Tag Archive "punjab-politics"

ਬੇਅਦਬੀ ਮਾਮਲੇ ‘ਤੇ ਸੁਣਵਾਈ; ਕੇਂਦਰ ਨੂੰ ਕੈਪਟਨ ਦੀ ਧਮਕੀ; ਰਾਵਣ ਦਾ ਇਲਾਜ; ਬੈਂਸ-ਢੀਡਸਾ ਜੁਗਲਬੰਦੀ; ਕਸ਼ਮੀਰ; ਭਾਰਤ ਬੰਦ; ਅਮਰੀਕਾ-ਇਰਾਨ ਤਣਾਅ ਤੇ ਹੋਰ ਖਬਰਾਂ

• ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਅਦਾਲਤ ਵਿੱਚ ਸੁਣਵਾਈ ਹੋਈ • ਅਦਾਲਤ ਨੂੰ ਮਾਮਲਾ ਬੰਦ ਕਰਨ ਲਈ ਪਹਿਲਾਂ ਹੀ ਕਹਿ ਚੁੱਕੀ ਸੀਬੀਆਈ ਨੇ ਇੱਕ ਹੋਰ ਸੀਲਬੰਦ ਲਿਫਾਫਾ ਪੇਸ਼ ਕੀਤਾ • ਕਿਹਾ ਹੁਣ ਚੱਲ ਰਹੀ ਜਾਂਚ ਦੀ ਕਾਰਵਾਈ ਇਸ ਲਿਫਾਫੇ ਵਿੱਚ ਲਿਖ ਦਿੱਤੀ ਹੈ

ਸਿੱਖਾਂ ਨੇ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਨੂੰ ਬਰਗਾੜੀ ਤੇ ਬਹਿਬਲ ਕਲਾਂ ਬਾਰੇ ਭਾਸ਼ਣ ਤੇ ਵਾਅਦੇ ਚੇਤੇ ਕਰਵਾਏ

ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬਰਗਾੜੀ ਤੇ ਹੋਰਨਾਂ ਥਾਵਾਂ ਉੱਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੋਸ਼ੀਆਂ ਨੂੰ ਸਜਾ ਦੇ ਵਿਚ ਨਾਕਾਮ ਰਹੀ ਪੰਜਾਬ ਸਰਕਾਰ ਵਿਰੁਧ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ 51 ਜੀਆਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਦੇ ਕਾਦੀਆਂ ਸਥਿੱਤ ਘਰ ਦੇ ਬਾਹਰ ਧਰਨਾ ਲਾਇਆ ਗਿਆ।

ਅੱਜ ਦੀਆਂ ਚੋਣਵੀਆਂ ਖ਼ਬਰਾਂ ਦੇ ਅਹਿਮ ਨੁਕਤੇ (15 ਦਸੰਬਰ 2019)

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 15 ਦਸੰਬਰ 2019 ਦੀਆਂ ਅਹਿਮ ਖਬਰਾਂ ਦੇ ਚੋਣਵੇਂ ਨੁਕਤੇ ਸਾਂਝੇ ਕਰ ਰਹੇ ਹਾਂ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...

ਪੁਲਿਸ ਦੀ ਮਦਦ ਨਾਲ ਪ੍ਰਸ਼ਾਸਨ ਨੇ ਸੀਵੇਰਜ ਦਾ ਪਾਣੀ ਐਸਵਾਈਐੱਲ ਵਿਚ ਪਾਇਆ

ਸੁਪਰੀਮ ਕੋਰਟ ਦੀ ਹਦਾਇਤਾਂ ਅਨੁਸਾਰ ਕਿਸੇ ਵੀ ਸੂਰਤ ਵਿੱਚ ਐਸਵਾਈਐਲ ਨਹਿਰ ਦਾ ਕਿਨਾਰਾ ਨਹੀਂ ਭੰਨਿਆ ਜਾ ਸਕਦਾ। ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਗੰਦਾ ਪਾਣੀ ਨਹਿਰ ਵਿਚ ਪਾ ਦਿਤਾ।

ਸਿੱਖ ਜਥੇਬੰਦੀਆਂ ਵਲੋਂ ਮਨੁੱਖੀ ਹੱਕ ਦਿਹਾੜੇ ‘ਤੇ 10 ਦਸੰਬਰ ਨੂੰ ਸ਼੍ਰੀਨਗਰ ਵਿਚ ਰੋਹ-ਵਿਖਾਵਾ ਕਰਨ ਦਾ ਐਲਾਨ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 10 ਦਸੰਬਰ ਨੂੰ ਕਸ਼ਮੀਰ ਅੰਦਰ ਹੋ ਰਹੇ ਮਨੁੱਖੀ ਹੱਕਾਂ ਦੇ ਘੋਰ ਘਾਣ ਵਿਰੁੱਧ ਸ਼੍ਰੀਨਗਰ ਦੇ ਲਾਲ ਚੌਕ ਵਿਖੇ ਰੋਹ-ਭਰਪੂਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਥੇਬੰਦੀਆਂ ਦੇ ਕਾਰਕੁਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਜਥਿਆਂ ਦੇ ਰੂਪ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ 09 ਦਸੰਬਰ ਨੂੰ ਕਸ਼ਮੀਰ ਵੱਲ ਚਾਲੇ ਪਾਉਣਗੇ ਅਤੇ 10 ਦਸੰਬਰ ਨੂੰ ਸ਼੍ਰੀਨਗਰ ਪਹੁੰਚਕੇ ਕਸ਼ਮੀਰੀ ਲੋਕਾਂ ਦੇ ਕੁਚਲੇ ਜਾ ਰਹੇ ਹੱਕ-ਹਕੂਕ ਵਿਰੁੱਧ ਪ੍ਰਦਰਸ਼ਨ ਕਰਨਗੇ।

ਭਾਈ ਰਾਜੋਆਣਾ ਬਾਰੇ ਅਮਿਤ ਸ਼ਾਹ ਦੇ ਬਿਆਨ ਵਿਚ ਕਈ ਵਲ਼ ਹਨ: ਖਾਸ ਪੜਚੋਲ

ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਅਮਿਤ ਸ਼ਾਹ ਨੇ ਫਾਂਸੀ ਦੀ ਸਜਾਯਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਬਾਰੇ ਲੁਧਿਆਣੇ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਲੋਕ ਸਭਾ ਵਿਚ ਪੁੱਛੇ ਸਵਾਲ ਦਾ ਜੋ ਜਵਾਬ ਦਿੱਤਾ ਹੈ ਉਸ ਤੋਂ ਇਸ ਮਾਮਲੇ ’ਤੇ ਸਿਆਸੀ ਚਰਚਾ ਅਤੇ ਭੰਬਲਭੂਸਾ ਵਧ ਗਿਆ ਹੈ।

ਪੀੜਤਾਂ ਵਾਲੀ ਮਨੋਅਵਸਥਾ ਅਤੇ ਸੂਬੇਦਾਰੀ ਦੀ ਦੌੜ ਤੋਂ ਬਾਹਰ ਆਉਣ ਦੀ ਲੋੜ ਹੈ

ਨਵੰਬਰ 1984 ਦੀ ਨਸਲਕੁਸ਼ੀ ਨੂੰ ਵਾਪਰਿਆਂ 35 ਸਾਲ ਬੀਤ ਚੁੱਕੇ ਹਨ ਅਤੇ ਇਸ ਸਮੇਂ ਦੇ ਅਮਲ ਨੇ ਦਰਸਾ ਦਿੱਤਾ ਹੈ ਕਿ ਇਸ ਘੱਲੂਘਾਰੇ ਤੋਂ ਬਾਅਦ ਜਿਹੜੇ ਸਿੱਖਾਂ ਨੇ ਨਿਆਂ ਕਰਨ ਲਈ ਖਾਲਸਾਈ ਰਿਵਾਇਤ ਮੁਤਾਬਕ ਰਾਹ ਚੁਣਿਆ ਸੀ ਉਹਨਾਂ ਦਾ ਫੈਸਲਾ ਸਹੀ ਸੀ, ਕਿਉਂਕਿ ਇਸ ਅਰਸੇ ਦੌਰਾਨ ਨਿਆਂ ਹਾਸਲ ਕਰਨ ਲਈ ਅਪਾਣਾਏ ਗਏ ਹੋਰ ਸਭ ਢੰਗ ਤਰੀਕੇ ਸਾਰੇ ਸੁਹਿਰਦ ਯਤਨਾਂ ਦੇ ਬਾਵਜੂਦ ਨਾਕਾਮ ਰਹੇ ਹਨ।

ਹੋਂਦ-ਚਿੱਲੜ ਅਤੇ ਗੁੜਗਾਓ-ਪਟੌਦੀ ਨਸਲਕੁਸ਼ੀ: ਗਿਆਸਪੁਰਾ ਦੀ ਅਗਵਾਈ ਚ ਵਫਦ ਨੇ ਆਪ ਵਿਧਾਇਕਾਂ ਨਾਲ ਮੁਲਾਕਾਤ ਕੀਤੀ

1984 'ਚ ਸਿੱਖਾਂ ਦੀ ਸੋਚੀ-ਸਮਝੀ ਨਸਲਕੁਸ਼ੀ ਦੌਰਾਨ ਹਰਿਆਣਾ ਦੇ ਪਿੰਡ ਹੋਂਦ-ਚਿੱਲੜ (ਰਿਵਾੜੀ) ਅਤੇ ਗੁੜਗਾਓ-ਪਟੌਦੀ 'ਚ ਕੀਤੇ ਗਏ ਕਤਲੇਆਮ ਬਾਰੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸ਼ੁੱਕਰਵਾਰ (22 ਨਵੰਬਰ ਨੂੰ) ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਵਫਦ ਨੇ ਜਸਟਿਸ ਟੀ.ਪੀ. ਗਰਗ ਦੇ ਜਾਂਚ ਲੇਖੇ ਦੀ ਨਕਲ ਸੌਂਪਦੇ ਹੋਏ ਇਨਸਾਫ਼ ਲਈ ਹਰਿਆਣਾ ਸਰਕਾਰ ਕੋਲ ਇਹ ਮਸਲੇ ਚੁੱਕਣ ਦੀ ਮੰਗ ਕੀਤੀ।

ਪੰਜਾਬ ਵਿਧਾਨ ਸਭਾ ਵਿਚ ਪੰਜਾਬੀ ਬੋਲੀ ਬਾਰੇ ਮਤਾ ਨਾ ਲਿਆਉਣ ਦੇਣਾ ਮੰਦਭਾਗਾ: ਆਮ ਆਦਮੀ ਪਾਰਟੀ

ਪੰਜਾਬ ਵਿਧਾਨ ਸਭਾ ਦੇ ਖਾਸ ਇਜਲਾਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਪੰਜਾਬੀ ਭਾਸ਼ਾ ਦਾ ਮੁੱਦਾ ਚੁੱਕਿਆ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ 'ਤੇ ਸਾਂਝਾ ਮਤਾ ਲਿਆਉਣ ਦੀ ਮੰਗ ਕੀਤੀ ਪਰ ਉਨ੍ਹਾਂ ਦੀ ਇਹ ਮੰਗ ਸਪੀਕਰ ਅਤੇ ਸੱਤਾਧਾਰੀ ਧਿਰ ਨੇ ਨਜਰਅੰਦਾਜ ਕਰ ਦਿੱਤੀ।

ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 33 ਉਮੀਦਵਾਰ ਚੋਣ ਮੈਦਾਨ ਵਿੱਚ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਅੱਜ ਨਾਮਜਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ 3 ਉਮੀਦਵਾਰਾਂ ਵੱਲੋ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ।

« Previous PageNext Page »