਮੰਗ ਨੂੰ ਕੇਂਦਰ ਸਰਕਾਰ ਵਲੋਂ ਕੋਰਾ ਜਵਾਬ ਮਿਲਣ ’ਚੋਂ ਨਿਕਲੀ ਨਿਰਾਸ਼ਾ ਦਾ ਹੀ ਸਿੱਟਾ ਸੀ ਕਿ ਅਕਾਲੀ ਦਲ ਨੇ ਸਰਕਾਰ ਉਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਗਾਉਣ ਖਾਤਰ ਇਹ ਦਲੀਲ ਘੜੀ ਕਿ ਸਿੱਖਾਂ ਨੂੰ ਤਾਂ ਵੱਖਰਾ ਮੁਲਕ ਮਿਲਦਾ ਸੀ ਪਰ ਕਾਂਗਰਸ ਵਲੋਂ ਭਾਰਤ ਵਿਚ ਸਿੱਖਾਂ ਨੂੰ ਖੁਦਮੁਖਤਾਰ ਖਿੱਤਾ ਦੇਣ ਦੇ ਕੀਤੇ ਵਾਅਦੇ ’ਤੇ ਇਤਬਾਰ ਕਰਕੇ ਅਸੀਂ ਭਾਰਤ ਨਾਲ ਰਲੇ, ਪਰ ਖੁਦਮੁਖਤਿਆਰ ਖਿੱਤਾ ਤਾਂ ਇਕ ਪਾਸੇ ਰਿਹਾ ਤੁਸੀਂ ਆਪਦੇ ਮੁਤੈਹਤ ਇਕ ਸੂਬਾ ਵੀ ਦੇਣ ਨੂੰ ਤਿਆਰ ਨਹੀਂ। ਇਹ ਗੱਲ ਪੱਲੇ ਪਈ ਨਿਰਾਸ਼ਾ ਵਿਚੋਂ ਨਿਕਲੀ ਸੀ। ਏਸ ਗੱਲ ਨੇ ਵੀ ਸਿੱਖਾਂ ਵਿਚ ਘਰ ਕੀਤਾ ਕਿ ਹਾਂ ਸਾਨੂੰ 47 ਮੌਕੇ ਵੱਖਰਾ ਮੁਲਕ ਮਿਲਦਾ ਸੀ ਕਿਉਂਕਿ ਕੇਂਦਰ ਉਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਾਉਣਾ ਸੀ ਇਸ ਕਰਕੇ ਕੋਈ ਵੀ ਸਿੱਖ ਵੱਖਰੇ ਮੁਲਕ ਮਿਲਣ ਦੀ ਗੱਲ ਦਾ ਖੰਡਨ ਨਹੀਂ ਸੀ ਕਰ ਸਕਦਾ।

ਦੇਸ਼ ਦੀ ਵੰਡ ਵੇਲੇ ਜਾਨ ਗਵਾਉਣ ਵਾਲੇ ਪੰਜਾਬੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਜਾਵੇਗੀ ਸ਼ਰਧਾਂਜਲੀ

15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਅਧਾਰ ਤੇ ਦੇਸ਼ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ।

ਬਿਪਰਵਾਦੀ ਦਿੱਲੀ ਸਾਮਰਾਜ ਦੀਆਂ ਜਾਬਰ ਨੀਤੀਆਂ ਵਿਰੁੱਧ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਮੁਜਾਹਿਰੇ 15 ਅਗਸਤ ਨੂੰ: ਦਲ ਖਾਲਸਾ

ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਅਧਿਕਾਰ ਨੂੰ ਹਾਸਿਲ ਕਰਨ, ਯੂ.ਏ.ਪੀ.ਏ ਵਰਗੇ ਕਾਲੇ ਕਨੂੰਨਾਂ ਦੀ ਦੁਰਵਰਤੋ,ਕਿਸਾਨ ਵਿਰੋਧੀ ਖੇਤੀ ਆਰਡੀਨੈਸਾਂ ਅਤੇ ਸਿੱਖ ਰਾਜਨੀਤਕ ਕੈਦੀਆ ਨੂੰ ਰਿਹਾ ਨਾ ਕਰਨ ਵਿਰੁੱਧ 15 ਅਗਸਤ ਨੂੰ ਪੰਜਾਬ ਭਰ ਵਿੱਚ ਦਲ ਖਾਲਸਾ, ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੁਨਾਈਟਡ ਅਕਾਲੀ ਦਲ ਵਲੋ ਸਾਝੇ ਤੌਰ ਤੇ ਮੁਜ਼ਾਹਰੇ ਕੀਤੇ ਜਾਣਗੇ।

ਨਹੀਂ  ਮੁਲਖ ਜਿਨ੍ਹਾਂ ਦਾ ਆਪਣਾ…(ਕਵਿਤਾ)

ਜ਼ਮੀਰ ਜਿਨ੍ਹਾਂ ਦੀ ਜਾਗਦੀ ਜ਼ਖਮ ਰਹਿਣਗੇ ਅੱਲੇ। ਨਹੀਂ ਮੁਲਖ ਜਿਨ੍ਹਾਂ ਦਾ ਆਪਣਾ...

ਭਾਰਤੀ ਉਪਮਹਾਂਦੀਪ ਦਾ ਖਿੱਤਾ ਕਦੇ ਵੀ ਇੱਕ ਮੁਲਕ ਜਾਂ ਕੌਮ ਨਹੀਂ ਰਿਹਾ: ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ

ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਭਾਰਤੀ ਉਪਮਹਾਂਦੀਪ ਦਾ ਇਹ ਖਿੱਤਾ ਕਦੇ ਵੀ ਇੱਕ ਦੇਸ਼ ਜਾਂ ਕੌਮ ਨਹੀਂ ਸੀ ਰਿਹਾ। ਇਸ ਖਿੱਤੇ ਵਿੱਚ ਵੱਖੋ-ਵੱਖਰੀਆਂ ਸਲਤਨਤਾਂ, ਦੇਸ਼ ਅਤੇ ਕੌਮਾਂ ਰਹੀਆਂ ਹਨ। 

ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਦੂਜੀ)

ਕੀ 1947 ਵਿੱਚ ਸਿੱਖਾਂ ਨੂੰ ਆਪਣਾ ਵੱਖਰਾ ਮੁਲਕ ਮਿਲਦਾ ਸੀ ਤੇ ਉਹਨਾਂ ਨਹੀਂ ਲਿਆ? ਇਹ ਸਵਾਲ ਅਕਸਰ ਕੀਤਾ ਜਾਂਦਾ ਹੈ ਤੇ ਇਸ ਬਾਰੇ ਕਈ ਤਰ੍ਹਾਂ ...

ਮਨਪ੍ਰੀਤ ਸਿੰਘ ਬਾਦਲ ਨੇ 1947 ਦੀ ਵੰਡ ਤੋਂ ਪਹਿਲਾਂ ਲਾਹੌਰ ਅਸੈਂਬਲੀ ‘ਚ ਹੋਈਆਂ ਬਹਿਸਾਂ ਦਾ ਰਿਕਾਰਡ ਕੀਤਾ ਇਕੱਤਰ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਾਕਿਸਤਾਨੀ ਦੋਸਤਾਂ ਮਿੱਤਰਾਂ ਦੇ ਸਹਿਯੋਗ ਨਾਲ 1947 ਦੀ ਵੰਡ ਤੋਂ ਪਹਿਲਾਂ ਵਾਲੇ ਪੰਜਾਬ ਅਸੈਂਬਲੀ (1937 ਤੋਂ 1947) ਦਾ ਰਿਕਾਰਡ ਇਕੱਠਾ ਕਰਕੇ ਇਕ ਕਿਤਾਬਚੇ ਦੀ ਸ਼ਕਲ ਵਿਚ ਚੜ੍ਹਦੇ ਪੰਜਾਬ ਦੀ