ਆਮ ਆਦਮੀ ਪਾਰਟੀ (ਆਪ) ਨੇ ਆਰ. ਐਸ. ਐਸ. ਦੀ ਪੰਜਾਬ ਸ਼ਾਖਾ ਦੇ ਸਾਥੀ-ਸੰਚਾਲਕ ਬਿਗਰੇਡਿਅਰ (ਸੇਵਾ ਮੁਕਤ) ਜਗਦੀਸ਼ ਗਗਨੇਜਾ ਉੱਤੇ ਜਲੰਧਰ ਵਿੱਚ ਹੋਏ ਜਾਨਲੇਵਾ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਬੁਰੀ ਹਾਲਤ ਉੱਤੇ ਚਿੰਤਾ ਜਾਹਿਰ ਕੀਤੀ।
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 22 ਉਮੀਦਵਾਰਾਂ ਦੀ ਸੂਚੀ ਉਪਰ ਸੋਮਵਾਰ ਨੂੰ ਮੋਹਰ ਲਾ ਦਿੱਤੀ। ਪੰਜਾਬੀ ਟ੍ਰਿਬਿਊਨ ਵਿਚ ਛਪੀ ਖਬਰ ਮੁਤਾਬਕ ਸੋਮਵਾਰ ਸਵੇਰੇ ਦਿੱਲੀ ਵਿੱਚ ਪਾਰਟੀ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਹੋਈ ਮੀਟਿੰਗ ਦੌਰਾਨ ਪੰਜਾਬ ਦੀ ਸਕਰੀਨਿੰਗ ਕਮੇਟੀ ਵੱਲੋਂ 23 ਹਲਕਿਆਂ ਲਈ ਸਿਫ਼ਾਰਸ਼ ਕੀਤੇ 130 ਦੇ ਕਰੀਬ ਨਾਵਾਂ ਉਪਰ ਚਰਚਾ ਹੋਈ। ਇਸ ਦੌਰਾਨ ਘੱਟੋ ਘੱਟ 22 ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਗਈ।
ਆਮ ਆਦਮੀ ਪਾਰਟੀ ਪੰਜਾਬ ਦੇ ਆਰ.ਟੀ.ਆਈ ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ ਆਗ੍ਰੇਨਾਈਜੇਸ਼ਨ ਇੰਚਾਰਜ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵ¤ਲੋਂ ਮਨਜ਼ੂਰ ਕੀਤੀ ਗਈ ਹੈ।
ਲ਼ੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚਿੱਟਾ ਤਸਕਰ ਦੱਸਣ ’ਤੇ ਮਾਣਹਾਨੀ ਮਾਮਲੇ ਵਿੱਚ ਸਥਾਨਕ ਅਦਾਲਤ ਵਿੱਚ ਪੇਸ਼ ਹੋਣ ਲਈ ਪੁਜੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਲਲਕਾਰਦਿਆਂ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ 6 ਮਹੀਨੇ ਰਹਿ ਗਏ ਹਨ ਜੇ ਜ਼ੁਰਅਤ ਹੈ ਤਾਂ ਸਾਨੂੰ ਗ੍ਰਿਫਤਾਰ ਕਰ ਨਹੀਂ ਤਾਂ 6 ਮਹੀਨੇ ਬਾਅਦ ਅਸੀਂ ਤੈਨੂੰ ਗ੍ਰਿਫਤਾਰ ਕਰਕੇ ਵਿਖਾਵਾਂਗੇ।
ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਸਥਾਨਕ ਅਦਾਲਤ ਵਲੋਂ ਇਕ ਕੇਸ ਦੇ ਮਾਮਲੇ ਵਿਚ 29 ਜੁਲਾਈ ਲਈ ਸੰਮਨ ਜਾਰੀ ਕੀਤੇ ਗਏ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਅੱਜ ਸਵੇਰੇ ਸੇਵਾ ਕਰਨ ਲਈ ਖਬਰ ਮਿਲੀ ਹੈ। 'ਆਪ' ਵਲੋਂ ਹਾਲ ਹੀ ਵਿਚ ਜਾਰੀ ਯੂਥ ਮੈਨੀਫੈਸਟੋ ਵਿਚ ਹੋਈ ਹੋਈ ਗਲਤੀ ਤੋਂ ਬਾਅਦ ਉਠੇ ਵਿਵਾਦ ਕਰਕੇ ਸੇਵਾ ਕਰਨ ਦਾ ਇਹ ਫੈਸਲਾ ਲਿਆ ਗਿਆ।
ਆਪ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਪਿਛਲੇ 2 ਸਾਲਾਂ ਵਿਚ ਸਿਰਫ ਤਸਵੀਰਾਂ ਖਿਚਾਉਣ ਅਤੇ ਮਹਿੰਗੇ ਕਪੜੇ ਪਾਉਣ ਵਿਚ ਹੀ ਮੁਹਾਰਤ ਹਾਸਲ ਕੀਤੀ ਹੈ।
ਲੁਧਿਆਣਾ (ਪੂਰਬੀ) ਤੋਂ ਆਜਾਦ ਤੌਰ 'ਤੇ ਚੋਣ ਲੜ ਕੇ 25 ਹਜਾਰ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਆਜ਼ਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਸੋਮਵਾਰ ਨੂੰ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਗਰੇਵਾਲ ਆਜ਼ਾਦ ਤੌਰ 'ਤੇ 2 ਵਾਰ ਕੌਂਸਲਰ ਦੀ ਚੋਣ ਜਿੱਤ ਚੁੱਕੇ ਹਨ ਅਤੇ 10,000 ਵਿਚੋਂ 7,000 ਵੋਟਾਂ ਲੈ ਕੇ ਰਿਕਾਰਡ ਸਥਾਪਿਤ ਕਰ ਚੁੱਕੇ ਹਨ।
ਕਾਂਗਰਸ ਵਲੋਂ ਹਿਮਾਚਲ ਪ੍ਰਦੇਸ਼ ਨਾਲ ਸੰਬੰਧਤ ਮਹਿਲਾ ਨੇਤਾ ਆਸ਼ਾ ਕੁਮਾਰੀ ਨੂੰ ਪੰਜਾਬ ਦਾ ਇੰਚਾਰਜ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕਰੜੇ ਸ਼ਬਦਾਂ ਵਿਚ ਵਿਰੋਧ ਕੀਤਾ। ਜ਼ਿਕਰਯੋਗ ਹੈ ਕਿ 4 ਮਹੀਨੇ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਦੀ ਇੱਕ ਅਦਾਲਤ ਨੇ ਕੁਮਾਰੀ ਨੂੰ ਮੰਤਰੀ ਪਦ 'ਤੇ ਰਹਿੰਦਿਆਂ ਜੰਗਲਾਤ ਵਿਭਾਗ ਨਾਲ ਸੰਬੰਧਤ ਜ਼ਮੀਨ ਦਬੱਣ ਦੇ ਦੋਸ਼ ਵਿਚ ਸਜਾ ਸੁਣਾਈ ਸੀ।
ਜਗਜੀਤ ਸਿੰਘ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਨੇ ਬਿਕਰਮ ਮਜੀਠੀਆ ਵਲੋਂ ਦਾਇਰ ਕੀਤੀ ਅਰਜ਼ੀ ਖਾਰਜ ਕਰ ਦਿੱਤੀ ਹੈ, ਜਿਸ ਵਿਚ ਮਜੀਠੀਆ ਨੇ ਸੰਜੈ ਸਿੰਘ ਨੂੰ ਕੋਰਟ ਵਲੋਂ 8 ਫਰਵਰੀ, 2016 ਨੂੰ ਮਿਲੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ।
« Previous Page — Next Page »