Tag Archive "sant-jarnail-singh-bhindranwale"

ਸ਼ਹੀਦੀ ਗੈਲਰੀ: ਸ਼੍ਰੋਮਣੀ ਕਮੇਟੀ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪਰਿਵਾਰ ਦਾ ਸਨਮਾਨ

ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਦਮਦਮੀ ਟਕਸਾਲ (ਮਹਿਤਾ) ਵੱਲੋਂ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਮਿਤ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਅਮਰੀਕ ਸਿੰਘ ਦੀ ਯਾਦ ਵਿੱਚ ਪਾਠ ਸ਼ੁਰੂ ਕੀਤਾ ਗਿਆ।

ਗਿਆਨੀ ਹਰਨਾਮ ਸਿੰਘ ਨੇ ਨਵਦੀਪ ਗੁਪਤਾ ਵੱਲੋਂ ਸੰਤਾਂ ਬਾਰੇ ਸੱਚ ਲੋਕਾਂ ਸਾਹਮਣੇ ਲਿਆਉਣ ਦਾ ਕੀਤਾ ਸਵਾਗਤ

ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਖੁਲਾਸਾ ਕਰਨ ਵਾਲੇ ਜਸਟਿਸ ਫਾਊਂਡੇਸ਼ਨ ਦੇ ਆਗੂ ਨਵਦੀਪ ਗੁਪਤਾ ਨਾਲ ਖੜ੍ਹੀ ਹੈ। ਉਹਨਾਂ ਪੰਜਾਬ ਸਰਕਾਰ ਕੋਲ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਨਵਦੀਪ ਗੁਪਤਾ ਖਿਲਾਫ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਕਿਸਮ ਦੀ ਕੋਈ 'ਹਰਕਤ' ਹੁੰਦੀ ਹੈ ਤਾਂ ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਜੂਨ 1984 ਦਾ ਘੱਲੂਘਾਰਾ: ਫੌਜੀ ਹਮਲੇ ਲਈ ਸ਼ਹੀਦੀ ਪੁਰਬ ਵਾਲਾ ਦਿਹਾੜਾ ਹੀ ਕਿਉਂ ਚੁਣਿਆ ਗਿਆ?

ਫੌਜ ਵੱਲੋਂ "ਬਲਿਊ ਸਟਾਰ" ਦੇ ਨਾਂ ਹੇਠ ਸਾਕਾ ਵਰਤਾਉਣ ਲਈ ਚੁਣੇ ਗਏ ਦਿਨ ਬਾਰੇ ਅੱਜ ਤੱਕ ਕੋਈ ਤਸੱਲੀ ਬਖ਼ਸ਼ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ। 3 ਜੂਨ 1984 ਨੂੰ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਸੀ ਇਹ ਦਿਹਾੜਾ ਮਨਾਉਣ ਖ਼ਾਤਰ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਇਕੱਠੀਆਂ ਹੁੰਦੀਆਂ ਆਈਆਂ ਸਨ ਤੇ 3 ਜੂਨ ’84 ਨੂੰ ਵੀ ਆਈਆਂ। ਜਿਨ੍ਹਾਂ ’ਚੋਂ ਵਧੇਰੇ ਗਿਣਤੀ ਵਿੱਚ ਦੂਰ-ਦੁਰਾਡਿਓਂ ਆਉਣ ਵਾਲੀਆਂ ਸੰਗਤਾਂ ਹੁੰਦੀਆਂ ਸਨ ਤੇ ਉਹ ਰਾਤ ਵੀ ਦਰਬਾਰ ਸਾਹਿਬ ਵਿੱਚ ਹੀ ਬਿਤਾਉਂਦੀਆਂ ਆਈਆਂ ਸਨ।

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਵੰਡਦੇ ਨੌਜਵਾਨ ਗ੍ਰਿਫ਼ਤਾਰ ਤੇ ਰਿਹਾਅ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਅਤੇ ਰਿਫਰੈਂਡਮ-2020 ਵਾਲੀਆਂ ਟੀ-ਸ਼ਰਟਾਂ ਅਤੇ ਜਰਸੀਆਂ ਵੰਡਦੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਇਨ੍ਹਾਂ ਨੌਜਵਾਨਾਂ 'ਚੋਂ ਕੁਝ ਦੀ ਉਮਰ ਮਹਿਜ਼ 14-15 ਸਾਲ ਨਜ਼ਰ ਆ ਰਹੀ ਸੀ, ਜਿਨ੍ਹਾਂ ਨੂੰ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਹਾਲਾਤ ਵਿਗਾੜਣ ਦੇ ਦੋਸ਼ਾਂ 'ਚ ਫੜ ਕੇ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਾਦਲਕਿਆਂ ਦੀ ਭੁਮਿਕਾ, ਸਾਰੀਆਂ ਸਬੰਧਿਤ ਫਾਈਲਾਂ ਜਨਤਕ ਹੋਣ: ਖਾਲੜਾ ਮਿਸ਼ਨ

ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਪ੍ਰਧਾਨ ਹਰਮਨਦੀਪ ਸਿੰਘ ਸਰਹਾਲੀ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾਂ,ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲਾ ਹਿੰਦੂਤਵੀ ਸ਼ਕਤੀਆਂ (ਇੰਦਰਾਕਿਆਂ, ਭਾਜਪਾਕਿਆਂ, ਆਰ.ਐਸ.ਐਸ.ਕਿਆਂ) ਵੱਲੋਂ ਸਿੱਖੀ ਨਾਲ 5 ਸਦੀਆਂ ਪੁਰਾਣਾ ਵੈਰ ਕੱਢਣ ਲਈ ਕੀਤਾ ਗਿਆ ਸੀ, ਉੱਥੇ ਬਾਦਲਕੇ ਆਪਣੀ ਰਾਜਨੀਤਿਕ ਮੌਤ ਦੇ ਡਰੋਂ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੀ ਮੌਤ ਚਾਹੁੰਦਿਆ ਇਸ ਯੋਜਨਾਬੰਦੀ ਵਿੱਚ ਸ਼ਾਮਿਲ ਹੋਏ।

ਨਿਊਯਾਰਕ ਵਿੱਚ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਇਆ ਗਿਆ

ਸਥਾਨਕ ਰਿਚਮੰਡ ਹਿੱਲ ਸਥਿਤ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦੋਆਬਾ ਸਿੱਖ ਐਸੋਸੀਏਸ਼ਨ ਵਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ। ਗੁਰੂਘਰ ਕਮੇਟੀ ਅਤੇ ਸਥਾਨਕ ਸੰਗਤ ਵਿੱਚ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਵਸ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਪੰਥਕ ਸਭਿਆਚਾਰ ਦੀ ਰਾਖੀ ਲਈ ਏਕਾ ਜਰੂਰੀ: ਸੁਖਦੇਵ ਸਿੰਘ ਭੌਰ

ਸੰਤ ਭਿੰਡਰਾਂ ਵਾਲਿਆਂ ਦੇ ਜਨਮ ਦਿਨ ਸੰਬੰਧੀ ਛਪੇ ਇੱਕ ਪੋਸਟਰ ਵਾਰੇ ਖੂਬ ਚਰਚਾ ਹੋ ਰਹੀ ਹੈ| ਕੁੱਝ ਟੈਲੀਵੀਜ਼ਨ ਚੈਨਲ ਵੀ ਇਸ ਨੂੰ ਕੁੱਝ ਜਿਆਦਾ ਹੀ ਉਛਾਲ ਰਹੇ ਹਨ| ਤੇ ਕੁੱਝ ਅਖੌਤੀ ਆਗੂ, ਜਿਹੜੇ ਸ਼ਾਇਦ ਸੌਂਦੇ ਵੀ ਟੈਲੀਵੀਜਨ ਸੈਂਟਰ ਵਿੱਚ ਹੀ ਹਨ, ਅੱਡੀਆਂ ਚੁੱਕ ਚੁੱਕ ਇੱਕ ਦੂਜੇ ਨੂੰ ਪੁੱਛ ਰਹੇ ਹਨ ਕਿ ਉਨ੍ਹਾਂ ਦਾ ਸੰਤਾ ਦੀ ਵਿਚਾਰਧਾਰਾ ਨਾਲ ਕੀ ਸੰਬੰਧ ਹੈ| ਅਸਲ ਮੁੱਦਿਆਂ ਤੋਂ ਧਿਆਨ ਲਾਂਭੇ ਕਰਨ ਦੀ ਇਹ ਕੋਝੀ ਚਾਲ ਹੈ|

ਸੰਤ ਜਰਨੈਲ਼ ਸਿੰਘ ਭਿੰਡਰਾਂਵਾਲ਼ਿਆਂ ਦੇ ਜਨਮ ਦਿਹਾੜੇ ‘ਤੇ ਸ੍ਰ. ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤਾ ਗਿਆ ਭਾਸ਼ਣ (ਵੀਡੀਓੁ)

ਇਹ ਵੀਡੀਓੁ ਸ੍ਰ. ਸਿਮਰਨਜੀਤ ਸਿੰਘ ਮਾਨ ਵੱਲੋਂ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ 'ਤੇ ਦਿੱਤੇ ਭਾਸ਼ਣ ਦੀ ਹੈ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 12 ਫਰਵਰੀ 2016 ਨੂੰ ਫਤਿਹਗੜ੍ਹ ਸਾਹਿਬ ਵਿਖੇ ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ।

ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ‘ਤੇ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਭੇਜਿਆ ਗਿਆ ਸੁਨੇਹਾ (ਵੀਡੀਓੁ)

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਮਨਾਏ ਗਏ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਸਿੱਖ ਕੌਮ ਦੇ ਨਾਮ ਭੇਜੇ ਲਿਖਤੀ ਸੰਦੇਸ਼ ਨੂੰ ਉਨ੍ਹਾਂ ਦੇ ਵਕੀਲ ਅਮਰ ਸਿੰਘ ਚਾਹਲ ਵੱਲੋਂ ਪੜ੍ਹ ਕੇ ਸੁਣਾਇਆ ਗਿਆ।

ਖਾਲਿਸਤਾਨ ਬਣਨ ਤੇ ਬੇ-ਜਮੀਨੇ ਲੋਕਾਂ ਨੂੰ ਦਿੱਤੀ ਜਾਵੇਗੀ ਜਮੀਨ ਦੀ ਮਾਲਕੀ: ਮਾਨ

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ 69ਵੇਂ ਜਨਮ ਦਿਹਾੜੇ ਨੂੰ ਮਨਾਉਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਭਰਵੇਂ ਇਕੱਠ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਖਾਲਿਸਤਾਨ ਬਣਨ ਤੇ ਉਸ ਵਿੱਚ ਰਹਿਣ ਵਾਲੇ ਗੈਰ-ਜਿੰਮੀਦਾਰ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਵਾਂਗ ਖ਼ਾਲਿਸਤਾਨ ਸਟੇਟ ਕਾਇਮ ਹੋਣ ਦੇ ਪਹਿਲੇ ਦਿਨ ਹੀ ਸਟੇਟ ਵੱਲੋ ਜਮੀਨਾਂ ਦੀ ਵੰਡ ਕਰਕੇ ਦੂਸਰਿਆ ਦੇ ਬਰਾਬਰ ਮਾਲਕ ਬਣਾਇਆ ਜਾਵੇਗਾ । ਤਾਂ ਕਿ ਖ਼ਾਲਿਸਤਾਨ ਸਟੇਟ ਦਾ ਕੋਈ ਵੀ ਨਿਵਾਸੀ ਜਮੀਨਾਂ-ਜ਼ਾਇਦਾਦਾਂ ਤੋ ਬਗੈਰ ਨਾ ਹੋਵੇ ਅਤੇ ਸਭਨਾਂ ਦੀ ਮਾਲੀ ਹਾਲਤ ਮਜ਼ਬੂਤ ਰਹੇ ।

« Previous PageNext Page »