Tag Archive "samvaad"

ਸੰਵਾਦ ਵੱਲੋਂ ‘ਸਿੱਖ ਸੱਭਿਆਚਾਰ’ ਵਿਸ਼ੇ ’ਤੇ ਚਮਕੌਰ ਸਾਹਿਬ ਵਿਖੇ ਚਰਚਾ 29 ਸਤੰਬਰ ਨੂੰ

ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਸਿੱਖ ਸੱਭਿਆਚਾਰ” ਵਿਸ਼ੇ ਉੱਤੇ ਮਿਤੀ 29 ਸਤੰਬਰ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ ਹਨ। ਸੰਵਾਦ ਵੱਲੋਂ ਕਰਵਾਏ ਜਾ ਰਹੇ ਉਕਤ ਸਮਾਗਮ ਵਿਚ ਪੰਜਾਬ ਦੀ ਸੱਭਿਅਤਾ ਦੇ ਸਨਮੁਖ ਖੜ੍ਹੇ ਹੋਏ ਇਸ ਮਸਲੇ ਬਾਰੇ ਵਿਦਵਾਨ ਬੁਲਾਰਿਆਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ।

ਕੇਂਦਰ ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ : ਪਰਮਜੀਤ ਸਿੰਘ (ਸਿੱਖ ਸਿਆਸਤ)

ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਧਰਮ ਯੁੱਧ ਮੋਰਚੇ ਬਾਰੇ ਇਕ ਵਿਚਾਰ ਚਰਚਾ ਸੁਭਾਸ਼ ਨਗਰ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਈ ਗਈ। ਇਸ ਮੌਕੇ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ "ਕੇਂਦਰ ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ" ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤਾ।

ਕਿਰਤ – ਗੁਰਮਤਿ, ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਦੇ ਹਵਾਲੇ ਨਾਲ (ਡਾ. ਗੁਰਪ੍ਰੀਤ ਸਿੰਘ)

ਵਿਚਾਰ ਮੰਚ ਸੰਵਾਵ ਵੱਲੋਂ "ਕਿਰਤ ਅਤੇ ਪਰਵਾਸ" ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਮਿਤੀ 25 ਅਗਸਤ, 2019 ਦਿਨ ਐਤਵਾਰ ਨੂੰ ਗੁਰਦੁਆਰਾ ਗੜ੍ਹੀ ਭੰਖੌਰਾ ਸਾਹਿਬ, ਬਲਾਕ ਮਜਾਰੀ, ਨੇੜੇ ਨਵਾਂ ਚੰਡੀਗੜ੍ਹ, ਪੰਜਾਬ ਵਿਖੇ ਕਰਵਾਈ ਗਈ।

“ਅਜੋਕਾ ਸੰਸਾਰ ਅਤੇ ਸਿੱਖ” ਵਿਸ਼ੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਚ ਵਖਿਆਨ 1 ਮਈ ਨੂੰ

ਵਿਚਾਰ ਮੰਚ ਸੰਵਾਦ ਵੱਲੋਂ "ਅਜੋਕਾ ਸੰਸਾਰ ਅਤੇ ਸਿੱਖ" ਵਿਸ਼ੇ ਤੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਦਾ ਵਿਖਆਨ 1 ਮਈ ਨੂੰ ਤਲਵੰਡੀ ਸਾਬੋ ਵਿਖੇ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ।

ਮੀਡੀਆ ਦੇ ਪੁਰਾਣੇ ਰੂਪਾਂ ਦਾ ਮਹੱਤਵ ਤੇ ਅਸਰ: ਡਾ. ਸੇਵਕ ਸਿੰਘ ਦਾ ਵਖਿਆਨ

ਵਿਚਾਰ ਮੰਚ ‘ਸੰਵਾਦ’ ਵੱਲੋਂ ‘ਬਿਜਲ ਸੱਥ: ਇਕ ਪੜਚੋਲ’ ਵਿਸ਼ੇ ਉੱਤੇ ਇਕ ਵਖਿਆਨ ਲੜੀ ਕਰਵਾਈ ਗਈ। 26 ਅਗਸਤ, 2018 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰ ਹੋਏ ...

ਡਾ. ਅੰਬੇਦਕਰ ਦੀ ਵਿਚਾਰਧਾਰਾ ਦੀ ਅਜੋਕੇ ਸਮੇਂ ਵਿੱਚ ਸਾਰਥਿਕਤਾ ਵਿਸ਼ੇ ‘ਤੇ ਭਾਈ ਮਨਧੀਰ ਸਿੰਘ ਦਾ ਵਖਿਆਨ (ਵੀਡੀਓ)

ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਗੁਰਦੁਆਰਾ ਕਲਗੀਧਰ ਚਰਨਕੰਵਲ, ਮਾਡ ਟਾਊਨ, ਹੁਸ਼ਿਆਰਪੁਰ ਵਿਖੇ 21 ਅਪ੍ਰੈਲ ਨੂੰ ...

“ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ” ਵਿਸ਼ੇ ‘ਤੇ ਕਰਵਾਏ ਸੈਮੀਨਾਰ ਦੀ ਰਿਪੋਰਟ

'ਸਰਬੱਤ ਦੇ ਭਲੇ' ਦੇ ਉਦੇਸ਼ ਲਈ ਬਣੇ ਵਿਚਾਰ ਮੰਚ 'ਸੰਵਾਦ' ਵਲੋਂ ਐਤਵਾਰ ਪੰਜਾਬੀ ਭਵਨ, ਲੁਧਿਆਣਾ ਵਿਚ ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ ਵਿਸ਼ੇ ਉੱਪਰ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਭਾਰਤੀ ਉਪ-ਮਹਾਂਦੀਪ ਦੇ ਵੱਖ-ਵੱਖ ਕੋਨਿਆਂ ਤੋਂ ਵਿਦਵਾਨ ਸੱਜਣ ਅਤੇ ਭਾਸ਼ਾ-ਵਿਗਿਆਨੀ ਸ਼ਾਮਲ ਹੋਏ। ਇਸ ਸੈਮੀਨਾਰ ਦੇ ਪਹਿਲੇ ਅਤੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਲੜੀਵਾਰ ਕੌਮਾਂਤਰੀ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਅਤੇ ਪ੍ਰੋ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤੀ।

‘ਸੰਵਾਦ’ ਵਲੋਂ ਉਪਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ ਵਿਸ਼ੇ ‘ਤੇ ਸੈਮੀਨਾਰ 24 ਨੂੰ

'ਸਰਬੱਤ ਦੇ ਭਲੇ' ਦੇ ਉਦੇਸ਼ ਲਈ ਬਣੇ ਵਿਚਾਰ ਮੰਚ 'ਸੰਵਾਦ' ਵਲੋਂ “ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ” ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਜਾ ਰਿਹਾ ਹੈ। 'ਸੰਵਾਦ' ਵਲੋਂ ਕਰਵਾਏ ਜਾ ਰਹੇ ਇਸ ਸੈਮੀਨਾਰ ਨੂੰ ਦੋ ਭਾਗਾ ਵਿਚ ਵੰਡਿਆ ਗਿਆ ਹੈ ਪਹਿਲਾ ਭਾਗ ਸਵੇਰੇ 10 ਵਜੇ ਤੋਂ 12:30 ਤਕ ਹੋਵੇਗਾ ਜਿਸ ਦੀ ਪ੍ਰਧਾਨਗੀ ਕੌਮਾਂਤਰੀ ਪੰਜਾਬੀ ਸ਼ਾਇਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪ੍ਰੋਫੈਸਰ ਡਾ. ਸੁਰਜੀਤ ਪਾਤਰ ਕਰਨਗੇ।

« Previous Page