ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲ਼ਿਆਂ ਦੇ ਇੰਚਾਰਜ਼ ਸੰਜੇ ਸਿੰਘ ਨੂੰ ਅਦਾਲਤ ਨੇ ਪੰਜਾਬ ਦੇ ਮਾਲ ਮੰਤਰੀ. ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਨਹਾਨੀ ਦੇ ਕੇਸ 'ਚ ਜ਼ਮਾਨਤ ਦੇ ਦਿੱਤੀ ਹੈ ।
ਪੰਜਾਬ ਸਰਕਾਰ ਦੇ ਮੰਤਰੀ ਅਤੇ ਸੱਤਾ ਤੇ ਕਾਬਜ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਵੱਲੋਂ ਉਨ੍ਹਾਂ ਤੇ ਨਸ਼ੇ ਦੇ ਵਪਾਰ ਵਿੱਚ ਸ਼ਾਮਿਲ ਹੋਣ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਲਈ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੈ ਸਿੰਘ, ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਲੀਗਲ ਸੈੱਲ ਦੇ ਮੁੱਖੀ ਹਿੰਮਤ ਸਿੰਘ ਸ਼ੇਰਗਿੱਲ ਵਲੋਂ ਚੰਡੀਗੜ੍ਹ ਵਿੱਚ ਸੱਦੀ ਗਈ ਪ੍ਰੈਸ ਮਿਲਣੀ ਦੌਰਾਨ ਪਠਾਨਕੋਟ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਗਿਆ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਸਾਰਾ ਦੇਸ ਸੁਰੱਖਿਅਤ ਹੈ।
ਪੰਜਾਬ ਵਿੱਚ ਲੋਕ ਮਸਲਿਆਂ ਤੇ ਸਰਕਾਰ ਖਿਲਾਫ ਬੇਬਾਕ ਬੋਲਣ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਚੰਡੀਗੜ੍ਹ ਵਿਖੇ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਇਸ ਮੌਕੇ ਉਨ੍ਹਾਂ ਕਾਂਗਰਸ ਦੀ ਲੀਡਰਸ਼ਿਪ ਤੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੀ ਨੁਮਾਂਇੰਦਗੀ ਇੱਕ ਵਾਰ ਫੇਰ ਭ੍ਰਿਸ਼ਟ ਲੋਕਾਂ ਨੂੰ ਦੇ ਦਿੱਤੀ ਗਈ ਹੈ।
ਪੰਜਾਬ ਦੀਆਂ ਵਿਧਾਨ ਸਭਾ 2017 ਦੀਆਂ ਚੋਣਾਂ ਵਿੱਚ ਅਜੇ ਤਕਰੀਬਨ ਡੇਢ ਸਾਲ ਦਾ ਸਮਾਂ ਪਇਆ ਹੈ, ਪਰ ਪੰਜਾਬ ਦਾ ਰਾਜਸੀ ਮਾਹੌਲ ਇਸ ਸਮੇਂ ਕਾਫੀ ਗਰਮਾ ਹੋਇਆ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਪੰਜਾਬ ਵਿੱਚ “ਪੰਜਾਬ ਜੋੜੋ” ਮੁਹਿਮ ਤਹਿਤ ਰੈਲੀਆਂ ਕਰ ਰਹੀ ਹੈ, ੳੁੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸ ਪਾਰਟੀ ਦੀਆਂ ਜਿਲਾ ਵਾਰ ਰੈਲੀਆਂ ਕਰ ਰਹੇ ਹਨ। ਪੰਜਾਬ ਦੀ ਸੱਤਾਧਸ਼ਾਰੀ ਪਾਰਟੀ ਬਾਦਲ ਦਲ ਨੇ ਵੀ ਅੱਉਦੇ ਦਿਨਾਂ ਵਿੱਚ ਪੰਜਾਬ ਬਰ ਵਿੱਚ ਰੈਲ਼ੀਆਂ ਕਰਨ ਦਾ ਪ੍ਰੋਗਰਾਮ ਬਣਾਇਆ ਹੈ।
« Previous Page