Tag Archive "salwinder-singh-sp"

ਐਸ.ਪੀ. ਸਲਵਿੰਦਰ ਸਿੰਘ ਖਿਲਾਫ਼ 7 ਔਰਤ ਪੁਲਿਸ ਮੁਲਾਜ਼ਮਾਂ ਨਾਲ ਛੇੜਛਾੜ ਅਤੇ ਸ਼ੋਸ਼ਣ ਦਾ ਕੇਸ ਦਰਜ

ਪਠਾਨਕੋਟ ਏਅਰਬੇਸ ਉਤੇ ਹਮਲੇ ਦੌਰਾਨ ਚਰਚਾ ਵਿੱਚ ਰਹੇ ਐਸਪੀ ਸਲਵਿੰਦਰ ਸਿੰਘ ਖਿਲਾਫ਼ ਔਰਤ ਪੁਲਿਸ ਮੁਲਾਜ਼ਮਾਂ ਨਾਲ ਛੇੜਛਾੜ ਦੇ ਦੋਸ਼ ਹੇਠ ਥਾਣਾ ਸਿਟੀ ਗੁਰਦਾਸਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਹਿਲੀ ਜਨਵਰੀ ਨੂੰ ਪਠਾਨਕੋਟ ਏਅਰਬੇਸ ਉੱਤੇ ਹਮਲੇ ਸਮੇਂ ਸਲਵਿੰਦਰ ਸਿੰਘ ਗੁਰਦਾਸਪੁਰ ਵਿਖੇ ਬਤੌਰ ਐਸਪੀ (ਐਚ) ਤਾਇਨਾਤ ਸੀ। ਥਾਣਾ ਸਿਟੀ ਦੇ ਐਸਐਚਓ ਰਾਜਬੀਰ ਸਿੰਘ ਨੇ ਦੱਸਿਆ ਕਿ ਸਲਵਿੰਦਰ ਸਿੰਘ ਦੀ ਗੁਰਦਾਸਪੁਰ ਵਿਖੇ ਤਾਇਨਾਤੀ ਦੌਰਾਨ ਸੱਤ ਔਰਤ ਪੁਲਿਸ ਮੁਲਾਜ਼ਮਾਂ ਨੇ ਉਸ ਖ਼ਿਲਾਫ਼ ਛੇੜਛਾੜ ਅਤੇ ਸ਼ੋਸ਼ਣ ਕਰਨ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।