Tag Archive "quran-beadbi"

ਕੁਰਾਨ ਬੇਅਦਬੀ: ਯਾਦਵ ਦੀ ਅਗਲੀ ਤਰੀਕ 12 ਸਤੰਬਰ; ਬਾਕੀ ਤਿੰਨੋਂ ਦੋਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

‘ਆਪ’ ਵਿਧਾਇਕ ਨਰੇਸ਼ ਯਾਦਵ ਨੇ ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟੇਰਟ ਸ੍ਰੀਮਤੀ ਪ੍ਰੀਤੀ ਸੁਖੀਜਾ ਦੀ ਅਦਾਲਤ ਵਿੱਚ ਮਾਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਸਬੰਧੀ ਪੇਸ਼ੀ ਭੁਗਤੀ। ਬਾਕੀ ਤਿੰਨੇ ਮੁਲਜ਼ਮਾਂ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਨੇ ਵੀਡੀਓ ਕਾਨਫਰੰਸ ਜ਼ਰੀਏ ਪੇਸ਼ੀ ਭੁਗਤੀ। ਯਾਦਵ ਵੱਲੋਂ ਸੋਮਵਾਰ ਐਡਵੋਕੇਟ ਰਜਿਤ ਗੌਤਮ, ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਐਡਵੋਕੇਟ ਗੋਬਿੰਦਰ ਮਿੱਤਲ ਪੇਸ਼ ਹੋਏ। ਅਦਾਲਤ ਨੇ ਮੁਲਜ਼ਮ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਦੀ ਅਗਲੀ ਪੇਸ਼ੀ 14 ਅਗਸਤ ਅਤੇ ਵਿਧਾਇਕ ਯਾਦਵ ਦੀ ਅਗਲੀ ਪੇਸ਼ੀ 12 ਸਤੰਬਰ ਨੂੰ ਤੈਅ ਕੀਤੀ ਹੈ।

ਵਿਜੈ ਗਰਗ ਕੋਲੋਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਣਕਾਰੀ ਮਿਲ ਸਕਦੀ ਹੈ: ਗੁਰਦੀਪ ਸਿੰਘ

ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਮੁੱਖ ਦੋਸ਼ੀ ਵਿਜੇ ਕੁਮਾਰ ਬਾਰੇ ਜੁਡੀਸ਼ੀਅਲ ਜਾਂਚ ਦੀ ਮੰਗ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਵੱਲੋਂ ਅਹਿਮ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਮਗਰੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਵੀ ਅਹਿਮ ਸੁਰਾਗ ਮਿਲ ਸਕਦੇ ਹਨ। ਭਾਈ ਗੁਰਦੀਪ ਸਿੰਘ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਕੁਰਾਨ ਬੇਅਦਬੀ ਮਾਮਲਾ: ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਮਿਲੀ ਜ਼ਮਾਨਤ

ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਸੰਗਰੂਰ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਕੁਰਾਨ ਬੇਅਦਬੀ ਮਾਮਲਾ: ਪੁਲਿਸ ਨੂੰ ਨਰੇਸ਼ ਯਾਦਵ ਦਾ ਹੋਰ ਰਿਮਾਂਡ ਨਹੀਂ ਮਿਲਿਆ, ਭੇਜਿਆ ਜੇਲ੍ਹ

ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਅਦਾਲਤ ਦੇ ਬਾਹਰ ਦੱਸਿਆ ਕਿ ਉਨ੍ਹਾਂ ਵੱਲੋਂ ਯਾਦਵ ਦੀ ਜ਼ਮਾਨਤ ਲਈ ਪੇਸ਼ ਕੀਤੀ ਅਰਜ਼ੀ ਉੱਪਰ ਸੁਣਵਾਈ ਕਰਦਿਆਂ ਅਦਾਲਤ ਨੇ ਕੱਲ੍ਹ ਵੀਰਵਾਰ ਲਈ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਯਾਦਵ ਦੇ ਹੋਰ ਪੁਲਿਸ ਰਿਮਾਂਡ ਦਾ ਵਿਰੋਧ ਕਰਦਿਆਂ ਅਦਾਲਤ ਅੱਗੇ ਦਲੀਲ ਦਿੱਤੀ ਕਿ ਪੁਲਿਸ ਕੋਲ ਯਾਦਵ ਖਿਲਾਫ ਨਾ ਕੋਈ ਵੀਡੀਓ, ਆਡੀਓ ਤੇ ਕੋਈ ਹੋਰ ਦਸਤਾਵੇਜ਼ੀ ਸਬੂਤ ਹੈ ਅਤੇ ਨਾ ਹੀ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੇ ਵਿੱਤੀ ਲੈਣ ਦੇਣ ਦਾ ਕੋਈ ਸਬੂਤ ਹੈ। ਇਸ ਲਈ ਸਬੂਤਾਂ ਤੋਂ ਬਗੈਰ ਕਿਸੇ ਵਿਅਕਤੀ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਸਕਦੀ।

ਕੁਰਾਨ ਬੇਅਦਬੀ ਮਾਮਲਾ: ‘ਆਪ’ ਵਿਧਾਇਕ ਨਰੇਸ਼ ਯਾਦਵ ਦਾ ਦੋ ਦਿਨਾ ਪੁਲਿਸ ਰਿਮਾਂਡ

ਸੋਮਵਾਰ ਨੂੰ ਦਿਲੀ ਤੋਂ ਗ੍ਰਿਫ਼ਤਾਰ ਕੀਤੇ ਆਮ ਆਦਮੀ ਪਾਰਟੀ ਦੇ ਹਲਕਾ ਮਹਿਰੌਲੀ ਤੋਂ ਵਿਧਾਇਕ ਨਰੇਸ਼ ਯਾਦਵ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸੰਗਰੂਰ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਇੱਥੇ ਸ੍ਰੀਮਤੀ ਪ੍ਰੀਤੀ ਸੁਖੀਜਾ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਕਮ ਸਬ ਡਵੀਜਨਲ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਨਰੇਸ਼ ਯਾਦਵ ਦੇ ਹੱਕ ਵਿਚ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਮੁਖੀ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ, ਬਾਰ ਕੌਂਸਲ ਪੰਜਾਬ, ਹਰਿਆਣਾ ਚੰਡੀਗੜ੍ਹ ਦੇ ਚੇਅਰਮੈਨ ਐਡਵੋਕੇਟ ਰਜਤ ਗੌਤਮ, ਐਡਵੋਕੇਟ ਗੋਬਿੰਦਰ ਮਿੱਤਲ ਤੇ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਪੈਨਲ ਵੱਲੋਂ ਦਿੱਤੀਆਂ ਦਲੀਲਾਂ ਦੇ ਬਾਵਜੂਦ ਅਦਾਲਤ ਨੇ ਵਿਧਾਇਕ ਨਰੇਸ਼ ਯਾਦਵ ਨੂੰ 27 ਜੁਲਾਈ ਤੱਕ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।

ਭਾਈ ਮੰਡ, ਭਾਈ ਅਜਨਾਲਾ ਅਤੇ ਭਾਈ ਦਾਦੂਵਾਲ ਵਲੋਂ 17 ਜੁਲਾਈ ਨੂੰ ਰੋਸ ਮਾਰਚ ਕੱਢਣ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਵਲੋਂ ਭਗਤਾ ਭਾਈਕਾ ਤੋਂ ਬਰਗਾੜੀ ਤਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। 17 ਜੁਲਾਈ ਨੂੰ ਕੱਢੇ ਜਾਣ ਵਾਲੇ ਇਸ ਰੋਸ ਮਾਰਚ ਵਿਚ ਉਨ੍ਹਾਂ ਨੇ ਸੰਗਤਾਂ ਨੂੰ ਕਾਲੀਆਂ ਪੱਗਾਂ ਬੰਨ੍ਹ ਕੇ ਆਉਣ ਲਈ ਕਿਹਾ ਹੈ।

ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ਨਰੇਸ਼ ਯਾਦਵ ਤੇ ਹੋਰਾਂ ਤੋਂ ਸੰਗਰੂਰ ਸੀ.ਆਈ.ਏ. ‘ਚ ਪੁੱਛਗਿੱਛ

ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਵਿੱਚ ਸੰਗਰੂਰ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਤੋਂ ਕਰੀਬ ਅੱਠ ਘੰਟਿਆਂ ਤਕ ਪੁੱਛ-ਪੜਤਾਲ ਕੀਤੀ ਗਈ। ਪੁੱਛ-ਪੜਤਾਲ ਤੋਂ ਬਾਅਦ ਨਰੇਸ਼ ਯਾਦਵ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਉਸ ਨਾਲ ਬੇਹੱਦ ਜ਼ਿਆਦਤੀ ਅਤੇ ਮਾੜਾ ਵਿਵਹਾਰ ਕੀਤਾ ਗਿਆ। ਉਸ ਨੇ ਦਾਅਵਾ ਕੀਤਾ ਕਿ ਬੇਅਦਬੀ ਮਾਮਲੇ ਵਿੱਚ ਉਸ ਉਪਰ ਦਬਾਅ ਪਾ ਕੇ ਜ਼ਬਰਦਸਤੀ ਗੱਲ ਮਨਵਾਉਣ ਦੀ ਕੋਸ਼ਿਸ਼ ਕੀਤੀ ਗਈ। ਉਧਰ ਜ਼ਿਲ੍ਹਾ ਪੁਲੀਸ ਮੁਖੀ ਪ੍ਰਿਤਪਾਲ ਸਿੰਘ ਥਿੰਦ ਨੇ ਦੋਸ਼ਾਂ ਨੂੰ ਨਕਾਰਦਿਆਂ ਏਨਾ ਜ਼ਰੂਰ ਮੰਨਿਆ ਕਿ ਪੁੱਛ-ਗਿੱਛ ਦੌਰਾਨ ਕੁਝ ਸਖ਼ਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਪੁਖ਼ਤਾ ਸਬੂਤ ਮਿਲ ਗਏ ਹਨ ਅਤੇ ਨਰੇਸ਼ ਯਾਦਵ ਨੂੰ ਗ੍ਰਿਫ਼ਤਾਰ ਕਰਨ ਲਈ ਉਹ ਅਦਾਲਤ ਪਾਸੋਂ ਵਾਰੰਟ ਹਾਸਲ ਕਰੇਗੀ।

ਆਪ ਵਿਧਾਇਕ ਨਰੇਸ਼ ਯਾਦਵ ਤੋਂ ਸੰਗਰੂਰ ਪੁਲਿਸ ਨੇ 5 ਘੰਟੇ ਤਕ ਕੀਤੀ ਪੁੱਛਗਿੱਛ

24 ਜੂਨ ਨੂੰ ਮੁਸਲਿਮ ਬਹੁਗਿਣਤੀ ਵਾਲੇ ਸ਼ਹਿਰ ਮਲੇਰਕੋਟਲਾ ਵਿਖੇ ਹੋਏ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਕੇਸ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਤੋਂ ਸੰਗਰੂਰ ਪੁਲਿਸ ਨੇ ਪਟਿਆਲਾ ਵਿਖੇ 5 ਘੰਟੇ ਤਕ ਪੁੱਛਗਿੱਛ ਕੀਤੀ। ਸਾਰੀ ਪੁੱਛਗਿੱਛ ਪਟਿਆਲਾ ਸੀ.ਆਈ.ਏ. ਸਟਾਫ ਵਿਖੇ ਹੋਈ।

ਕੁਰਾਨ ਸ਼ਰੀਫ ਦੇ ਅਪਮਾਨ ਲਈ ਸਾਜਸ਼ੀ ਕੜੀਆਂ ਨੂੰ ਦ੍ਰਿੜਤਾ ਨਾਲ ਸਾਹਮਣੇ ਲਿਆਂਦਾ ਜਾਵੇ: ਮਾਨ

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਸਮੇਂ ਵਿਚ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਪਮਾਨ ਦੀਆਂ ਹੋਈਆਂ ਘਟਨਾਵਾਂ ਅਤੇ ਬੀਤੇ ਕੁਝ ਦਿਨ ਪਹਿਲੇ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੇ ਕੀਤੇ ਗਏ ਅਪਮਾਨ, ਦੀਨਾਨਗਰ ਅਤੇ ਪਠਾਨਕੋਟ ਏਅਰਬੇਸ ਹਮਲੇ ਦੇ ਸੱਚ 'ਤੇ ਸਾਜਿ਼ਸ ਨੂੰ ਨਿਰਪੱਖਤਾ ਅਤੇ ਦ੍ਰਿੜਤਾ ਨਾਲ ਸਾਹਮਣੇ ਲਿਆਉਣ ਦੀ ਜ਼ੋਰਦਾਰ ਆਵਾਜ਼ ਉਠਾਉਂਦੇ ਹੋਏ ਪ੍ਰਗਟ ਕੀਤੇ।

ਕੁਰਾਨ ਸ਼ਰੀਫ਼ ਦੀ ਬੇਅਦਬੀ ਮਾਮਲੇ ਵਿੱਚ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ: ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਰੋਹ ਭਰਪੂਰ ਨਿਖੇਧੀ ਕਰਦਿਆਂ ਕਿਹਾ ਕਿ ਬੀਤੀ 24 ਜੂਨ ਨੂੰ ਮਾਲੇਰਕੋਟਲਾ 'ਚ ਪਵਿੱਤਰ ਕੁਰਾਨ ਦੀ ਬੇਅਦਬੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ।

Next Page »