ਪਿਛਲੇ ਕੁਝ ਸਮੇਂ ਤੋਂ ਯੂਨੀਵਰਸਿਟੀ ਆਪਣੇ ਮੂਲ ਉਦੇਸ਼ ਤੋਂ ਦੂਰ ਹੁੰਦੀ ਨਜਰ ਆ ਰਹੀ ਹੈ ਜਾਂ ਇਹ ਕਹਿ ਲਓ ਕਿ ਯੂਨੀਵਰਸਿਟੀ ਨੂੰ ਅੰਗਰੇਜੀ ਭਾਸ਼ਾ ਦੀ ਪਿਉਂਦ ਚੜਦੀ ਨਜਰ ਆ ਰਹੀ ਹੈ।
ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਨਸਲਕੁਸ਼ੀ ਦਾ ਵਰਤਾਰਾ ਅਤੇ ਸਿੱਖ ਨਸਲਕੁਸ਼ੀ 1984” ਵਿਸ਼ੇ ਉੱਤੇ ਸੈਮੀਨਾਰ 17 ਨਵੰਬਰ 2022, ਥਾਂ - ਸਨੀ ਓਬਰਾਏ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।
ਗੁਰੂ ਸਾਹਿਬ ਦੀ ਪਰਦੇ ਜਾਂ ਸਕਰੀਨ ‘ਤੇ ਪੇਸ਼ਕਾਰੀ ਨੂੰ ਲੈ ਕੇ ਵਿਵਾਦ ਅੱਜ ਕੋਈ ਨਵੇਂ ਸ਼ੁਰੂ ਨਹੀਂ ਹੋਏ। ਇਹਨਾਂ ਵਿਵਾਦਾਂ ਦੀ ਜੜ੍ਹ ‘ਉੱਚਾ ਦਰ ਬਾਬੇ ਨਾਨਕ ਦਾ’ ਫ਼ਿਲਮ ਤੋਂ ਲੈ ਕੇ ‘ਗੁਰੂ ਮਾਨਿਓ ਗ੍ਰੰਥ’ ਅਤੇ ‘ਜੋ ਬੋਲੇ ਸੋ ਨਿਹਾਲ’ ਤੋਂ ਹੁੰਦੀ ਹੋਈ ‘ਨਾਨਕ ਸ਼ਾਹ ਫ਼ਕੀਰ’ ਨਾਮੀ ਫ਼ਿਲਮ ਤੱਕ ਫੈਲੀ ਹੋਈ ਹੈ। ਇਹ ਵਿਵਾਦ ਹੁਣ ਗੁਰੂ ਸਾਹਿਬਾਨ ਦੀ ਮੁੜ ਸਕਰੀਨ ‘ਤੇ ਪੇਸ਼ਕਾਰੀ ‘ਤੇ ਸੁਆਲ ਨੂੰ ਸਾਹਮਣੇ ਲੈ ਆਇਆ ਹੈ।
ਇਸ ਮੌਕੇ ਵਿਿਦਆਰਥੀਆਂ ਵੱਲੋ ਯੂਨੀਵਰਸਿਟੀ ਦੇ ਮੁੱਖ ਦਰਵਾਜੇ ਤੋਂ ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਤੱਕ ਕੱਢੇ ਮਾਰਚ ਅਤੇ ਸਾਂਝੇ ਕੀਤੇ ਵਿਚਾਰਾਂ ਦੀ ਵੀਡਿਓ ਸਿੱਖ ਸਿਆਸਤ ਦੇ ਪਾਠਕਾਂ ਲਈ ਹਾਜ਼ਰ ਹੈ।
ਗੁਰੂ ਹਰਗੋਬਿੰਦ ਸਾਹਿਬ ਅਤੇ ਮਹਾਨ ਗੁਰਸਿੱਖਾਂ ਦਾ ਸਾਂਗ ਰਚਣ ਕਾਰਨ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਦਾਸਤਾਨ-ਏ-ਮੀਰੀ ਪੀਰੀ ਫਿਲਮ ਦੇ ਵਿਰੁੱਧ ਅੱਜ ਪਟਿਆਲਾ ਵਿੱਖੇ ਯੂਨਾਈਟਿਡ ਸਿੱਖ ਪਾਰਟੀ ਦੇ ਮੁਖੀ ਸ. ਜਰਨੈਲ ਸਿੰਘ, ਕੁਲਵੰਤ ਸਿੰਘ ਅਤੇ ਜਸਵਿੰਦਰ ਸਿੰਘ ਰਾਜਪੁਰਾ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੋਂ ਇਸ ਫਿਲਮ ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਿਦਆਰਥੀਆਂ ਵੱਲੋਂ ਦਾਸਤਾਨ ਏ ਮੀਰੀ-ਪੀਰੀ ਤੇ ਪਾਬੰਦੀ ਲਾਉਣ ਲਈ ਇਕ ਸੰਕੇਤਕ ਰੋਸ ਮੁਜਾਹਰਾ ਯੂਨੀਵਰਸਿਟੀ ਦੇ ਮੁੱਖ ਦਰਵਾਜੇ ‘ਤੇ ਕੀਤਾ ਗਿਆ। ਅੰਗਰੇਜੀ ਤੇ ਪੰਜਾਬੀ ਭਾਸ਼ਾ ਵਿਚ ਵਿਿਦਆਰਥੀਆਂ ਦੇ ਹੱਥਾਂ ਵਿਚ ਫੜੀਆਂ ਤਖਤੀਆਂ ਤੇ ਦਾਸਤਾਨ ਏ ਮੀਰੀ-ਪੀਰੀ ‘ਤੇ ਪਾਬੰਦੀ ਦੀ ਮੰਗ ਲਈ ਸਿੱਖੀ ਨੁਕਤਾ ਨਜਰ ਤੋਂ ਸਿਧਾਂਤਕ ਤੁਕਾਂ ਲਿਖੀਆਂ ਗਈਆਂ ਸਨ।
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ ਮੋਹਰੀ ਸਫਾਂ ਵਿਚ ਰਹੀ ਸੀ ਅਤੇ ਇਸ ਅਦਾਰੇ ਦੇ ਵਿਿਦਆਰਥੀਆਂ ਵਲੋਂ ਇਸ ਮਾਮਲੇ ਵਿਚ ਬੌਧਿਕ ਤੇ ਜ਼ਮੀਨੀ ਸਰਗਰਮੀ ਕੀਤੀ ਗਈ ਸੀ।
ਮੌਲਿਕ ਚਿੰਤਨ ਦੇ ਖੇਤਰ ਵਿਚ ਆਪਣੀਆਂ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਉੱਘੇ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਦੇ ਲੇਖਾਂ ਦੀ ਕਿਤਾਬ 18 ਅਪਰੈਲ, 2019 ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ਕੀਤੀ ਗਈ। “ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ)” ਸਿਰਲੇਖ ਹੇਠ ਛਪੀ ਇਹ ਕਿਤਾਬ ਪ੍ਰਸਿੱਧ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਿਤ ਕੀਤੀ ਗਈ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ-ਪ੍ਰੋਫੈਸਰਾਂ ਦੀਆਂ ਚੋਣਾਂ ਚ ਡਿਊਟੀਆਂ ਲਾਉਣ ਦਾ ਵਿਰੋਧ ਕੀਤਾ ਹੈ ਅਤੇ ਇਸ ਬਾਰੇ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਇਹ ਫ਼ੈਸਲਾ ਵਾਪਸ ਕਰਵਾਏ।
ਅਜੋਕੇ ਸਮਿਆਂ ਦੇ ਉੱਘੇ ਚਿੰਤਕ ਡਾ: ਗੁਰਭਗਤ ਸਿੰਘ ਵਲੋਂ ਤਿੰਨ ਦਹਾਕਿਆਂ ਦੌਰਾਨ ਲਿਖੇ ਗਏ ਤੀਹ ਲੇਖਾਂ ਨੂੰ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਤ ਕਰਕੇ "ਸਿੱਖ ਦ੍ਰਿਸ਼ਟੀ ਦਾ ਗੌਰਵ: ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ" ਦੇ ਸਿਰਲੇਖ ਹੇਠਲੀ ਕਿਤਾਬ ਦੇ ਤੌਰ ਉੱਤੇ ਛਾਪਿਆ ਗਿਆ ਹੈ।
Next Page »