ਵਿਦੇਸ਼ੀ ਮੁਦਰਾ ਕਾਨੂੰਨ ਦੀ ਉਲੰਘਣਾ ਦੇ ਇਕ ਮਾਮਲੇ 'ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੋਂ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਕੋਲ ਪੇਸ਼ ਹੋ ਕੇ ਜਾਂਚ ਵਿਚ ਸ਼ਾਮਿਲ ਹੋਏ, ਜਿਥੇ ਕਿ ਉਨ੍ਹਾਂ ਤੋਂ 4 ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਗਈ। ਵਿਦੇਸ਼ੀ ਮੁਦਰਾ ਕਾਨੂੰਨੀ ਦੀ ਉਲੰਘਣਾ ਦੇ ਮਾਮਲੇ ਵਿਚ ਤੀਜੀ ਵਾਰ ਈ. ਡੀ. ਵੱਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਰਣਇੰਦਰ ਕੂਲ ਰੋਡ ਸਥਿਤ ਈ. ਡੀ. ਦਫ਼ਤਰ ਵਿਚ ਬਾਅਦ ਦੁਪਹਿਰ 3 ਵਜੇ ਪੇਸ਼ ਹੋਏ। ਜਾਂਚ ਵਿਚ ਸ਼ਾਮਿਲ ਹੋਣ ਤੋਂ ਬਾਅਦ ਰਣਇੰਦਰ ਸਿੰਘ ਪੌਣੇ ਸੱਤ ਵਜੇ ਦੇ ਕਰੀਬ ਈ. ਡੀ. ਦਫ਼ਤਰ ਤੋਂ ਬਾਹਰ ਆਏ। ਇਸ ਤੋਂ ਪਹਿਲਾਂ ਰਣਇੰਦਰ ਸਿੰਘ ਨੂੰ 16 ਜੂਨ, 14 ਜੁਲਾਈ ਨੂੰ ਪੇਸ਼ ਹੋਣ ਲਈ ਵੀ ਸੰਮਨ ਜਾਰੀ ਹੋਏ ਸਨ। ਰਣਇੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਵਕੀਲ ਜੈ ਵੀਰ ਸ਼ੇਰਗਿੱਲ, ਸਾਬਕਾ ਚੇਅਰਮੈਨ ਤਜਿੰਦਰ ਸਿੰਘ ਬਿੱਟੂ ਸਨ। ਰਣਇੰਦਰ ਸਿੰਘ ਜਦੋਂ ਈ. ਡੀ. ਦਫ਼ਤਰ ਵਿਚ ਗਏ ਸਨ, ਤਾਂ ਉਹ ਮੀਡੀਆ ਕਰਮੀਆਂ ਨਾਲ ਬਿਨਾਂ ਕੋਈ ਗੱਲ ਕੀਤੇ ਦਫ਼ਤਰ ਵਿਚ ਚਲੇ ਗਏ।
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਰੀਓ ਓਲੰਪਿਕ ਦੀਆਂ ਤਿਆਰੀਆਂ ਦਾ ਬਹਾਨਾ ਲਾ ਕੇ ਇਕ ਵਾਰ ਫਿਰ ਐਨਫੋਰਸਮੈਂਟ ਆਫ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਨਹੀਂ ਹੋਏ। ਰਣਇੰਦਰ ਸਿੰਘ ਨੂੰ ਈਡੀ ਨੇ 14 ਜੁਲਾਈ ਨੂੰ ਤਲਬ ਕੀਤਾ ਹੋਇਆ ਸੀ। ਇਸ ਵਾਸਤੇ ਉਨ੍ਹਾਂ ਨੂੰ ਮੁੜ ਸੰਮਨ ਭੇਜੇ ਗਏ ਸਨ।