Tag Archive "rana-kp-singh"

ਰੌਲੇ-ਰੱਪੇ ‘ਚ ਹੀ ਰਾਣਾ ਕੇ.ਪੀ. ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ

ਪੰਜਾਬ ਵਿਧਾਨ ਸਭਾ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਦੀ ਮੰਗ ਕੀਤੀ ਅਤੇ ਸਪੀਕਰ ਦੀ ਚੋਣ ਦੌਰਾਨ ਸਦਨ ਦੀ ਕਾਰਵਾਈ ਦਾ ਬਾਈਕਾਟ ਵੀ ਕੀਤਾ। ‘ਆਪ’ ਵਿਧਾਇਕਾਂ ਦੇ ਸ਼ੋਰ-ਸ਼ਰਾਬੇ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ ਚੁਣੇ ਜਾਣ ਦਾ ਮਤਾ ਰੱਖਿਆ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਦੀ ਤਾਈਦ ਕੀਤੀ। ਨਾਅਰੇਬਾਜ਼ੀ ਦੌਰਾਨ ਹੀ ਰਾਣਾ ਕੇ.ਪੀ. ਸਿੰਘ ਨੇ ਸਪੀਕਰ ਦੀ ਚੋਣ ‘ਸਰਬਸੰਮਤੀ’ ਨਾਲ ਹੋਣ ਦਾ ਐਲਾਨ ਕਰ ਦਿੱਤਾ।