ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੇ ਸਰਕਾਰੀ ਸਕੂਲਾਂ ’ਚ ਪੰਜਾਬੀ ਅਧਿਆਪਕਾਂ ਦੀਆਂ 769 ਅਤੇ ਉਰਦੂ ਅਧਿਆਪਕਾਂ ਦੀਆਂ 610 ਖਾਲੀ ਪਈ ਅਸਾਮੀਆਂ ਨੂੰ ਛੇਤੀ ਭਰਨ ਲਈ ਦਿੱਲੀ ਸਰਕਾਰ 'ਤੇ ਦਬਾਅ ਪਾਉਣਾ ਸ਼ੁਰੂ ਕੀਤਾ ਹੈ।
ਸੀ.ਬੀ.ਐਸ.ਈ. ਵੱਲੋਂ ਪੰਜਾਬੀ ਭਾਸ਼ਾ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਨਵੇਂ ਬਣਾਏ ਗਏ ਸਿਲੇਬਸ ਦੀ ਜਾਣਕਾਰੀ ਟੀ.ਜੀ.ਟੀ. ਪੰਜਾਬੀ ਅਧਿਆਪਕਾਂ ਨੂੰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਜਸ਼ਾਲਾ ਲਗਾਈ ਗਈ। ਦਿੱਲੀ ਕਮੇਟੀ ਦੀ ਪੰਜਾਬੀ ਵਿਕਾਸ ਕਮੇਟੀ ਦੇ ਵੱਲੋਂ ਲਗਾੲੀ ਗਈ ਇਸ ਕਾਰਜਸ਼ਾਲਾ ’ਚ ਸਮੂਹ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਖਾਲਸਾ ਸਕੂਲ ਅਤੇ ਸਰਕਾਰੀ ਸਕੂਲਾਂ ਦੇ ਜ਼ਿਆਦਾਤਰ ਪੰਜਾਬੀ ਅਧਿਆਪਕਾਂ ਨੇ ਭਾਗ ਲਿਆ।
2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਹਰ ਪੱਖੋਂ ਮਜਬੂਤ ਹੋਣ ਲਈ ਨਿੱਤ ਨਵੀਂ ਘਾਲਣਾ ਘਾਲਦੀ ਰਹਿੰਦੀ ਹੈ ਤੇ ਅੱਜਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਗੁਰਮੁਖੀ ਸਿੱਖਣ ਦਾ ਮਾਮਲਾ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੁਣਨ ’ਚ ਆ ਰਿਹਾ ਹੈ ਕਿ ਗੁਰਮੁਖੀ ਸਿੱਖਣ ਲਈ ਮੁੱਖ ਮੰਤਰੀ ਕਾਫੀ ਮਿਹਨਤ ਕਰ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਣ ਲਈ ਪੰਜਾਬੀ ਜ਼ੁਬਾਨ ਸਿੱਖਣਾ ਬਹੁਤ ਲਾਜ਼ਮੀ ਹੈ।
ਦਿੱਲੀ ਸਰਕਾਰ ਵੱਲੋਂ ਆਪਣੀ ਪਿੱਠ ਥੱਪਥਪਾਉਣ ਵਾਸਤੇ ਪੰਜਾਬੀ ਵਿਸ਼ੇ ਦੇ ਅਧਆਿਪਕਾਂ ਦੀ ਭਰਤੀ ਅਤੇ ਵੇਤਨ ਬਾਰੇ ਅਖਬਾਰਾ ’ਚ ਦਿੱਤੇ ਗਏ ਇਸ਼ਤਿਹਾਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਕੁੰਨ ਅਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਾਰ ਦਿੱਤਾ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦਿੱਲੀ ਸਰਕਾਰ ਦੀ ਕਾਰਜਪ੍ਰਣਾਲੀ ਅਤੇ ਇਸ਼ਤਿਹਾਾਰ ਵਿਚ ਕੀਤੇ ਗਏ ਦਾਅਵਿਆਂ 'ਤੇ ਪ੍ਰੈਸ ਨੋਟ ਰਾਹੀਂ ਸਵਾਲ ਖੜ੍ਹੇ ਕੀਤੇ ਹਨ।
ਆਮ ਆਦਮੀ ਪਾਰਟੀ, ਪੰਜਾਬ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਰਾਜਧਾਨੀ ਦਿੱਲੀ 'ਚ ਪੰਜਾਬੀ ਭਾਸ਼ਾ ਨੂੰ ਵਧਾਵਾ ਦੇਣ ਦਾ ਸੁਆਗਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਾਧੂ ਸਿੰਘ ਨੇ ਦਿੱਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਫੈਸਲੇ ਦੀ ਪ੍ਰਸ਼ੰਸਾ ਕੀਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਬੀਤੇ ਦਿਨੀਂ ਦਿੱਲੀ ਦੇ 1021 ਸਰਕਾਰੀ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਸਰਵੇ ਕਰਨ ਵਾਲੇ ਕਮੇਟੀ ਦੇ ਸਕੂਲ ਸਟਾਫ਼ ਦਾ ਅੱਜ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਸਕੂਲੀ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ, ਦਿੱਲੀ ਕਮੇਟੀ ਮੈਂਬਰ ਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਤੇ ਚੇਅਰਮੈਨ ਉੱਚ ਸਿੱਖਿਆ ਕਮੇਟੀ ਗੁਰਮਿੰਦਰ ਸਿੰਘ ਮਠਾਰੂ ਅਤੇ ਘਟਗਿਣਤੀ ਜਾਗਰੂਕਤਾ ਵਿਭਾਗ ਦੀ ਮੁਖੀ ਬੀਬੀ ਰਣਜੀਤ ਕੌਰ ਵੱਲੋਂ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਨਗਰ ਵਿਖੇ ਸਟਾਫ਼ ਨੂੰ ਪ੍ਰਮਾਣ-ਪੱਤਰ ਅਤੇ ਲਗਭਗ 4 ਲੱਖ ਰੁਪਏ ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਦੀ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਅੱਜ ਪੂਰਾ ਹੋਣ ਵੱਲ ਕਦਮ ਵਧਾ ਲਿਆ ਹੈ। ਇਹ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਕਮੇਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਜੀ.ਕੇ. ਨੇ ਦੱਸਿਆ ਕਿ ਕਮੇਟੀ ਦੀ ਬੀਤੇ ਇੱਕ ਸਾਲ ਦੀ ਕੜੀ ਮਿਹਨਤ ਦੇ ਕਾਰਨ ਅੱਜ ਦਿੱਲੀ ਸਰਕਾਰ ਨੇ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਇੱਕ ਪੰਜਾਬੀ ਅਤੇ ਇੱਕ ਉਰਦੂ ਟੀਚਰ ਅਗਸਤ 2016 ਤੋਂ ਪਹਿਲੇ ਭਰਤੀ ਕਰਨ ਦੀ ਹਾਮੀ ਭਰ ਲਈ ਹੈ।