Tag Archive "sajjan-kumar"

ਦਿੱਲੀ ਹਾਈਕੋਰਟ ਵਲੋਂ ਸੱਜਣ ਕੁਮਾਰ ਵਿਰੁੱਧ ਸੀ.ਬੀ.ਆਈ. ਦੀਆਂ ਦਲੀਲਾਂ 7 ਸਤੰਬਰ ਨੂੰ ਸੁਣੀਆਂ ਜਾਣਗੀਆਂ

1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਵਿਰੁੱਧ ਸੀਬੀਆਈ ਦੀ ਅਪੀਲ ’ਤੇ ਦਿੱਲੀ ਹਾਈ ਕੋਰਟ ਵੱਲੋਂ ਅੰਤਿਮ ਸੁਣਵਾਈ 7 ਸਤੰਬਰ ’ਤੇ ਪਾ ਦਿੱਤੀ ਗਈ।

ਸਿੱਖ ਕਤਲੇਆਮ: ਸੱਜਣ ਕੁਮਾਰ ਖਿਲਾਫ ਚੱਲ ਰਹਿਆ ਕੇਸ ਹੋਰ ਅਦਾਲਤ ਵਿੱਚ ਤਬਦੀਲ

ਦਿੱਲੀ ਸਿੱਖ ਕਤਲੇਆਮ ਸਬੰਧੀ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਚੱਲ ਰਹੇ ਇੱਕ ਕੇਸ ਨੂੰ ਦਿੱਲੀ ਹਾਈਕੋਰਟ ਨੇ ਕੜਕੜਡੂਮਾ ਅਦਾਲਤ ਨੇ ਪਟਿਆਲਾ ਹਾਊਸ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।

Sajjan Kumar

ਦਿੱਲੀ ਕਮੇਟੀ ਨੇ ਸੱਜਣ ਕੁਮਾਰ ਦੇ ਕੇਸ ਦੀ ਸੁਣਵਾਈ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਕੀਤੀ ਮੰਗ

1984 ਸਿੱਖ ਕਤਲੇਆਮ ਕੇਸ ’ਚ ਕੁਮਾਰ ਦੇ ਖਿਲਾਫ ਕੜਕੜਡੂਮਾ ਕੋਰਟ ’ਚ ਸੁਣਵਾਈ ਕਰ ਰਹੇ ਜੱਜ ਕਮਲੇਸ਼ ਕੁਮਾਰ ਤੋਂ ਉਕਤ ਕੇਸ ਨੂੰ ਲੈ ਕੇ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗ ਕੀਤੀ ਗਈ ਹੈ। ਦਿੱਲੀ ਹਾਈ ਕੋਰਟ ਵਿੱਖੇ ਕਲ ਅਦਾਲਤ ਬਦਲਣ ਦੀ ਦਾਇਰ ਕੀਤੀ ਗਈ ਪਟੀਸ਼ਨ ਤੇ ਅੱਜ ਸੁਣਵਾਈ ਕਰਦੇ ਹੋਏ ਜਸਟਿਸ਼ ਸਿਧਾਰਥ ਮ੍ਰਿਦੁਲ ਨੇ ਹੇਠਲੀ ਅਦਾਲਤ ਦੇ ਇਸ ਮਸਲੇ ਤੇ ਸੁਣਵਾਈ ਕਰਨ ਦੇ ਅਧਿਕਾਰ ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

ਸਿੱਖ ਕਤਲੇਆਮ: ਸੱਜਣ ਕੁਾਮਰ ਖਿਲਾਫ ਹੋਈ ਗਵਾਹੀ

ਨਵੰਬਰ 1984 ਵਿੱ ਚਭਾਰਤੀ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਧੀ ਦੇ ਕਤਲ ਤੋਂ ਬਾਅਦ ਭਾਰਤੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੇ ਕੇਸ ਵਿੱਚ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚ ਸੱਜਣ ਕੁਮਾਰ ਖਿਲਾਫ ਸਿੱਖ ਨਸਲਕੁਸ਼ੀ ਨਾਲ ਸਬੰਧਤ ਇਕ ਮਾਮਲੇ ਦੀ ਗਵਾਹ ਬੀਬੀ ਸ਼ੀਲਾ ਕੌਰ ਨੇ ਅੱਜ ਅਦਾਲਤ 'ਚ ਸੱਜਣ ਕੁਮਾਰ ਦੀ ਪਛਾਣ ਕੀਤੀ ।

ਪੰਜਾਬ ਸਰਕਾਰ ਵਿਰੁੱਧ ਸਿੱਖ ਕਤਲੇਆਮ ਦੇ ਪੀੜਤ ਮਰਨ ਵਰਤ ਕਰਨਗੇ ਸ਼ੁਰੂ

ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਐਲਾਨੇ ਫੈਸਲੇ ਲਾਗੂ ਕਰਵਾਉਣ ਲਈ 1984 ਸਿੱਖ ਕਤਲੇਆਮ ਪੀੜ੍ਹਤ ਵੈਲਫੇਅਰ ਸੁਸਾਇਟੀ 10 ਸਤੰਬਰ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਬਾਹਰ ਮਰਨ ਵਰਤ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਦਿ੍ੜ ਹੈ ।

Sajjan Kumar

ਸਿੱਖ ਕਤਲੇਆਮ: ਸੱਜਣ ਕੁਮਾਰ ਵਿਰੁੱਧ ਚੱਲ ਰਹੇ ਮਾਮਲੇ ਵਿੱਚ ਸੁਣਵਾਈ 10 ਸਤੰਬਰ ‘ਤੇ ਪਈ

ਨਵੰਬਰ 1984 ਵਿੱਚ ਭਾਰਤ ਦੀ ਤਤਕਲਾੀ ਪ੍ਰਧਾਨ ਮੰਤਰੀ ਇਮਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸੱਤਾਧਾਰੀ ਪਾਰਟੀ ਅਤੇ ਸਰਕਾਰੀ ਤੰਤਰ ਦੀ ਮਿਲੀ ਭੁਗਤ ਨਾਲ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਕੀਤੇ ਕਤਲੇਆਮ ਦੇ ਮਾਮਲੇ ਵਿੱਚ ਧਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਇਕ ਮਾਮਲੇ 'ਚ ਹੋਣ ਵਾਲੀ ਸੁਣਵਾਈ ਅੱਜ ਟਲ ਗਈ ।ਹੁਣ ਇਹ ਸੁਣਵਾਈ 10 ਸਤੰਬਰ ਨੂੰ ਹੋਵੇਗੀ ।

ਯਾਕੂਬ ਮੈਮਨ ਨੂੰ ਫਾਂਸੀ ਪਰ ਸਿੱਖਾਂ ਦੇ ਕਾਤਲਾਂ ਨੂੰ ਸਰਕਾਰੀ ਸੁਰੱਖਿਆ: ਪ੍ਰਧਾਨ ਸ਼੍ਰੋਮਣੀ ਕਮੇਟੀ

ਮੰਬਈ ਵਿੱਚ 1993 ਵਿੱਚ ਹੋਏ ਬੰਬ ਧਮਾਕਿਆਂ ਦੇ ਕੇਸ ਸਬੰਧੀ ਨਿਆਂਪਾਲਿਕਾ ਅਤੇ ਕੇਂਦਰ ਸਰਕਾਰ ਨੇ ਤੇਜ਼ੀ ਦਿਖਾਈ ਹੈ, ਪਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਵਰਗੇ ਲੋਕ ਸਰਕਾਰੀ ਸੁਰੱਖਿਆ ਲੈ ਕੇ ਘੁੰਮ ਰਹੇ ਹਨ ।

ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਸਮੇਤ ਦੋਸ਼ੀਆਂ ਵੱਲੋਂ ਅਦਾਲਤ ਬਦਲੀ ਲਈ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਸੱਜਣ ਕੁਮਾਰ ਸਮੇਤ ਤਿੰਨ ਦੋਸ਼ੀਆਂ ਵੱਲੋਂ ਅਦਾਲਤ ਦੇ ਅਧਿਕਾਰ ਖੇਤਰ ਦੇ ਆਧਾਰ ‘ਤੇ ਕੇਸ ਤਬਦੀਲ ਕੀਤੇ ਜਾਣ ਦੀ ਮੰਗ ਦੀਆਂ ਅਪੀਲਾਂ ‘ਤੇ ਅਦਾਲਤ ਨੇ ਆਪਣਾ ਫੈਸਲਾ 12 ਫਰਵਰੀ ਲਈ ਰਾਖਵਾਂ ਰੱਖ ਲਿਆ। ਇਹ ਤਿੰਨ ਮੁਲਜ਼ਮ ਕਾਂਗਰਸ ਦੇ ਆਗੂ ਸੱਜਣ ਕੁਮਾਰ ਸਮੇਤ ਇਸ ਕੇਸ ਵਿੱਚੋਂ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ।

ਦਿੱਲੀ ਸਿੱਖ ਕਤਲੇਆਮ: ਦੋਸ਼ੀਆਂ ਨੇ ਕੇਸ ਹੋਰ ਅਦਾਲਤ ਵਿੱਚ ਬਦਲਣ ਲਈ ਅਰਜ਼ੀ ਦਾਖਲ ਕੀਤੀ

ਦਿੱਲੀ ਵਿੱਚ ਨਵੰਬਰ 1984 ਨੂੰ ਹੋਏ ਸਿੱਖ ਕਤਲੇਆਮ ਵਿੱਚ ਬਹੁਗਿਣਤੀ ਨਾਲ ਸਬੰਧਿਤ ਭੀੜ ਵੱਲੋਂ ਸੁਲਤਾਨਪੁਰੀ ਇਲਾਕੇ ਵਿੱਚ ਸੁਰਜੀਤ ਸਿੰਘ ਦੀ ਹੱਤਿਆ ਦੀ ਹੱਤਿਆ ਕਰ ਦਿੱਤੀ ਸੀ। ਸੁਰਜੀਤ ਸਿੰਘ ਦੀ ਹੱਤਿਆ ਸਬੰਧੀ ਕੇਸ ਵਿੱਚ ਸੱਜਣ ਕੁਮਾਰ, ਗੁਪਤਾ, ਪੀਰੂ ਅਤੇ ਵੇਦ ਪ੍ਰਕਾਸ਼ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।

ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਜਗਦੀਸ਼ ਟਾਇਟਲਰ ਅਤੇ ਸੱਜਣ ਕੁਮਾਰ ਨੂੰ ਦਿੱਲੀ ਚੋਣਾਂ ਵਿੱਚ ਰਾਹੁਲ ਗਾਂਧੀ ਨੇ ਸੌਪੀਂ ਵੱਡੀ ਜਿਮੇਵਾਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਮੁਹਿੰਮ ਲਈ ਰਾਹੁਲ ਗਾਂਧੀ ਵੱਲੋਂ ਗਠਿਤ ਪੈਨਲ 'ਚ 1984 ਦੇ ਸਿੱਖ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜਗਦੀਸ਼ ਟਾਈਟਲਰ ਨੂੰ ਮੀਡੀਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਵੱਲੋਂ ਕੀਤੀ ਪੈਨਲ ਦੀ ਇਸ ਚੋਣ 'ਤੇ ਲੋਕ ਕਾਫੀ ਹੈਰਾਨ ਸਨ।

« Previous Page — Next Page »