Tag Archive "sggswu"

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਰਬੰਸਦਾਨੀ: ਸਿੱਖਿਆਵਾਂ ਅਤੇ ਪ੍ਰੇਰਨਾਵਾਂ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਯਾਦ ਨੂੰ ਸਮਰਪਿਤ “ਸਰਬੰਸਦਾਨੀ: ਸਿੱਖਿਆਵਾਂ ਅਤੇ ਪ੍ਰੇਰਨਾਵਾਂ” ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪ੍ਰੋ. ਸਰਬਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸੈਮੀਨਾਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਕੀਤੀ।

ਡਾ. ਸੁਖਦਰਸ਼ਨ ਸਿੰਘ ਖਹਿਰਾ ਬਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ-ਕੁਲਪਤੀ

ਡਾ. ਸੁਖਦਰਸ਼ਨ ਸਿੰਘ ਖਹਿਰਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦਾ ਉਪ-ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਡਾ. ਖਹਿਰਾ ਨੂੰ ਉਪ-ਕੁਲਪਤੀ ਦਾ ਨਿਯੁਕਤੀ ਪੱਤਰ ਸੌਂਪਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਵਲੋਂ ਕੀਤੀ ਗਈ। ੳੁਨ੍ਹਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦਾ ਮਹਾਨ ਕੋਸ਼ ਪੰਜਾਬੀ ਬੋਲੀ ਦੀ ਅਜ਼ੀਮ ਰਚਨਾ ਹੈ।

ਪੰਜਾਬੀ ਵਿਚ ਵਿਗਿਆਨ ਦੀ ਪੜ੍ਹਾਈ ਬਾਰੇ ਵਰਲਡ ਯੂਨੀਵਰਸਿਟੀ ਵਿਖੇ ਹੋਈ ਗੋਸ਼ਟੀ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਚ ਵਿਗਿਆਨ ਦੀ ਪੜ੍ਹਾਈ ਬਾਰੇ ਗੋਸ਼ਟੀ ਸਮਾਗਮ ਹੋਇਆ ਜਿਸ ਦੀ ਪ੍ਰਧਾਨਗੀ ਵਾਈਸ ਚਾਂਸਲਰ, ਡਾ. ਗੁਰਮੋਹਨ ਸਿੰਘ ਵਾਲੀਆ ਨੇ ਕੀਤੀ। ਇਸ ਸਮਾਗਮ ਵਿਚ ਪ੍ਰ੍ਹੋ ਜੋਗਾ ਸਿੰਘ, ਡਾ. ਕੁਲਦੀਪ ਸਿੰਘ ਧੀਰ, ਡਾ. ਸੁਰਜੀਤ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਡਾ. ਗੁਰਪਾਲ ਸਿੰਘ ਸੰਧੂ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਡਾ. ਹਰਦੇਵ ਸਿੰਘ ਵਿਰਕ ਅਤੇ ਤਰਲੋਚਨ ਸਿੰਘ ਮਹਾਜਨ, ਖਾਲਸਾ ਕਾਲਜ, ਪਟਿਆਲਾ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿਚ ਪਦਮ ਸ਼੍ਰੀ ਪ੍ਰ੍ਹੋ ਸੁਰਜੀਤ ਪਾਤਰ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਇਸ ਗੋਸ਼ਟੀ ਸਮਾਗਮ ਦੇ ਸਰੂਪ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ।

ਅੰਤਰ -ਧਰਮ ਸੰਵਾਦ ਰਾਹੀਂ ਵਿਸ਼ਵ ਸ਼ਾਂਤੀ ਅਤੇ ਸਦਭਾਵਨਾ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਧਰਮ ਅਧਿਐਨ ਵਿਭਾਗ ਵੱਲੋਂ ਅੰਤਰਖ਼ਧਰਮ ਸੰਵਾਦ ਰਾਹੀਂ ਵਿਸ਼ਵ ਸ਼ਾਂਤੀ ਅਤੇ ਸਦਭਾਵਨਾ ਵਿਸ਼ੇ 'ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਗਾਜ ਕੀਤਾ ਗਿਆ। ਇਸ ਅੰਤਰਰਾਸ਼ਟਰੀ ਕਾਨਫਰੰਸ ਵਿਚ ਵਿਸ਼ਵ ਪੱਧਰ ਦੇ ਵਿਦਵਾਨਾਂ ਤੋਂ ਇਲਾਵਾ ਵੱਖੋਖ਼ਵੱਖਰੀਆਂ ਯੂਨੀਵਰਸਿਟੀਆਂ ਦੇ ਖੋਜਾਰਥੀਆਂ, ਅਧਿਆਪਕਾਂ ਨੇ ਵਿਸ਼ੇਸ਼ ਰੂਪ ਵਿਚ ਸ਼ਮੂਲੀਅਤ ਕੀਤੀ।