ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਅਮਿਤ ਸ਼ਾਹ ਨੇ ਫਾਂਸੀ ਦੀ ਸਜਾਯਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਬਾਰੇ ਲੁਧਿਆਣੇ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਲੋਕ ਸਭਾ ਵਿਚ ਪੁੱਛੇ ਸਵਾਲ ਦਾ ਜੋ ਜਵਾਬ ਦਿੱਤਾ ਹੈ ਉਸ ਤੋਂ ਇਸ ਮਾਮਲੇ ’ਤੇ ਸਿਆਸੀ ਚਰਚਾ ਅਤੇ ਭੰਬਲਭੂਸਾ ਵਧ ਗਿਆ ਹੈ।
ਲੁਧਿਆਣਾ ਦੀ ਗਗਨਦੀਪ ਕਲੋਨੀ ਵਿੱਚ 17 ਅਕਤੂਬਰ ਨੂੰ ਕਤਲ ਕੀਤੇ ਆਰਐਸਐਸ ਆਗੂ ਰਵਿੰਦਰ ਗੋਸਾਈਂ ਦਾ ਸ਼ਰਧਾਂਜਲੀ ਸਮਾਗਮ ਅੱਜ ਐਸ.ਏ.ਐਨ. ਜੈਨ ਸਕੂਲ ਦੇ ਲੋਕ ਪਦਮਾਵਤੀ ਹਾਲ ਵਿੱਚ ਹੋਇਆ। ਇਸ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
17 ਅਕਤੂਬਰ, 2017 (ਮੰਗਲਵਾਰ) ਨੂੰ ਲੁਧਿਆਣਾ ਦੇ ਕੈਲਾਸ਼ ਨਗਰ ‘ਚ ਆਰਐਸਐਸ ਆਗੂ ਰਵਿੰਦਰ ਗੋਸਾਈਂ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ ਸੀ। ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਦੇ ਘਰ ਅੱਜ (18 ਅਕਤੂਬਰ) ਨੂੰ ਅਫਸੋਸ ਕਰਨ ਪਹੁੰਚੇ।
ਕੈਪਟਨ ਸਰਕਾਰ ਦੇ 80 ਦਿਨਾਂ ਰਾਜ ਦੌਰਾਨ 22 ਸਿੱਖ ਨੌਜਵਾਨਾਂ ਨੂੰ "ਅੱਤਵਾਦੀ" ਦੱਸਕੇ ਗ੍ਰਿਫਤਾਰ ਕਰਨ ਬਾਰੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਲੋਕਾਂ ਨਾਲ ਸਖਤੀ ਨਾਲ ਪੇਸ਼ ਆਵੇਗੀ।
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਰਵਨੀਤ ਬਿੱਟੂ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ।
ਬਹੁਚਰਚਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ 24 ਹਜ਼ਾਰ ਵੋਟ ਲੈ ਕੇ ਪਹਿਲੇ ਸਥਾਨ 'ਤੇ ਚੱਲ ਰਹੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ 14 ਹਜ਼ਾਰ ਵੋਟਾਂ ਨਾਲ ਦੂਜੇ ਅਤੇ ਕਾਂਗਰਸ ਦੇ ਰਵਨੀਤ ਬਿੱਟੂ 9 ਹਜ਼ਾਰ ਵੋਟਾਂ ਨਾਲ ਤੀਜੇ ਸਥਾਨ 'ਤੇ ਚੱਲ ਰਹੇ ਹਨ।
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਕੁਲ 1941 ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਭਰੇ। ਅੰਮ੍ਰਿਤਸਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ’ਚ ਹਨ। 18 ਜਨਵਰੀ ਨੂੰ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 1040 ਉਮੀਦਵਾਰਾਂ ਨੇ ਪਰਚੇ ਭਰੇ। ਲੁਧਿਆਣਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 222 ਨਾਮਜ਼ਦਗੀਆਂ ਦਾਖਲ ਹੋਈਆਂ। ਵੀਰਵਾਰ ਨੂੰ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਕੈਪਟਨ ਨੇ ਲੰਬੀ ਵਿਧਾਨ ਸਭਾ ਹਲਕੇ ਤੋਂ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਆਖਰੀ ਦਿਨ ਕਾਗਜ਼ ਭਰੇ।
ਪੰਜਾਬ 'ਚ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦੇ ਖੰਡਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੁੱਤਰੀ ਗੁਰਕੰਵਲ ਕੌਰ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਜੂਦਗੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਈ।
ਕਾਂਗਰਸ ਹਾਈਕਮਾਂਡ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦਾ ਵੀ ਲੰਬੀ ਹਲਕੇ ਤੋਂ ਲੜਨ ਦਾ ਰਸਮੀ ਐਲਾਨ ਹੋ ਗਿਆ ਹੈ।
ਸਾਬਕਾ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੂੰ ਲੁਧਿਆਣਾ (ਪੂਰਬੀ) ਤੋਂ ਟਿਕਟ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਧੜਿਆਂ ਵਿੱਚ ਚੱਲ ਰਹੀ ਠੰਢੀ ਜੰਗ ਹੁਣ ਜੱਗ-ਜ਼ਾਹਰ ਹੋਣ ਲੱਗੀ ਹੈ।
Next Page »