Tag Archive "rajjit-singh-hundal"

ਨਸ਼ਾ ਤਸਕਰੀ: ਮੋਗਾ ਦੇ ਪੁਲਿਸ ਕਪਤਾਨ ਰਾਜਜੀਤ ਸਿੰਘ ਹੁੰਦਲ ਨੇ ਐਸਟੀਐਫ ‘ਤੇ ਲਾਏ ਦੋਸ਼, ਮਾਮਲਾ ਪਹੁੰਚਿਆ ਹਾਈਕੋਰਟ

ਪੰਜਾਬ ਪੁਲਿਸ ਦੇ ਵਧੀਕ ਡੀ.ਜੀ.ਪੀ. ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਬਣੀ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਅਤੇ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਰਾਜਜੀਤ ਸਿੰਘ ਹੁੰਦਲ ਦਰਮਿਆਨ ਚੱਲ ਰਹੀ ਖਿੱਚੋਤਾਣ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਐਸਐਸਪੀ ਨੇ ਵਧੀਕ ਡੀਜੀਪੀ ’ਤੇ ਨਿੱਜੀ ਰੰਜਿਸ਼ ਤਹਿਤ ਕਾਰਵਾਈ ਕਰਨ ਅਤੇ ਝੂਠੇ ਕੇਸ ਵਿੱਚ ਫਸਾਉਣ ਦੇ ਦੋਸ਼ ਲਾ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਐਸਟੀਐਫ ਵੱਲੋਂ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਵਿਰੁੱਧ ਦਰਜ ਮਾਮਲੇ ਦੀ ਜਾਂਚ "ਨਿਰਪੱਖ ਏਜੰਸੀ" ਜਾਂ ਕਿਸੇ ਹੋਰ ਅਧਿਕਾਰੀ ਤੋਂ ਕਰਾਈ ਜਾਵੇ।

ਮੈਨੂੰ ਨਸ਼ਾ ਤਸਕਰੀ ਦੇ ਝੂਠੇ ਮੁਕੱਦਮੇ ‘ਚ ਫਸਾਇਆ ਜਾ ਰਿਹਾ: ਰਾਜਜੀਤ ਸਿੰਘ ਹੁੰਦਲ, ਪੁਲਿਸ ਮੁਖੀ ਮੋਗਾ

ਮੋਗਾ ਦੇ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ’ਤੇ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਹੈ। ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੂੰ ਲਿਖੀ