Tag Archive "punjab-forum"

ਬਾਦਲ 1978 ਦੇ ਨਿਰੰਕਾਰੀ ਕਾਂਡ ਤੋਂ ਲੈ ਕੇ ਹੁਣ ਤੱਕ ਦੇ ਗੁਨਾਹਾਂ ਨੂੰ ਜਨਤਕ ਤੌਰ ਤੇ ਕਬੂਲ ਕਰੇ: ਪੰਜਾਬ ਫੌਰਮ

ਪੰਜਾਬ ਫੋਰਮ ਦੇ ਬੁੱਧੀਜੀਵੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ “ਬਾਦਲ ਪਰਿਵਾਰ ਦੀ ਇਹ ਸਿਆਸੀ ਸਾਜ਼ਿਸ਼ ਸਿੱਖਾਂ ਦੀਆਂ ਮਹਾਨ ਪ੍ਰੰਪਰਾਵਾਂ ਨਾਲ ਇਕ ਹੋਰ ਖਿਲਵਾੜ ਹੈ। ਬਾਦਲ ਪਰਿਵਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਾਰੀਆਂ ਹੀ ਸਿੱਖ ਸੰਸਥਾਵਾਂ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਕੇ ਰੱਖਿਆ ਹੋਇਆ ਹੈ ਅਤੇ ਉਹ ਆਪਣੇ ਸਿਆਸੀ ਕਾਰੋਬਾਰ ਲਈ ਸਿੱਖ ਪੰਥ ਦੀਆਂ ਮਹਾਨ ਪ੍ਰੰਪਰਾਵਾਂ ਦੀ ਵਾਰ ਵਾਰ ਉਲੰਘਣਾ ਕਰਦਾ ਰਹਿੰਦਾ ਹੈ। ਇਹ ਕਦਮ ਵੀ ਇਸ ਲੜੀ ਦਾ ਹੀ ਇਕ ਹਿੱਸਾ ਹੈ।