Tag Archive "sedition"

ਭਾਰਤੀ ਸੁਪਰੀਮ ਕੋਰਟ ਨੇ ਵਿਦਿਆਰਥੀ ਆਗੂ ਕਨ੍ਹਈਆ ਨੂੰ ਜ਼ਮਾਨਤ ਲਈ ਹਾਈਕੋਰਟ ਜਾਣ ਲਈ ਕਿਹਾ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਨੂੰ ਭਾਰਤੀ ਸੁਪਰੀਮ ਕੋਰਟ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਵਿੱਚ ਜਾਣ ਦੇ ਹੁਕਮ ਦਿੱਤੇ ਹਨ।

ਦੇਸ਼ ਧਰੋਹ ਮਾਮਲਾ: ਕਨ੍ਹਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ 'ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ ।

ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਦਾਲਤ ਨੇ ਜੇਲ ਭੇਜਿਆ

ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਦੇਸ਼ਧਰੋਹ ਦੇ ਕੇਸ ਅੱਜ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪਟਿਆਲਾ ਹਾੳੂਸ ਕੋਰਟ ਕੰਪਲੈਕਸ ’ਚ ਦੋ ਦਿਨ ਹੋਈ ਹਿੰਸਾ ਤੋਂ ਬਾਅਦ ਪੁਲੀਸ ਨੇ ਕੋਈ ਖ਼ਤਰਾ ਨਾ ਲੈਂਦਿਆਂ ਥਾਣੇ ’ਚ ਹੀ ਮੈਜਿਸਟਰੇਟ ਅੱਗੇ ਗਿਲਾਨੀ ਨੂੰ ਪੇਸ਼ ਕਰ ਦਿੱਤਾ।

ਦਿੱਲੀ ਪੁਲਿਸ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਨਹੀਂ ਕਰੇਗੀ: ਮੁਖੀ ਦਿੱਲੀ ਪੁਲਿਸ

ਜਵਹਾਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਆਗੂ ਕਨੂਈਆ ਕੁਮਾਰ ਦੀ ਜ਼ਮਾਨਤ ਦਾ ਦਿੱਲੀ ਪੁਲਿਸ ਵਿਰੋਧ ਨਹੀਂ ਕਰੇਗੀ। ਇਹ ਬਿਆਨ ਦਿੱਲੀ ਪੁਲਿਸ ਮੁਖੀ ਬੱਸੀ ਨੇ ਪ੍ਰਧਾਨ ਮੰਤਰੀ ਦਫਤਰ ਤੋਨ ਨਿਕਲਣ ਸਮੇਂ ਦਿੱਤਾ। ਦੂਸਰੇ ਪਾਸੇ ਉਨ੍ਹਾਂ ਕਿਹਾ ਕਿ ਜੇ. ਐਨ. ਯੂ. ਐਸ. ਯੂ. ਪ੍ਰਧਾਨ ਨੂੰ ਕਲੀਨ ਚਿੱਟ ਦੇਣ ਦਾ ਕੋਈ ਸਵਾਲ ਨਹੀਂ ਹੈ।

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਕਨ੍ਹਈਆ ਕੁਮਾਰ ਅਤੇ ਪ੍ਰੋ. ਗਿਲਾਨੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ

ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਦਿੱਲੀ ਯੁਨੀਵਰਸਿਟੀ ਦੇ ਸਬਾਕਾ ਪ੍ਰੋ. ਐੱਸ ਏ ਆਰ ਗਿਲਾਨੀ ਦੀ ਰਿਹਾਈ ਦੀ ਮੰਗ ਕਰਦਿਆਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਉਨ੍ਹਾਂ 'ਤੇ ਲਾਏ ਦੇਸ਼ ਧ੍ਰੋਹ ਦੇ ਦੋਸ਼ਾਂ ਨੂੰ ਵਾਪਸ ਲੈਣਾ ਚਾਹੀਦਾ ਹੈ।

ਦੇਸ਼ ਧਰੋਹ ਮਾਮਲਾ: ਕਨ੍ਹਈਆ ਕੁਮਾਰ ‘ਤੇ ਫਿਰ ਹੋਇਆ ਅਦਾਲਤ ਵਿੱਚ ਹਮਲਾ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਜੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨੱਈਆ ਕੁਮਾਰ 'ਤੇ ਪਟਿਆਲਾ ਹਾਊਸ ਅਦਾਲਤ 'ਚ ਪੁਲਿਸ ਦੇ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵਕੀਲਾਂ ਨੇ ਇਕ ਵਾਰ ਫਿਰ ਹਮਲਾ ਕਰ ਦਿੱਤਾ ਪਰ ਪੁਲਿਸ ਨੇ ਕਨੱਈਆ ਕੁਮਾਰ ਨੂੰ ਬਚਾ ਲਿਆ।

ਭਾਜਪਾ ਹੋਸ਼ੇ ਢੰਗ ਨਾਲ ਸਮਾਜ ਵਿੱਚ ਵੰਡੀਆਂ ਪਾਉਣ ਲੱਗੀ: ਦਲ ਖਾਲਸਾ

ਦਲ ਖਾਲਸਾ ਨੇ ਦਿੱਲੀ ਯੂਨਵਰਸਿਟੀ ਦੇ ਸਾਬਕਾ ਲੈਕਚਰਾਰ ਪ੍ਰੋ. ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਫਜ਼ਲ ਗੁਰੂ ਦੀ ਬਰਸੀ ਮਨਾਉਣ ਲਈ ਦੇਸ਼ ਧੋਰਹ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ।

ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਦਾਲਤ ਨੇ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਦਾਲਤ ਨੇ ਅੱਜ ਦੋ ਦਿਨਾਂ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੇਸ਼ ਧੋਰਹ ਮਾਮਲਾ: ਪੱਤਰਕਾਰਾਂ ਨੇ ਬਦਸਲੂਕੀ ਖਿਲਾਫ ਕੀਤਾ ਮੁਜ਼ਾਹਰਾ, ਅੰਤਰਾਸ਼ਟਰੀ ਯੁਨੀਵਰਸਿਟੀਆਂ ਦੇ ਮਾਹਿਰ ਵਿਦਿਆਰਥੀਆਂ ਦੇ ਹੱਕ ਵਿੱਚ ਨਿੱਤਰੇ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤੀ ਵਿਰੋਧੀ ਨਾਅਰੇ ਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਪ੍ਰਧਾਨ ਕਨਹੀਆ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਮਾਮਲਾ ਗੰਭੀਰ ਰੁਖ ਅਖਤਿਆਰ ਕਰਦਾ ਜਾ ਰਿਹਾ ਹੈ।

ਭਾਰਤ ਵਿਰੋਧੀ ਨਾਅਰੇ ਲਾਉਣ ਵਾਲੇ ਵਿਦਿਆਰਥੀਆਂ ‘ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕਰਨ ਨੂੰ ਮਾਹਿਰਾਂ ਨੇ ਹਾਸੋਹੀਣਾ ਕਰਾਰ ਦਿੱਤਾ

ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਰੁੱਧ ਦੇਸ਼ ਧਰੋਹ ਦੇ ਮੁਕੱਦਮੇ ਦਰਜ਼ ਕਰਨ ਦੇ ਮਾਮਲੇ ‘ਤੇ ਕਾਨੂੰਨੀ ਮਾਹਿਰਾਂ ਨੇ ਸਵਾਲ ਉਠਾਏ ਹਨ।ਮਾਹਿਰਾਂ ਨੇ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਤਰਾਂ ਦਾ ਨਾਅਰਾ ਜਾਂ ਬਿਆਨ ਦੇਸ਼ ਧਰੋਹ ਨਹੀਂ ਜਿੰਨਾਂ ਚਿਰ ਹਿੰਸਾਂ ਭੜਕਣ ਦਾ ਖਤਰਾ ਪੈਦਾ ਨਹੀਂ ਹੁੰਦਾ।

« Previous PageNext Page »