Tag Archive "punjabi-boli"

ਪੰਜਾਬੀ-ਹਿੰਦੀ ਮਾਮਲਾ: ਜਜ਼ਬਾਤੀ ਪ੍ਰਗਟਾਵੇ ਹੋ ਰਹੇ ਹਨ ਪਰ ਸੰਜੀਦਾ ਤੇ ਨੀਤੀ ਪੱਧਰ ਦੇ ਵਿਚਾਰਾਂ ਦੀ ਘਾਟ ਹੈ

ਅਜਿਹਾ ਨਹੀਂ ਹੈ ਕਿ ਪੰਜਾਬੀ ਬੋਲੀ ਨੂੰ ਮਿੱਥ ਕੇ ਖੋਰਾ ਲਾਉਣ ਅਤੇ ਹਿੰਦੀ ਨੂੰ ਥੋਪਣ ਦੇ ਵਿਚਾਰਾਂ ਦਾ ਪ੍ਰਗਟਾਵਾ ਪਹਿਲੀ ਵਾਰ ਹੋਇਆ ਹੈ। ਬਲਕਿ ਹਕੀਕਤ ਇਹ ਹੈ ਕਿ ਇਸ ਵਿਚਾਰ ਨੂੰ ਲਾਗੂ ਕਰਨ ਦਾ ਅਮਲ ਲੰਘੇ ਕਈ ਦਹਾਕਿਆਂ ਤੋਂ ਚੱਲ ਰਿਹਾ ਹੈ।

ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਪੰਜਾਬੀ ਦੇ ਹੱਕ ’ਚ ਵਿਖਾਵਾ

ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਸਥਾਨਕ ਚੌਂਕ ਵਿੱਚ ਇਸ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ , ਹੱਥਾਂ ਵਿੱਚ ਪੰਜਾਬੀ ਬੋਲੀ ਪ੍ਰਤੀ ਪਿਆਰ ਸਤਿਕਾਰ ਨੂੰ ਦਰਸਾਉਂਦੇ ਮਾਟੋ ਫੜ੍ਹੀ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਭਾਸ਼ਾਈ ਅਜਾਦੀ ਦਾ ਹੌਕਾ ਦਿੰਦਿਆਂ ਭਾਸ਼ਾ ਵਿਭਾਗ ਦੇ "ਹਿੰਦੀ ਸਮਾਰੋਹ" ਦੌਰਾਨ ਪੰਜਾਬੀ ਪ੍ਰਤੀ ਬੋਲੇ ਗਏ ਨਿਰਾਦਰ ਭਰੇ ਸ਼ਬਦਾਂ ਦੀ ਨਿਖੇਧੀ ਕੀਤੀ ਗਈ ਅਤੇ ਭਾਜਪਾ ਆਗੂਆਂ ਵੱਲੋਂ ‘ਇੱਕ ਰਾਸ਼ਟਰ ਇੱਕ ਭਾਸ਼ਾ’ ਦੇ ਸੁਨੇਹੇ ’ਤੇ ਰੋਸ ਪ੍ਰਗਟ ਕੀਤਾ ਗਿਆ।

ਮਾਂ ਬੋਲੀ ਪੰਜਾਬੀ ਦੇ ਪਾਸਾਰ ਦਾ ਸੁਨੇਹਾ ਦਿੰਦਾ “ਗੁਰਮੁਖੀ ਚੇਤਨਾ ਮਾਰਚ” ਅਗਲੇ ਪੜਾਅ ਲਈ ਰਵਾਨਾ

ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ(ਕ੍ਰਾਂਤੀਕਾਰੀ)ਦੇ ਸਾਂਝੇ ਯਤਨਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਲੱਖਾ ਸਿਧਾਣਾ ਨੇ ਕਿਹਾ ਹੈ ਕਿ ਮਾਂ ਬੋਲੀ ਦਾ ਪਾਸਾਰਾ ,ਮਾਂ ਬੋਲੀ ਨੂੰ ਅਮਲੀ ਰੂਪ ਵਿੱਚ ਹਰ ਘਰ ਹਰ ਪਰਿਵਾਰ ਵਲੋਂ ਅਪਣਾਏ ਬਗੈਰ ਅਸੰਭਵ ਹੈ ।ਬਾਬਾ ਹਰਦੀਪ ਸਿੰਘ ਮਹਿਰਾਜ ,ਲੱਖਾ ਸਿਧਾਣਾ ,ਅੱਜ ਇਥੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਾਰਚ ਦੇ ਅਗਲੇੇ ਪੜਾਅ ਦੀ ਆਰੰਭਤਾ ਦੀ ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ,ਰਾਜਸਥਾਨ ਤੇ ਹਿਮਾਚਲ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਤੇ ਨਿੱਜੀ ਸੰਸਥਾਵਾਂ ਵੀ ਸਾਰਾ ਕਾਰੋਬਾਰ ਹਿੰਦੀ ,ਹਰਿਆਣਵੀ ਜਾਂ ਹਿਮਾਚਲੀ ਭਾਸ਼ਾ ਦੀ ਅਗਵਾਈ ਅਤੇ ਵਿੱਚ ਕਰ ਰਹੀਆਂ ਹਨ