ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਅਤੇ ਉਸਦੇ ਵਿਿਦਅਕ ਅਦਾਰਿਆਂ ‘ਚ ਨਵੀਂ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਪੰਜਾਬੀ ਭਾਸ਼ਾ ਦੀ ਜਾਣਕਾਰੀ ਨੂੰ ਹੁਣ ਲਾਜ਼ਮੀ ਯੋਗਤਾ ਬਣਾ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਸਬੰਧੀ ਸਾਰੇ ਅਦਾਰਿਆਂ ਨੂੰ ਅੱਜ ਹਿਦਾਇਤੀ ਸਰਕੂਲਰ ਜਾਰੀ ਕਰਦੇ ਹੋਏ ਸਮੂਹ ਕੰਪਿਊਟਰਾਂ ’ਚ ਪੰਜਾਬੀ ਫੋਂਟ ਦੀ ਉਪਲਬਧਤਾ, ਸਟਾਫ਼ ਨੂੰ ਟਾਈਪਿੰਗ ਦੀ ਜਾਣਕਾਰੀ ਅਤੇ ਆਪਸੀ ਪੱਤਰ ਵਿਵਹਾਰ ਪੰਜਾਬੀ ਭਾਸ਼ਾ ’ਚ ਕਰਨ ਦਾ ਆਦੇਸ਼ ਦਿੱਤਾ ਹੈ।
ਨਵੀਂ ਦਿੱਲੀ: ਦਿੱਲੀ ਦੇ ਸਕਰਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਮਤਰੇਏ ਵਿਵਹਾਰ ’ਤੇ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪਿੱਛਲੇ ਲੰਬੇ ਸਮੇਂ ਤੋਂ ਅਸਥਾਈ ਪੰਜਾਬੀ ਅਧਿਆਪਕ ਵੱਜੋਂ ਪੜ੍ਹਾ ਰਹੇ ਅਧਿਆਪਕਾਂ ਦੀ ਨੌਕਰੀ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ। ਦਰਅਸਲ ਬੀਤੇ ਦਿਨੀਂ ਦਿੱਲੀ ਸਰਕਾਰ ਵੱਲੋਂ ਕੌਮੀ ਘੱਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਵਿਚ ਇੱਕ ਕੇਸ ਦੌਰਾਨ ਦਿੱਲੀ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪੰਜਾਬੀ ਤੇ ਉਰਦੂ ਅਧਿਆਪਕ ਛੇਤੀ ਰੱਖਣ ਦੀ ਜਿਥੇ ਹਾਮੀ ਭਰੀ ਗਈ ਸੀ ਉਥੇ ਹੀ ਸਰਕਾਰ ਨੂੰ ਦਿੱਲੀ ਹਾਈਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਦਿੱਲੀ ਨਗਰ ਨਿਗਮ ਦੇ ਸਕੂਲਾਂ ਵਿਚ ਅਸਥਾਈ ਤੌਰ 'ਤੇ ਪੜ੍ਹਾਉਂਦੇ ਅਧਿਆਪਕਾਂ ਨੂੰ ਉਰਦੂ ਅਧਿਆਪਕਾਂ ਦੇ ਬਰਾਬਰ ਤਨਖਾਹ ਦੇਣ ਦਾ ਆਦੇਸ਼ ਦਿੱਤਾ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆਂ ਨੂੰ ਪੰਜਾਬੀ ਭਾਸ਼ਾ ਵਿਚ ਪੱਤਰ ਲਿੱਖ ਕੇ ਦਿੱਲੀ ਵਿਚ ਪੰਜਾਬੀ ਨੂੰ ਦੂਜ਼ੀ ਭਾਸ਼ਾ ਦਾ ਦਰਜ਼ਾ ਪ੍ਰਾਪਤ ਹੋਣ ਦੀ ਜਾਣਕਾਰੀ ਦਿੰਦੇ ਹੋਏ ਖਾਲੀ ਪਈਆਂ ਪੰਜਾਬੀ ਅਧਿਆਪਕਾਂ ਦੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਅਪੀਲ ਕੀਤੀ ਹੈ।