ਲੰਡਨ: ਦੁਨੀਆਂ ਭਰ ਦੇ ਗੁਰਦਵਾਰਾ ਸਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਨੂੰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਨਿਮਰ ਅਪੀਲ ਕੀਤੀ ਗਈ ਹੈ ਕਿ ...
ਸਾਕਾ ਨਕੋਦਰ ਦੇ ਸ਼ਹੀਦਾਂ ਦਾ 35ਵਾਂ ਸ਼ਹੀਦੀ ਦਿਹਾੜਾ 4 ਫ਼ਰਵਰੀ, ਦਿਨ ਵੀਰਵਾਰ ਨੂੰ ਕੌਮਾਂਤਰੀ ਗਲੋਬਲ ਜਾਗਰੁਕਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
ਭਰ ਜਵਾਨੀ ਵਿੱਚ ਕਰੀਬ ਉੱਨੀ ਸਾਲ ਦੀ ਉਮਰ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ 1986 ਸਾਕਾ ਨਕੋਦਰ ਸਮੇਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਵੀਰ ਰਵਿੰਦਰ ਸਿੰਘ ਦੀ ਸ਼ਹੀਦੀ ਬਾਰੇ ਤਾਂ ਬਹੁਤੇ ਜਾਣਦੇ ਨੇ ਪਰ ਮੈਂ ਅੱਜ ਤੁਹਾਡੇ ਨਾਲ ਵੀਰ ਦੇ ਛੋਟੇ ਜਿਹੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਨ ਲੱਗਿਆ ਹਾਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਅੱਜ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ ਇੱਕ ਸ਼ਹੀਦੀ ਸਮਾਗਮ ਹੋਇਆ।
ਸਾਕਾ ਨਕੋਦਰ ਦੇ ਸ਼ਹੀਦਾਂ ਦੇ ਪਰਵਾਰਾਂ ਵੱਲੋਂ ਮਨੁੱਖੀ ਹੱਕਾਂ ਦੇ ਲਈ ਸਰਗਰਮ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਮਇੰਦਿਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਾਕਾ ਨਕੋਦਰ 1986 ਦੇ ਇਨਸਾਫ ਦਾ ਵਾਅਦਾ ਯਾਦ ਕਰਵਾਇਆ।
ਜਲੰਧਰ: ਸਾਕਾ ਨਕੋਦਰ ਦੇ ਸ਼ਹੀਦਾਂ ਦੇ ਪਰਵਾਰਾਂ ਵੱਲੋਂ ਮਨੁੱਖੀ ਹੱਕਾਂ ਦੇ ਲਈ ਸਰਗਰਮ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਮਇੰਦਿਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ...
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਦਹਾਕੇ ਪਹਿਲਾਂ ਨਕੋਦਰ ਵਿਚ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਸਾਬਕਾ ਪੁਲਿਸ ਮੁਖੀ ਮੁਹੰਮਦ ਇਜ਼ਹਾਰ ਆਲਮ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੁਰੂ ਤੇ ਆਲਮ ਇਸ ਵੇਲੇ ਸੀਨੀਅਰ ਅਕਾਲੀ ਲੀਡਰ ਹਨ।
4 ਫਰਵਰੀ 1986 ਨੂੰ ਨਕੋਦਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਨਿਹੱਥੀ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵਲੋਂ ਗੋਲੀਬਾਰੀ ਕਰ ਦਿੱਤੀ ਗਈ ਸੀ ਜਿਸ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।
ਤੀਹ ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਕੋਦਰ ਗੋਲੀ ਕਾਂਡ ਬਾਰੇ ਇਹ ਕਹਿਣਾ ਕਿ ਇਦਾਂ ਦੇ ਕਾਂਡ ਤਾਂ ਹੁੰਦੇ ਰਹਿੰਦੇ ਨੇ ਤੇ ਇਹ ਕਹਿਣਾ ਕਿ ਬੇਅਦਬੀ ਹੁਣ ਕੋਈ ਮੁੱਦਾ ਨਹੀਂ ਹੈ, ਕਾਂਗਰਸੀ ਆਗੂ ਸੈਮ ਪਿਟਰੋਦਾ ਦੇ 1984 ਕਤਲੇਆਮ ਬਾਰੇ "ਹੂਆ ਤੋ ਹੂਆ" ਵਰਗਾ ਹੀ ਹੈ।
ਸਾਲ 1986 ਵਿਚ ਨੋਕਦਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪੁਲਿਸ ਵਲੋਂ ਸਾਕਾ ਨਕੋਦਰ ਵਰਤਾ ਕੇ ਚਾਰ ਸਿੱਖ ਨੌਜਵਾਨ ਨੂੰ ਗੋਲੀਆਂ ਨਾਲ ਸ਼ਹੀਦ ਦੇਣ ਦੇ ਮਾਮਲੇ ਵਿਚ ਸਾਕਾ ਬਹਿਬਲ ਕਲਾਂ ਮਾਮਲੇ ਵਾਙ ਖਾਸ ਜਾਂਚ ਦਲ ਕੋਲੋਂ ਤਫਦੀਸ਼ ਕਰਵਾਉਣ ਦੀ ਮੰਗ ਉੱਠੀ ਰਹੀ ਹੈ।
Next Page »