ਭਾਰਤ ਦੀ ਭੋਜਨ ਦੀ ਮੰਗ ਪੂਰੀ ਕਰਨ ਲਈ 1960-70 ਦੇ ਦਹਾਕੇ ਵਿੱਚ ਖੇਤੀ ਖੇਤਰ ਵਿੱਚ ਆਈ ਕ੍ਰਾਂਤੀ ਨੂੰ ਹਰੀ ਕ੍ਰਾਂਤੀ ਦਾ ਨਾਂ ਦਿੱਤਾ ਗਿਆ ਹੈ। ਪੰਜਾਬ ਨੂੰ ਹਰੀ ਕ੍ਰਾਂਤੀ ਲਈ ਚੁਣਿਆ ਗਿਆ ਕਿਉਂਕਿ ਪੰਜਾਬ ਕੋਲ ਭਰਪੂਰ ਮਾਤਰਾ ਵਿੱਚ ਪਾਣੀ ਅਤੇ ਉਪਜਾਊ ਮਿੱਟੀ ਸੀ। ਨਵੇਂ ਬੀਜਾਂ ਨੂੰ ਲੋੜ ਅਨੁਸਾਰ ਰਸਾਇਣ ਅਤੇ ਪਾਣੀ ਦੇਣ ਨਾਲ ਵਧੀਆ ਪੈਦਾਵਾਰ ਲਈ ਜਾ ਸਕਦੀ ਸੀ।
ਸਾਨੂੰ ਜਿੱਥੇ ਇਕ ਪਾਸੇ ਪਾਣੀ ਦੇ ਖਤਮ ਹੋਣ ਦਾ ਖਦਸ਼ਾ ਹੈ ਉਸਦੇ ਨਾਲ ਨਾਲ ਹੀ ਪਾਣੀ ਦੇ ਪਲੀਤ ਹੋਣ ਦਾ ਮਸਲਾ ਵੀ ਸਾਡੇ ਸਾਹਮਣੇ ਖੜ੍ਹਾ ਹੈ। ਪਾਣੀ ਪਲੀਤ ਕਰਨ ਵਾਲਿਆਂ ਵਿਚ ਮੁੱਖ ਕਾਰਕ ਕਾਰਖਾਨੇ ਮੰਨੇ ਜਾਂਦੇ ਹਨ। ਵਾਤਾਵਰਣ ਅਤੇ ਪਾਣੀ ਨੂੰ ਮਲੀਨ ਹੋਣ ਤੋਂ ਬਚਾਉਣ ਲਈ ਪ੍ਰਦੂਸ਼ਣ ਕਾਬੂਕਰ ਬੋਰਡ ਦੁਆਰਾ ਕਾਰਖਾਨਿਆਂ ਨੂੰ ਕੁਝ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਇਹ ਅੰਦਾਜ਼ਾ ਲਾਇਆ ਜਾ ਸਕੇ ਕਿ ਕਿਹੜੇ ਕਾਰਖ਼ਾਨੇ ਕਿਸ ਖਿੱਤੇ ਦੇ ਵਿੱਚ ਲਗਾਏ ਜਾ ਸਕਦੇ ਹਨ
ਸਾਲ 2016 ਬਠਿੰਡਾ ਵਿਖੇ ਬਣੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਚ ਲੰਘੇ ਸਾਲ 2021 ਵਿਚ 82,000 ਤੋਂ ਵੱਧ ਇਲਾਜ ਵਾਸਤੇ ਆਏ।
ਸਾਲ 2020 ਵਿਚ ਜਦੋਂ ਕਿਰਸਾਨੀ ਸੰਘਰਸ਼ ਸ਼ੁਰੂ ਹੋਇਆਂ ਤਾਂ ਭਾਵੇਂ ਮੁੱਖ ਮਸਲਾ ਤਿੰਨ ਖੇਤੀ ਕਾਨੂੰਨਾਂ ਦਾ ਸੀ ਪਰ ਇਸ ਨਾਲ ਕਿਰਸਾਨ ਧਿਰਾਂ ਇਕ ਹੋਰ ਬਿੱਲ ਦਾ ਵਿਰੋਧ ਕਰ ਰਹੀਆਂ ਸਨ ਜਿਸ ਦਾ ਨਾਂ ਬਿਜਲੀ (ਸੋਧ) ਬਿੱਲ ਹੈ।
ਇਕ ਬੜੀ ਪ੍ਰਚੱਲਿਤ ਧਾਰਨਾ ਹੈ ਕਿ ਕੈਂਸਰ ਕਿਸਾਨਾਂ ਵਲੋਂ ਵੱਧ ਖਾਦਾਂ ਤੇ ਕੀਟ ਨਾਸ਼ਕ ਪਾਉਣ ਨਾਲ ਹੋ ਰਿਹਾ ਹੈ। ਪਰ ਸ਼ਾਇਦ ਇਹ ਪੂਰੀ ਸਚਾਈ ਨਹੀਂ ਹੈ, ਕਿਉਂਕਿ ਧਰਤੀ ਹੇਠਲੇ ਪਾਣੀ ਵਿਚ ਆਰਸੈਨਿਕ, ਯੂਰੇਨੀਅਮ ਅਤੇ ਸਿੱਕਾ ਆਦਿ ਵੀ ਸ਼ਾਮਿਲ ਹਨ। ਇਸ ਨੂੰ ਸਾਫ਼ ਕਰਨ ਲਈ ਆਰ.ਓ. ਸਿਸਟਮ ਲਾਏ ਗਏ ਹਨ। ਪ
ਖਾਸ ਸੀ.ਬੀ.ਆਈ. ਜੱਜ ਹਰਿੰਦਰ ਕੇ. ਸਿੱਧੂ ਦੀ ਅਦਾਲਤ ਨੇ 31 ਜਨਵਰੀ 2022 ਨੂੰ ਸਾਬਕਾ ਇੰਸਪੈਕਟਰ ਮੇਜਰ ਸਿੰਘ, ਤਤਕਾਲੀ ਐਸ.ਐਚ.ਓ. ਥਾਣਾ ਸਦਰ, ਤਰਨਤਾਰਨ ਨੂੰ ਸਿੱਖ ਨੌਜਵਾਨ ਸੰਤੋਖ ਸਿੰਘ ਨੂੰ 1991 ਵਿੱਚ ਅਗਵਾ ਕਰਨ ਅਤੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਆਈ.ਪੀ.ਸੀ. ਦੀ ਧਾਰਾ 364 ਤਹਿਤ 10 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨਾ ਅਤੇ ਧਾਰਾ 344 ਤਹਿਤ 3 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਵਾਤਾਵਰਨ ਅਤੇ ਜੰਗਲਾਤ ਦੀ ਛਤਰੀ ਹੇਠਲੇ ਇਲਾਕੇ ਬਾਰੇ ਵਧ ਰਹੀਆਂ ਚਿੰਤਾਵਾਂ ਦੌਰਾਨ ਪੰਜਾਬ ਵਿਚ ਜੰਗਲਾਤ ਹੇਠਲਾ ਇਲਾਕਾ ਸਾਲ 2019 ਦੇ ਮੁਕਾਬਲੇ ਸਾਲ 2021 ਵਿਚ 2 ਵਰਗ ਕਿੱਲੋ-ਮੀਟਰ ਘਟ ਗਿਆ ਹੈ। ਅੰਕੜਿਆਂ ਮੁਤਾਬਿਕ ਪੰਜਾਬ ਵਿਚ ਜੰਗਲਾਤ ਹੇਠਲਾ ਇਕਾਲਾ 2021 ਵਿਚ 1,847 ਵਰਗ ਕਿੱਲੋਮੀਟਰ ਰਹਿ ਗਿਆ ਹੈ ਜਦਕਿ ਸਾਲ 2019 ਵਿਚ ਇਹ ਅੰਕੜਾ 1849 ਵਰਗ ਕਿੱਲੋ ਮੀਟਰ ਸੀ। ਪੰਜਾਬ ਦਾ ਕੁੱਲ ਇਲਾਕਾ 50,362 ਵਰਗ ਕਿੱਲੋ-ਮੀਟਰ ਹੈ।
ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਅਤਿ ਗੰਭੀਰ, ਦੁਖਦਾਈ ਅਤੇ ਸੰਵੇਦਨਸ਼ੀਲ ਮਸਲਾ ਹੈ। ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਦਰਸਾਉਂਦੀਆਂ ਹਨ ਇਹ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ।
ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ੳ.ਪੀ ਸੋਨੀ ਨੂੰ ਉੱਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਵਿਚਲੇ ਦੋ ਧੜ੍ਹਿਆਂ ਦੀ ਇਸ ਪਾਟੋ-ਧਾੜ ਨਾਲ ਸ਼ੁਰੂ ਹੋਏ ਘਟਨਾਕ੍ਰਮ ਨੇ ਪੰਜਾਬ ਦੇ ਬਦਲ ਚੁੱਕੇ ਰਾਜਨੀਤਿਕ ਦ੍ਰਿਸ਼ ਨੂੰ ਉਭਾਰ ਕੇ ਸਾਡੇ ਸਾਹਮਣੇ ਲਿਆਂਦਾ ਹੈ।
ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲਈ ਪਿੜ ਸਜ ਚੁੱਕਿਆ ਹੈ। ਸਾਰੀਆਂ ਪਾਰਟੀਆਂ ਨੇ ਜਿੱਥੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਹੀ ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਇਹਨਾਂ ਦੀਆਂ ਗਤੀਵਿਧੀਆਂ ਅਤੇ ਬਿਆਨਾਂ ਉੱਤੇ ਤਿੱਖੀ ਨਜ਼ਰ ਰੱਖ ਰਹੇ ਹਨ। ਚਾਹੁੰਦਿਆਂ ਨਾ ਚਾਹੁੰਦਿਆਂ ਵੀ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਵੱਲੋਂ ਸੂਬੇ ਦੀ ਮਾੜੀ ਵਿੱਤੀ ਹਾਲਤ, ਕਰਜਾ, ਖੇਤੀ ਬਾੜੀ, ਬੇਰੁਜ਼ਗਾਰੀ ਅਤੇ ਹੋਰ ਮਸਲਿਆਂ ਬਾਰੇ ਚਰਚਾ ਕੀਤੀ ਜਾ ਰਹੀ ਹੈ
Next Page »