Tag Archive "punjabi"

ਅੰਗਰੇਜੀ, ਸਿੱਖਿਆ ਤੇ ਮਾਂ ਬੋਲੀ: ਮਿੱਥ ਅਤੇ ਤੱਥ

ਪੰਜਾਬ ਸਰਕਾਰ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਪਿਛਲੇ ਦਿਨੀਂ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਚਾਰ ਸੌ ਹੋਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਾਧਿਅਮ ਅੰਗਰੇਜ਼ੀ ਕੀਤਾ ਜਾਵੇਗਾ। ਇਸ ਤੋਂ ਕੁਝ ਦਿਨ ਬਾਅਦ ਹੀ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪੰਜਾਬ ਦੀ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਬਿਆਨ ਦਿੱਤਾ ਸੀ ਕਿ ਅੰਗਰੇਜ਼ੀ ਕਿਸੇ ਰਾਜ ਦੀ ਸਰਕਾਰੀ ਭਾਸ਼ਾ ਨਹੀਂ ਹੋ ਸਕਦੀ ਤੇ ਇਹ ਭਰਮ ਹੈ ਕਿ ਅੰਗਰੇਜ਼ੀ ਨਾਲ ਹੀ ਵਿਕਾਸ ਹੋ ਸਕਦਾ ਹੈ।

ਪੰਜਾਬ ਵਿੱਚ ਤਖਤੀਆਂ ਅਤੇ ਮੀਲ ਪੱਥਰ ਮਾਂ ਬੋਲੀ ਪੰਜਾਬੀ ਵਿੱਚ ਕਰਨੇ ਲਾਜਮੀ: ਪੰਜਾਬ ਸਰਕਾਰ

(21 ਫਰਵਰੀ ਨੂੰ) ਜਾਰੀ ਕੀਤੇ ਇਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਕਤ ਅਦਾਰਿਆਂ ਦੀਆਂ ਤਖਤੀਆਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਬੋਲੀ ਵਿੱਚ ਲਿਖਣਾ ਲਾਜਮੀ ਕਰ ਦਿੱਤਾ ਗਿਆ ਹੈ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਮਾਂ-ਬੋਲੀ ਨਾਲ ਇੱਕ ਹੋਰ ਵੱਡਾ ਵਿਤਕਰਾ ਸਾਹਮਣੇ ਆਇਆ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਿਹਾ। ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ ਵਿੱਚ ਹੁਣ ਮੁੱਢਲੀ ਸਿੱਖਿਆ ਦੇ ਸਕੂਲਾਂ ਵਿੱਚੋਂ ਪੰਜਾਬੀ ਨੂੰ ਇੱਕ ਤਰਾਂ ਨਾਲ 'ਦੇਸ਼ ਨਿਕਾਲਾ' ਦਿੱਤਾ ਜਾ ਰਿਹਾ ਹੈ।

ਵਿਗਿਆਨ ਦੀ ਪੜ੍ਹਾਈ ਤੇ ਪੰਜਾਬੀ ਅਤੇ ਅੰਗਰੇਜ਼ੀ

ਅੰਗਰੇਜ਼ੀ ਨੂੰ ਸਿੱਖਿਆ ਦਾ ਮਾਧਿਅਮ ਬਨਾਉਣ ਦੇ ਹੱਕ ਵਿਚ ਇਕ ਆਮ ਦਲੀਲ ਇਹ ਦਿੱਤੀ ਜਾਂਦੀ ਹੈ ਕਿ ਸ਼ਬਦਾਵਲੀ ਦੀ ਘਾਟ ਕਰਕੇ ਪੰਜਾਬੀ ਵਿਚ ਵਿਗਿਆਨ ਦੀ ਪੜ੍ਹਾਈ ਲਈ ਸਮਰੱਥਾ ਨਹੀਂ ਹੈ ਅਤੇ ਨਾ ਹੀ ਪੰਜਾਬੀ ਵਿਚ ਵਿਗਿਆਨ ਦੀ ਪੜ੍ਹਾਈ ਲਈ ਸਮੱਗਰੀ ਹੈ। ਇਸ ਲੇਖ ਵਿਚ ਇਨ੍ਹਾਂ ਦੋ ਸਵਾਲਾਂ ਨੂੰ ਵਾਚਿਆ ਗਿਆ ਹੈ।

ਜਲੰਧਰ ਵਿੱਚ ਕੌਮਾਂਤਰੀ ਮਾਂ ਬੋਲੀ ਦਿਹਾੜੇ ‘ਤੇ ਪੰਜਾਬੀ ਜਾਗ੍ਰਿਤੀ ਮਾਰਚ ਕੱਢਿਆ

ਕੌਮਾਂਤਰੀ ਮਾਂ ਬੋਲੀ ਦਿਹਾੜੇ ‘ਤੇ ਪੰਜਾਬ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ, ਵਿੱਦਿਅਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅੱਜ ਜਲੰਧਰ 'ਚ 6ਵਾਂ ਵਿਸ਼ਾਲ 'ਪੰਜਾਬੀ ਜਾਗਿ੍ਤੀ ਮਾਰਚ' ਕੱਢਿਆ ਗਿਆ।

ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਨਾ ਪੜਾਉਣ ਵਾਲੇ ਸਕੁਲਾਂ ਦੀ ਮਾਨਤ ਰੱਦ ਹੋਵੇਗੀ; ਸਿੱਖਿਆ ਮੰਤਰੀ

ਅੱਜ ਰਾਜ ਦੇ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਦੀ ਪੜਾਈ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਲੁਧਿਆਣੇ ਅਤੇ ਮੁਹਾਲੀ ਦੇ ਕੁੱਝ ਸੀ.ਬੀ.ਐਸ.ਈ. ਤੇ ਆਈ.ਸੀ.ਐਸ.ਈ. ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਜਾਰੀ ਕੀਤੇ ਗਏ ਹਨ।