ਸਿੱਖ ਕੌਮ ਦੇ ਸ਼ਾਨਾਮੱਤੇ, ਅਨੂਠੇ, ਵਿਲੱਖਣ ਇਤਿਹਾਸ ਦੇ ਭਾਵੇਂ ਹਰ ਪੰਨੇ ਤੇ ਵਿਲੱਖਣ ਇਬਾਰਤ ਕੌਮ ਨੇ ਆਪਣੀ ਬਹਾਦਰੀ, ਕੁਰਬਾਨੀ, ਜਜ਼ਬੇ ਨਾਲ ਲਿਖੀ ਹੈ। ਪ੍ਰੰਤੂ ਕੁਝ ਪੰਨੇ ਜਿਹੜੇ ਧਰੂ-ਤਾਰੇੇ ਵਾਗੂੰ ਚਮਕਦੇ ਹਨ, ਉਨਾਂ ਨੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ ਹੈ। ਕੌਮ ਨੂੰ ਜੀਵਨ-ਦਾਨ ਦਿੱਤਾ ਹੈ। ਇਹ ਪੰਨੇ ਕੌਮ ਨੂੰ ਆਪਣੇ ਵਿਰਸੇ ਦਾ ਹਾਣੀ ਬਣਾਉਣ ਲਈ ਅਨੂਠੀ ਸ਼ਹਾਦਤ ਦੇ ਕੇ ਆਪਣੇ ਖੂਨ ਨਾਲ ਲਿਖਣ ਵਾਲੇ ਯੋਧਿਆਂ ਦੀ ਲਾਸਾਨੀ ਕੁਰਬਾਨੀ ਦੀ ਦਾਸਤਾਨ ਵਾਲੇ ਹਨ।
ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਅਕਾਲ ਤਖਤ ਸਾਹਿਬ ਉੱਤੇ ਜੂਨ 1984 ਵਿੱਚ ਫੌਜਾਂ ਚਾੜ੍ਹਨ ਵਾਲੀ ਭਾਰਤੀ ਹਾਕਮ ਇੰਦਰਾ ਗਾਂਧੀ ਨੂੰ ਸੋਧਾ ਲਾਉਣ ਵਾਲੇ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਭਲਕੇ 31 ਅਕਤੂਬਰ ਨੂੰ ਮਨਾਇਆ ਜਾਵੇਗਾ।
ਸਿੱਖ ਕੌਮ ਦੀ ਅੱਡਰੀ ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਕਮੇਟੀ ਹਿੰਦੂਤਵੀ ਰਾਸ਼ਟਰ ਲਈ ਕੁਰਬਾਨ ਹੋਣ ਵਾਲਿਆਂ ਦੀ ਇਸ ਹੱਦ ਤੀਕ ਗੱਲ ਕਰਨ ਲੱਗ ਪਈ ਹੈ ਕਿ ਇਸਦੇ ਸਾਹਮਣੇ ਕੌਮੀ ਸ਼ਹੀਦਾਂ ਦੀ ਕੁਰਬਾਨੀ ਦਾ ਗੂੜਾ ਰੰਗ ਕੋਈ ਅਹਿਮੀਅਤ ਨਹੀਂ ਰੱਖਦਾ।
ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਕਹਿੰਦੇ ਨੇ ਕਿ ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ ਤੇ ਇਵੇਂ ਸੜ ਕੇ ਸੁਆਹ ਹੋ ਜਾਂਦਾ ਹੈ। ਜਦੋਂ ਉਸ ਦੀ ਸੁਆਹ ਨੂੰ ਫਰੋਲਿਆ ਜਾਂਦਾ ਹੈ ਤਾਂ ਉਸ ਵਿੱਚੋਂ ਇੱਕ ਅੰਡਾ ਨਿੱਕਲਦਾ ਹੈ ਜਿਸ ਵਿੱਚੋਂ ਫੀਨਿਕਸ ਪੰਛੀ ਨਿੱਕਲ ਕੇ ਅਕਾਸ਼ ਵਿੱਚ ਉਡਾਰੀ ਮਾਰ ਜਾਂਦਾ ਹੈ।
ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਅੱਜ ਅਕਾਲ ਤਖ਼ਤ ਸਾਹਿਬ 'ਤੇ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ 'ਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਸਿੱਖ ਜਥੇਬੰਦੀਆਂ ਵੱਲੋਂ ਦਿੱਤੀ ਚੇਤਾਵਨੀ ਕਾਰਨ ਦਰਬਾਰ ਸਾਹਿਬ ਸਮੂਹ ਵਿੱਚ ਬੇਅੰਤ ਸਿੰਘ ਦੀ ਯਾਦ ਵਿੱਚ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਨਹੀਂ ਕੀਤਾ ਤੇ ਸਮੁੱਚੀ ਕਾਰਵਾਈ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਸਿਰੇ ਚੜ੍ਹਾਈ ਗਈ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕੀਤਾ ਜਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਫੌਜੀ ਹਮਲਾ ਕਰਨ ਦੀ ਦੋਸ਼ੀ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਕੀਤੇ ਕੰਮ ਦਾ ਫਲ ਭੁਗਤਾਉਣ ਵਾਲੇ ਅਤੇ ਮੌਕੇ 'ਤੇ ਹੀ ਆਪ ਵੀ ਸ਼ਹੀਦੀ ਪਾਉਣ ਵਾਲੇ ਭਾਈ ਬੇਅੰਤ ਸਿੰਘ ਮਲੋਆ ਦਾ 32 ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦ ਦੀ ਯਾਦ ਵਿੱਚ ਗੁਰਦੁਆਰਾ ਝੰਡਾ ਬੁੰਗਾ ਵਿਖੇ ਅਯੋਜਿਤ ਸਮਾਗਮ ਮੌਕੇ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਸਰਬਜੀਤ ਸਿੰਘ ਘੁਮਾਣ, ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾਤਾ ਭਾਈ ਭੁਪਿੰਦਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾਤਾ ਭਾਈ ਵਰਿਆਮ ਸਿੰਘ ਪੁਜੇ ਹੋਏ ਸਨ। ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ, ਹੁਕਮਨਾਮਾ ਦਰਬਾਰ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੁਰਾਂ ਲਿਆ। ਗਿਆਨੀ ਜਗਤਾਰ ਸਿੰਘ ਹੁਰਾਂ ਨੇ ਪੁੱਜੇ ਹੋਏ ਸ਼ਹੀਦ ਪਰਿਵਾਰਾਂ ਦੇ ਜੀਆਂ ਨੂੰ ਸਿਰੋਪਾਉ ਨਾਲ ਸਤਿਕਾਰਿਆ।
20ਵੀਂ ਸਦੀ ਦੇ ਸਿੱਖ ਸੰਘਰਸ਼ ਦੌਰਾਨ ਸਿੱਖੀ ਦੀ ਆਨ-ਸ਼ਾਨ ਲਈ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਭਾਈ ਕੇਹਰ ਸਿੰਘ ਦਾ 27ਵਾਂ ਸ਼ਹੀਦੀ ਦਿਹਾੜਾ ਭਾਈ ਸਤਵੰਤ ਸਿੰਘ ਦੇ ਪਿੰਡ ਅਗਵਾਨ ਵਿੱਚ ਮਨਾਇਆ ਗਿਆ।
ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਭਾਰਤੀ ਫੌਜ ਦੁਆਰਾ ਹਮਲਾ ਕਰਵਾਕੇ ਹਜ਼ਾਰਾਂ ਬੇਕਸੂਰ ਸਿੱਖਾਂ ਨੂੰ ਸ਼ਹੀਦ ਕਰਕੇ ਸਿੱਖ ਸਰਵਉੱਚਤਾ ਦੇ ਪ੍ਰਤੀਕ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਤੋਪਾਂ ਦੇ ਗੋਲਿਆਂ ਨਾਲ ਢਹਿ ਢੇਰੀ ਕਰ ਦਿੱਤਾ ਸੀ।
ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।
Next Page »