ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਣੀਆਂ ਦੇ ਮਸਲੇ 'ਤੇ ਪੰਚਾਇਤਾਂ ਤੋਂ ਮਤੇ ਪਾਸ ਕਰਵਾਉਣ ਦਾ ਕੰਮ ਕਈ ਦਿਨਾਂ ਤੋਂ ਚਲ ਰਿਹਾ ਹੈ ਪਰ ਫਿਰ ਵੀ 400 ਕਿਊਬਿਕ ਮੀਟਰ ਨਹਿਰੀ ਪਾਣੀ ਹਰਿਆਣਾ ਨੂੰ ਲਗਾਤਾਰ ਜਾ ਰਿਹਾ ਹੈ। ਫਾਜ਼ਿਲਕਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਵੇਲੇ ਜਦੋਂ ਪੱਤਰਕਾਰਾਂ ਨੇ ਸੁਖਬੀਰ ਬਾਦਲ ਨੂੰ ਇਸ ਬਾਰੇ ਪੁੱਛਿਆ ਤਾਂ ਸੁਖਬੀਰ ਨੇ ਕਿਹਾ ਕਿ ਉਸਨੂੰ ਇਸ ਬਾਰੇ ਪਤਾ ਨਹੀਂ ਹੈ।
ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ 2004 ਦੀ ਧਾਰਾ 5 ਨੂੰ ਰੱਦ ਕਰਨ ਦੇ ਦਿੱਤੇ ਬਿਆਨ ਨੂੰ ਕਾਂਗਰਸ ਨੇ ਚੁਣੌਤੀ ਦਿੱਤੀ ਹੈ। ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਇਸ ਧਾਰਾ ਨੂੰ ਰੱਦ ਕਰਨ ਦਾ ਰਿਕਾਰਡ ਦਿਖਾ ਦੇਣ ਕਿ ਉਨ੍ਹਾਂ ਨੇ ਕਦੋਂ ਇਹ ਧਾਰਾ ਰੱਦ ਕਰਵਾਈ ਸੀ।
ਪੰਜਾਬ ਸਰਕਾਰ ਵੱਲੋਂ ਮੁਕਤਸਰ-ਬਠਿੰਡਾ ਮੁੱਖ ਸੜਕ ਉਪਰ ਪਿੰਡ ਭੁੱਲਰ ਕੋਲ ਰਾਜਸਥਾਨ ਕੈਨਾਲ (ਇੰਦਰਾ ਗਾਂਧੀ ਕੈਨਾਲ) ਵਿੱਚ ਕੱਟ ਲਾ ਕੇ ਉਸ ਦਾ ਪਾਣੀ ਸਰਹਿੰਦ ਫੀਡਰ ਵਿੱਚ ਪਾਉਣ ਦੀ ਯੋਜਨਾ ਰਾਜਸਥਾਨ ਸਰਕਾਰ ਦੇ ਵਿਰੋਧ ਕਾਰਨ ਫੇਲ੍ਹ ਹੋ ਗਈ। ਰਾਜਸਥਾਨ ਕੈਨਾਲ ਤੇ ਸਰਹਿੰਦ ਫੀਡਰ, ਹਰੀ ਕੇ ਪੱਤਣ ਤੋਂ ਨਿਕਲਦੀਆਂ ਹਨ ਅਤੇ ਬਰਾਬਰ ਚੱਲਦੀਆਂ ਹਨ। ਰਾਜਸਥਾਨ ਕੈਨਾਲ ਦਾ ਸਾਰਾ ਪਾਣੀ ਰਾਜਸਥਾਨ ਜਾਣਾ ਹੁੰਦਾ ਹੈ, ਜਦੋਂ ਕਿ ਸਰਹਿੰਦ ਫੀਡਰ, ਪੰਜਾਬ-ਰਾਜਸਥਾਨ ਦੀ ਹੱਦ ‘ਤੇ ਲੋਹਗੜ੍ਹ ਹੈੱਡ ਕੋਲ ਜਾ ਕੇ ਖ਼ਤਮ ਹੋ ਜਾਂਦੀ ਹੈ।
ਭਾਰਤੀ ਸੁਪਰੀਮ ਕੋਰਟ ਵਿਚ ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਸੁਣਵਾਈ ਦੌਰਾਨ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਇਜਾਜ਼ਤ ਦਿੱਲੀ ਸਰਕਾਰ ਪੰਜਾਬ ਵਿਰੁੱਧ ਦਾਖਲ ਕੀਤਾ ਹਲਫਨਾਮਾ ਵਾਪਸ ਲੈਕੇ ਪੰਜਾਬ ਦੇ ਹੱਕ ਵਿੱਚ ਨਵਾਂ ਹਲਫਨਾਮਾ ਅਤੇ ਪੱਖ ਪੇਸ਼ ਕਰਨਾ ਚਾਹੁੰਦੀ ਹੈ।
ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦੇ ਸਮੱਰਥਨ ਦੀ ਹਿੰਮਤ ਕਿਉਂ ਨਹੀਂ ਦਿਖਾਈ ਜਦਕਿ ਉਸਦੀ ਪਾਰਟੀ ਦੀ ਪੰਜਾਬ ਇਕਾਈ ਨੇ ਇਸ ਸਬੰਧੀ ਵਿਧਾਨ ਸਭਾ ਵਿਚ ਲਿਆਂਦੇ ਬਿਲ ਦਾ ਸਮੱਰਥਨ ਕੀਤਾ ਹੈ ਅਤੇ ਨਹਿਰ ਨਾ ਬਣਨ ਦੇ ਹੱਕ ਵਿਚ ਹੈ।
ਕੇਂਦਰੀ ਸਰਕਾਰ ਨੇ ਭਾਵੇਂ ਪੰਜਾਬ ਤੋਂ ਇਸ ਦਾ ਦਰਿਆਈ ਪਾਣੀ ਵੱਡੀ ਮਾਤਰਾ ਵਿਚ ਖੋਹ ਲਿਆ ਹੈ ਫਿਰ ਵੀ ਪੰਜਾਬ ਦੇ ਮਿਹਨਤੀ ਕਿਸਾਨ ਨੇ ਕੇਂਦਰ ਦੇ ਅਨਾਜ ਭੰਡਾਰਾਂ ਨੂੰ ਭਰ ਦਿੱਤਾ ਹੈ ਅਤੇ ਹੁਣ ਇਹ ਅਨਾਜ ਭਾਰਤ ਤੋਂ ਸਾਂਭਿਆ ਨਹੀਂ ਜਾ ਰਿਹਾ, ਭਾਵੇਂ ਕਿ ਪੰਜਾਬ ਪਾਸ ਖੇਤੀ ਅਧੀਨ ਕੁਲ ਰਕਬੇ ਵਿਚੋਂ 27 ਫ਼ੀਸਦੀ ਨੂੰ ਹੀ ਨਹਿਰੀ ਪਾਣੀ ਉਪਲਬੱਧ ਹੈ। ਬਾਕੀ 73 ਫ਼ੀਸਦੀ ਖੇਤਰ ਟਿਊਬਵੈੱਲ ਸਿੰਚਾਈ 'ਤੇ ਨਿਰਭਰ ਹੈ।
ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਸਮੇਂ ਸਮੇਂ ਕੀਤੀਆਂ ਗਲਤੀਆਂ ਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ, ਉੱਥੇ ਭਾਰਤੀ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਆਪਣੇ ਪੈਰਾਂ 'ਤੇ ਆਪ ਕੁਹਾੜਾ ਮਾਰਨ ਦੀਆਂ ਫਿਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਨਾਲ ਧੱਕਾ ਕੀਤਾ ਗਿਆ ਹੈ। ਪੰਜਾਬ ਦਾ ਪਾਣੀ ਧੱਕੇ ਨਾਲ ਬਿਨਾਂ ਕੋਈ ਮੁੱਲ ਦਿੱਤੇ ਗੁਆਂਢੀ ਸੂਬਿਆਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਦੇ ਕੇ ਪੰਜਾਬ ਨੂੰ ਨਾ ਸਿਰਫ਼ ਆਰਥਿਕ ਪੱਖੋਂ ਕੰਗਾਲ ਕੀਤਾ ਹੈ ਸਗੋਂ ਪੰਜਾਬ ਦੇ ਕਿਸਾਨਾਂ ਟਿਉੂਬਵੈਲਾਂ ’ਤੇ ਨਿਰਭਰ ਬਣਾ ਕੇ ਕਰਜ਼ਾਈ ਬਣਾਇਆ ਹੈ ਅਤੇ ਖੁਦਕੁਸ਼ੀਆਂ ਲਈ ਮਜਬੂਰ ਕੀਤਾ ਹੈ।
ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਭਾਰਤੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਦਿੱਲੀ ਸਮੇਤ ਪੰਜਾਬ ਦੇ ਗੁਆਂਢੀ ਰਾਜ ਹਿਮਾਚਲ, ਜੰਮੂ ਕਸ਼ਮੀਰ, ਰਾਜਸਥਾਨ ਨੇ ਮਿਲ ਪੰਜਾਬ ਨੂੰ ਘੇਰਦਿਆਂ ਪੰਜਾਬ ਦੀ ਮੁਖਾਲਫਿਤ ਕੀਤੀ ਹੈ।
ਖਾਲਸੇ ਦੀ ਜਨਮ ਧਰਤ ਆਨੰਦਪੁਰ ਸਾਹਿਬ 'ਤੇ ਹੋਲੇ ਮੁਹੱਲੇ ਦੇ ਜੋੜ ਮੇਲੇ 'ਤੇ ਬਾਦਲ ਦਲ ਵੱਲੋਂ ਕੀਤੀ ਸਿਆਸੀ ਕਾਨਫਰੰਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਸੰਘਰਸ਼ ਕਰਨ ਵਾਸਤੇ ਪੰਜਾਬੀਆਂ ਨੂੰ ਤਿਆਰ-ਬਰ-ਤਿਆਰ ਰਹਿਣ ਦਾ ਚਾਹੀਦਾ ਹੈ।
« Previous Page — Next Page »