ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਨਿਰਦੋਸ਼ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਗ੍ਰਿਫਤਾਰ ਨਾਂ ਕੀਤਾ ਤਾਂ ਉਹ ਅੰਮ੍ਰਿਤਸਰ ਵਿਖੇ ਭੰਡਾਰੀ ਪੁਲ ਤੇ 12 ਸਤੰਬਰ ਨੂੰ ਸੰਕੇਤਕ ਰੋਸ ਧਰਨਾ ਦੇਣਗੇ।
ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਕਾਰਖਾਨਾ ਪਾਰਕ ਬਣਾਉਣ ਜਾ ਰਹੀ ਹੈ। ਸਰਕਾਰ ਦੇ ਇਸ ਫੈਸਲੇ ਬਾਰੇ ਵਾਤਾਵਰਣ ਪ੍ਰੇਮੀਆਂ ਅਤੇ ਸਮਾਜਿਕ ਕਾਰਕੁੰਨਾਂ ਵੱਲੋਂ ਗੰਭੀਰ ਖਦਸ਼ੇ ਜਾਹਿਰ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਵਣ-ਜੀਵਾਂ ਦੇ ਸਭ ਤੋੰ ਵੱਡੇ ਬਾਕੀ ਬਚੇ ਬਸੇਰੇ ਮੱਤੇਵਾੜਾ ਜੰਗਲ ਕੋਲ ਕਾਰਖਾਨੇ ਲਾਉਣ ਦਾ ਵਾਤਾਵਰਣ ਨੂੰ ਭਾਰੀ ਨੁਕਸਾਨ ਹੋਵੇਗਾ। ਸਰਕਾਰ ਜਿਸ ਜਮੀਨ ਉੱਤੇ ਕਾਰਖਾਨਾ ਪਾਰਕ ਬਣਾ ਰਹੀ ਹੈ ਉਹ ਸਤਲੁਜ ਦਰਿਆ ਦੇ ਕੰਢੇ ਉੱਤੇ ਸਥਿੱਤ ਹੈ।
ਸੰਵਿਧਾਨ ਦੇ 7ਵੇਂ ਸ਼ਡਿਊਲ ਵਿੱਚ 3 ਸੂਚੀਆਂ ਹਨ। ਪਹਿਲੀ ਸੂਚੀ ਵਿੱਚ ਉਹ ਮੱਦਾਂ ਜਾਂ ਵਿਸ਼ੇ ਹਨ ਜਿਹਨਾਂ ਉੱਤੇ ਯੂਨੀਅਨ ਦਾ ਅਖਤਿਆਰ ਹੈ, ਭਾਵ ਕਿ ਇਸ ਸੂਚੀ ਵਿਚਲੇ ਵਿਸ਼ੇ ਯੂਨੀਅਨ ਅਧੀਨ ਹਨ।
ਲੰਘੀ 6 ਜੂਨ ਨੂੰ ਅਚਾਨਕ ਪੰਜਾਬ ਅਤੇ ਭਾਰਤ ਵਿੱਚ ਕੁਝ ਪ੍ਰਮੁੱਖ ਇੰਟਰਨੈੱਟ ਕੰਪਨੀਆਂ ਵੱਲੋਂ ਸਿੱਖ ਸਿਆਸਤ ਦੀ ਵੈਬਸਾਈਟ ਰੋਕ ਦਿੱਤੀ ਗਈ, ਜਦਕਿ ਬਾਕੀ ਸਾਰੇ ਸੰਸਾਰ ਵਿੱਚ ਇਹ ਵੈਬਸਾਈਟ ਬਿਨਾ ਕਿਸੇ ਦਿੱਕਤ ਦੇ ਖੁੱਲ੍ਹ ਰਹੀ ਹੈ।
ਸਿੱਖ ਸਿਆਸਤ ਦੀ ਅੰਗਰੇਜ਼ੀ ਵਿੱਚ ਖਬਰਾਂ ਦੀ ਵੈਬਸਾਈਟ ‘ਸਿੱਖ ਸਿਆਸਤ ਡਾਟ ਨੈਟ’ ਪੰਜਾਬ ਅਤੇ ਭਾਰਤ ਵਿਚ ਰੋਕੀ ਜਾ ਰਹੀ ਹੈ ਜਦਕਿ ਬਾਕੀ ਸਾਰੀ ਦੁਨੀਆਂ ਵਿਚ ਇਹ ਵੈਬਸਾਈਟ ਨਿਰੰਤਰ ਚੱਲ ਰਹੀ ਹੈ।
ਲਿਖਤੀ ਬਿਆਨ ਵਿੱਚ ਕੌਂਸਲ ਨੇ ਕਿਹਾ ਹੈ ਕਿ “ਪੱਤਰਕਾਰੀ ਦੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸਵਾਲ ਪੁੱਛਣ ਕਰਕੇ ਪੁਲਿਸ ਵੱਲੋਂ ਅੰਮ੍ਰਿਤਧਾਰੀ ਸ. ਮੇਜਰ ਸਿੰਘ ਦੀ ਕੁੱਟਮਾਰ ਦੇ ਨਾਲ ਕਕਾਰਾਂ ਦੀ ਬੇਅਦਬੀ ਵੀ ਕੀਤੀ ਹੈ ਜਿਸ ਤੋਂ ਪੰਜਾਬ ਪੁਲਿਸ ਦਾ ਤਾਨਾਸ਼ਾਹੀ ਖਾਸਾ ਸਾਡੇ ਸਾਹਮਣੇ ਆਉਂਦਾ ਹੈ, ਜਿਸ ਖਿਲਾਫ ਅਵਾਜ਼ ਉਠਾਉਣੀ ਬਹੁਤ ਜ਼ਰੂਰੀ ਹੈ”।
ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ ਪਹਲਿਸ ਮੁਖੀ ਸੁਮੇਧ ਸੈਣੀ ਦੇ ਮਾਮਲੇ ਬਾਰੇ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ।
ਹਜ਼ੂਰ ਸਾਹਿਬ ਦੀ ਸੰਗਤ ਨੂੰ ਕਿਉਂ ਬਦਨਾਮ ਕੀਤਾ ਗਿਆ; ਨਵੇਂ ਖੁਲਾਸਿਆਂ ਨੇ ਕੋਝੀ ਸਿਆਸਤ ਤੋਂ ਪਰਦਾ ਚੁੱਕਿਆ (ਪੂਰਾ ਸੱਚ)
ਪੰਜਾਬ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ਕਤਲ ਦੀ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸਖਤ ਨਿਖੇਧੀ ਕੀਤੀ ਗਈ ਹੈ।
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ ਉਸ ਮੌਕੇ ਕੁਝ ਅਜਿਹੀ ਨਵੀਂ ਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਰਾਹੀਂ ਪੰਜਾਬ ਵਿੱਚ ਕਰੋਨੇ ਦੀ ਲਾਗ ਵਾਲੇ ਮਾਮਲਿਆਂ ਦੀ ਗਿਣਤੀ ਵਧਣ ਨਾਲ ਜੁੜੀ ਗੁੱਥੀ ਸੁਲਝਾਉਣ ਵਿੱਚ ਕਾਫੀ ਮਦਦ ਮਿਲ ਸਕਦੀ ਹੈ।
Next Page »