Tag Archive "s-kapoor-singh"

ਦਰਬਾਰ ਸਾਹਿਬ ਅਤੇ ਇਸ ਦਾ ਧਾਰਮਿਕ-ਰਾਜਨੀਤਿਕ ਰੁਤਬਾ

ਦਰਬਾਰ ਸਾਹਿਬ ਦਾ ਸਥਾਨ ਅਤੇ ਰੁਤਬਾ ਦੁਨੀਆਂ ਦੇ ਧਾਰਮਿਕ ਜਾਂ ਰਾਜਸੀ ਕੇਂਦਰਾਂ ਵਿਚ ਨਿਵੇਕਲੀ ਕਿਸਮ ਦਾ ਹੈ। ਇਹ ਸਿੱਖਾਂ ਦਾ ਮੱਕਾ ਹੈ। ਕਿਉਂ ਕਿ ਇਹ ਸਿੱਖਾਂ ਦਾ ਧਾਰਮਿਕ ਕੇਂਦਰ ਹੈ, ਪਰ ਇਹ ਇਸ ਤੋਂ ਵੀ ਵੱਧ ਹੈ।

ਸਿਰਦਾਰ ਕਪੂਰ ਸਿੰਘ ਦਾ ਭਾਸ਼ਣ: ਸਿੱਖਾਂ ਨਾਲ ਵਿਸਾਹਘਾਤ

ਸ਼੍ਰੀਮਤੀ ਪ੍ਰਧਾਨ ਮੰਤਰੀ ਸਾਹਿਬਾ ਜੀਓ, ਮੈਂ ਇਸ ਬਿੱਲ ਨੂੰ ਬੜੇ ਗਹੁ ਨਾਲ ਵਾਚਿਆ ਹੈ ਅਤੇ ਗ੍ਰਹਿ ਮੰਤਰੀ ਨੰਦਾ ਜੀ ਨੇ ਜੋ ਭਾਸ਼ਣ ਹੁਣੇ ਹੁਣੇ ਦਿੱਤਾ ਹੈ, ਮੈਂ ਉਸ ਨੂੰ ਬੜੇ ਧਿਆਨ ਨਾਲ, ਇਕ ਮਨ ਹੈ ਕੇ, ਸੁਣਿਆ ਅਤੇ ਸਮਝਿਆ ਹੈ । ਗ੍ਰਹਿ ਮੰਤਰੀ ਜਿਸ ਮਸਲੇ ਨੂੰ ਲੋਕ ਸਭਾ ਵਿਚ ਪੇਸ਼ ਕਰਨ, ਉਸ ਨੂੰ ਗਹੁ ਨਾਲ ਸੁਣਨਾ ਹੀ ਯੋਗ ਹੈ । ਸ਼੍ਰੀਮਤੀ ਪ੍ਰਧਾਨ ਮੰਤਰੀ ਜੀਓ ! ਮੇਰੇ ਲਈ ਹੋਰ ਕੋਈ ਰਾਹ ਨਹੀਂ ਰਹਿ ਗਿਆ ਹੈ ਕਿ ਮੈਂ ਇਸ ਸਾਰੇ ਦੇ ਸਾਰੇ ਬਿੱਲ ਦਾ ਵਿਰੋਧ ਕਰਾਂ । ਇਹ ਬਿੱਲ ਗੰਦਾ ਆਂਡਾ ਹੈ ਜਿਸ ਦੇ ਕੁਝ ਭਾਗ, ਭਾਵੇਂ ਵੇਖਣ ਨੂੰ ਠੀਕ ਹੀ ਲੱਗਣ, ਓਹ ਭੋਜਨ ਕਰਨ ਦੇ ਯੋਗ ਨਹੀਂ ਹੁੰਦਾ । ਕੋਈ ਐਵੇਂ ਇਸ ਦੇ ਟੁਕੜਿਆਂ ਨੂੰ ਦੰਦ ਪਿਆ ਮਾਰੇ, ਪਰ ਇਹ ਨਾਂ-ਖਾਣ ਵਾਲੀ, ਅਭਕਸ਼ ਵਸਤੂ ਹੈ ਤੇ ਨਾਂ-ਪਚਣ ਵਾਲੀ ਭੀ । ਕੋਈ ਸੂਝਵਾਨ ਬੰਦਾ ਤਾਂ ਇਸ ਨੂੰ ਕਬੂਲ ਕਰ ਨਹੀਂ ਸਕਦਾ ।

ਜਾਤ-ਪਾਤ ਮੰਨਣ ਵਾਲਾ ਗੁਰੂ ਨਾਨਕ ਪਾਤਸ਼ਾਹ ਦਾ ਸਿੱਖ ਹੋ ਹੀ ਨਹੀਂ ਸਕਦਾ: ਡਾ. ਮੁਥੂ ਮੋਹਨ

ਮਦੁਰਾਇ ਯੂਨੀਵਰਸਿਟੀ ਤਾਮਿਲਨਾਡੂ ਦੇ ਪ੍ਰੋਫੈਸਰ ਅਤੇ ਗੁਰੂ ਨਾਨਕ ਦੇਵ ’ਤੇ ਖੋਜ ਕਰਨ ਕਰ ਕੇ ਚਰਚਾ ਵਿਚ ਆਏ ਡਾ. ਮੁਥੂ ਮੋਹਨ ਨੇ ਕਿਹਾ ਕਿ ਜਿਹੜਾ ਵੀ ਸਿੱਖ ਜਾਤ-ਪਾਤ ਪ੍ਰਬੰਧ ਵਿਚ ਵਿਸ਼ਵਾਸ ਰੱਖਦਾ ਹੈ ਉਹ ਗੁਰੂ ਨਾਨਕ ਪਾਤਸ਼ਾਹ ਦਾ ਸਿੱਖ ਹੋ ਹੀ ਨਹੀਂ ਸਕਦਾ। ਉਹ ਇੱਥੇ ਪੰਜਾਬੀ ਯੂਨੀਵਰਸਿਟੀ ਵਿਚ ਭਾਈ ਗੁਰਦਾਸ ਚੇਅਰ ਅਤੇ ਸਿਰਦਾਰ ਕਪੂਰ ਸਿੰਘ ਫਾਊਂਡੇਸ਼ਨ ਵੱਲੋਂ ਕਰਾਏ ਗਏ ਸਿਰਦਾਰ ਕਪੂਰ ਸਿੰਘ ’ਤੇ ਵਿਸ਼ੇਸ਼ ਭਾਸ਼ਣ ਦੇ ਮੁੱਖ ਬੁਲਾਰੇ ਸਨ।

ਅੱਜ ਜਨਮ ਦਿਨ (2 ਮਾਰਚ) ‘ਤੇ ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ

ਜਾਪਦਾ ਹੈ ਕਿ ਸਿਰਦਾਰ ਕਪੂਰ ਸਿੰਘ ਦੀ ਸ਼ਖ਼ਸੀਅਤ ਨੂੰ ਵਿਧਾਤਾ ਨੇ ਬੜੀ ਨੀਝ ਨਾਲ ਘੜ ਕੇ ਮਨੁੱਖੀ ਉੱਤਮਤਾਈ ਦੇ ਕਈ ਗੁਣਾਂ ਨਾਲ ਸ਼ਿੰਗਾਰਿਆ ਸੀ। ਇੱਕ ਦਰਮਿਆਨੇ ਕੱਦ ਦੇ ਮਨੁੱਖੀ ਸਰੀਰ ਵਿੱਚ ਵੱਡੇ ਬੌਧਿਕ ਗੁਣਾਂ ਨੂੰ ਸਮਾ ਕੇ, ਓਸ ਉੱਤੇ ਅਨਿੰਨ ਸ਼ਰਧਾ ਦਾ ਲੇਪ ਕਰ ਕੇ ਐਸਾ ਪੁਤਲਾ ਗੁਰੂ ਨੇ ਸਾਜਿਆ ਜੋ ਸਿੱਖੀ ਦਾ ਮਹਾਨ ਥੰਮ੍ਹ ਅਤੇ ਮਨੁੱਖਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ। ਓਸ ਨੇ ਇੱਕ ਹੱਥੀਂ ਵਾਹੀ ਕਰਦੇ ਮੱਧਵਰਗੀ ਪਰਿਵਾਰ ਵਿੱਚੋਂ ਸ਼ੁਰੂ ਕਰ ਕੇ ਆਈ. ਸੀ. ਐਸ. ਅਤੇ ਸੰਸਦ ਮੈਂਬਰ ਤੱਕ ਦਾ ਰੰਗੀਨ ਸਫ਼ਰ ਬੜੀ ਸਜ-ਧਜ ਨਾਲ, ਪੂਰਣ ਸੰਜੀਦਗੀ ਨਾਲ ਸੰਪੰਨ ਕੀਤਾ। ਹਿੱਸੇ ਆਈ ਗੁੰਮਨਾਮੀ ਅਤੇ ਇਕੱਲ ਨੂੰ ਵੀ ਬੜੇ ਸਹਿਜ ਨਾਲ, ਬੜੇ ਧੀਰਜ ਨਾਲ, ਪੂਰਨ ਸਿਦਕ ਨਾਲ ਹੰਢਾਇਆ। ਆਖ਼ਰ ਉਹ ਸਿੱਖ ਸੋਚਵਾਨਾਂ ਲਈ ਵੱਡਾ ਉਤਸ਼ਾਹ ਦਾ ਸੋਮਾ ਬਣ ਗਿਆ।