Tag Archive "shaheed-bhai-jaspal-singh-gurdaspur"

ਭਾਈ ਜਸਪਾਲ ਸਿੰਘ ਗੋਲੀ ਕਾਂਡ: ਗੋਲੀ ਦੀ ਦਿਸ਼ਾ ਬਦਲਣ ਕਰਕੇ ਜਸਪਾਲ ਸਿੰਘ ਦੀ ਹੋਈ ਸੀ ਮੌਤ -ਪੁਲਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਗਈ ਅੰਤਿਮ ਰਿਪੋਰਟ ਵਿੱਚ ਪੰਜਾਬ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਏ.ਕੇ.-47 ਨਾਲ ਹਵਾ ਵਿੱਚ ਫਾਇਰ ਕੀਤਾ ਗਿਆ ਸੀ ਪਰ ਕਿਤੇ ਹੋਰ ਲੱਗਣ ਕਾਰਨ ਗੋਲੀ ਨੇ ਆਪਣਾ ਰੁਖ਼ ਬਦਲ ਲਿਆ, ਜਿਸ ਨਾਲ ਜਸਪਾਲ ਸਿੰਘ ਦੀ ਮੌਤ ਹੋ ਗਈ।

ਸ਼ਹੀਦ ਜਸਪਾਲ ਸਿੰਘ ਚੋੜ ਸਿੱਧਵਾਂ ਦੀ ਮੌਤ ਦੇ ਮਾਮਲੇ ‘ਚ ਮੁੱਖ ਸਕੱਤਰ ਅਤੇ ਪੁਲਿਸ ਮੁੱਖੀ ਤਲਬ

ਗੁਰਦਾਸਪੁਰ (8 ਸਤੰਬਰ 2013) :- ਪਿਛਲੇ ਸਾਲ ਮਾਰਚ ਮਹੀਨੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ , ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਤੇ ਚੜ੍ਹਾਏ ਜਾਣ ਦੇ ਵਿਰੋਧ ਵਿੱਚ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਚੜਦੀ ਕਲਾ ਦੀ ਅਰਦਾਸ ਸਮੇ ਗੁਰਦਾਸਪੁਰ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਬੇਅੰਤ ਸਿੰਘ ਕਾਲਜ਼ ਦੇ ਵਿਦਿਆਰਥੀ ਸ਼ਹੀਦ ਜਸਪਾਲ ਸਿੰਘ ਦੀ ਮੌਤ ਦੇ ਮਾਮਲੇ ਦੀ ਜਾਂਚ ਵਿੱਚ ਲਾਪਰਵਾਹੀ ਵਰਤਣ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੰਜੇ ਕੌਲ਼ ਅਤੇ ਜਸਟਿਸ ਏ.ਜੀ ਮਸਹਿ ਦੇ ਡਵੀਜਨਲ ਬੈਂਚ ਨੇ ਮੁੱਖ ਸਕੱਤਰ ੳਤੇ ਪੁਲਿਸ ਮੁਖੀ ਨੂੰ ਨਿੱਜੀ ਤੌਰ ਤੇ ਤਲਬ ਹੋ ਕ ਜਬਾਬ ਦੇਣ ਦਾ ਹੁਕਮ ਸੁਣਾਇਆ ਹੈ।

ਭਾਈ ਜਸਪਾਲ ਸਿੰਘ ਗੁਰਦਾਸਪੁਰ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ, ਪੰਜਾਬ (20 ਜੂਨ, 2012): ਗੁਰਦਾਸਪੁਰ ਸ਼ਹਿਰ 'ਚ 29 ਮਾਰਚ ਨੂੰ ਹੋਏ ਗੋਲੀ ਕਾਂਡ, ਜਿਸ ਵਿਚ ਇੰਜੀਨੀਅਰਿੰਗ ਦੇ ਨੌਜਵਾਨ ਵਿਦਿਆਰਥੀ ਦੀ ਮੌਤ ਹੋ ਗਈ ਸੀ, ਦੇ ਦੋਸ਼ੀ ਪੁਲਿਸ ਮੁਲਜਮਾਂ ਖਿਲਾਫ ਕਾਰਵਾਈ ਲਈ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਸੰਗਤਾਂ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ ਇਨਸਾਫ਼ ਮਾਰਚ ਕੱਢਿਆ ਗਿਆ। ਇਹ ਮਾਰਚ ਸ਼ਹੀਦ ਭਾਈ ਜਸਪਾਲ ਸਿੰਘ ਦੇ ਘਰ ਤੋਂ ਸ਼ੁਰੂ ਹੋ ਕੇ ਗੁਰਦਾਸਪੁਰ ਸ਼ਹਿਰ ਦੀਆਂ ਸੜਕਾਂ ਤੋਂ ਹੁੰਦਾ ਹੋਇਆ ਡੀ. ਸੀ. ਦਫਤਰ ਪੁੱਜਾ।

ਗੁਰਦਾਸਪੁਰ ਗੋਲੀ ਕਾਂਡ ਬਾਰੇ ਤੱਥ ਖੋਜ ਰਿਪੋਰਟ ਜਾਰੀ: ਪੁਲਿਸ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ

ਚੰਡੀਗੜ੍ਹ, ਪੰਜਾਬ (17 ਮਈ, 2012): 29 ਮਾਰਚ ਨੂੰ ਗੁਰਦਾਸਪੁਰ ਵਿਖੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਜਸਪਾਲ ਸਿੰਘ ਦੀ ਮੌਤ ਸਬੰਧੀ ਚੰਡੀਗੜ੍ਹ ਵਿਖੇ ਤੱਥ ਖੋਜ ਰਿਪੋਰਟ ਜਾਰੀ ਕਰਦਿਆਂ ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਬੀਤੇ ਦਿਨ (16 ਮਈ, 2012 ਨੂੰ) ਇਹ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਇਨਸਾਫ਼ ਕਰਨ ਦੀ ਥਾਂ ਪੁਲਿਸ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ।

ਭਾਈ ਜਸਪਾਲ ਸਿੰਘ ਸਿੱਖ ਕੌਮ ਨਾਲ ਹੋ ਰਹੀਆਂ ਬੇ-ਇਨਸਾਫੀਆਂ ਦੇ ਵਿਰੁਧ ਲੜਦਾ ਸ਼ਹੀਦ ਹੋਇਆ: ਬੱਬਰ ਖਾਲਸਾ ਜਰਮਨੀ

ਮਿਉਨਚਨ (10 ਅਪ੍ਰੈਲ, 2012): ਬੱਬਰ ਖਾਲਸਾ ਜਰਮਨੀ ਦੇ ਮੁੱਖ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਗੁਰਬਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਤਾਰਾ ਬੱਬਰ ਅਤੇ ਭਾਈ ਅਮਰਜੀਤ ਸਿੰਘ ਬੱਬਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਪੰਜਾਬ ਪੁਲਸ ਦਾ ਮੁਖੀ ਲਾਕੇ ਬਾਦਲ ਸਰਕਾਰ ਨੇ ਜੋ ਕੌਮ ਨਾਲ ਧੋਖਾ ਕੀਤਾ ਸੀ ਉਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਜਿਸ ਦਾ ਸੀਨ ਸਾਰੀ ਦੁਨੀਆ ਨੇ ਗੁਰਦਾਸਪੁਰ ਵਿਖੇ ਦੇਖਿਆ ਕਿ ਕਿਵੇਂ ਸ਼ਾਤਮਈ ਰੋਸ ਮੁਜਾਹਰਾ ਕਰਦੇ ਸਿੱਖਾਂ ਉਪਰ ਪੁਲੀਸ ਕਾਰਵਾਈ ਕੀਤੀ ਗਈ ਜਿਸ 18 ਸਾਲ ਦਾ ਅਮ੍ਰਿਤਧਾਰੀ ਹੋਣਹਾਰ ਨੌਜਵਾਨ ਭਾਈ ਜਸਪਾਲ ਸਿੰਘ ਸ਼ਹੀਦ ਹੋਇਆ ਅਤੇ ਇੱਕ ਹੋਰ ਨੌਜਵਾਨ ਰਣਜੀਤ ਸਿੰਘ ਸਖਤ ਜਖਮੀ ਹੋਇਆ! ਉਹਨਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਪੀੜਤ ਪ੍ਰੀਵਾਰ ਦੇ ਨਾਲ ਹਨ ਸ਼ਹੀਦ ਭਾਈ ਜਸਪਾਲ ਸਿੰਘ ਦੀ ਸੋਚ ਦੇ ਕਦਰਦਾਨ ਹਨ ਜਿਸ ਨੇ ਇੱਕ ਉਦੇਸ਼ ਲਈ ਆਪਣੀ ਜਾਨ ਪੰਥ ਉਤੋਂ ਕੁਰਬਾਨ ਕੀਤੀ ਹੈ! ਉਹਨਾ ਕਿਹਾ ਕਿ ਇਸ ਘਟਨਾ ਦੀ ਜਿੰਮੇਵਾਰੀ ਪੰਜਾਬ ਪੁਲਸ ਦਾ ਮੁਖੀ ਹੋਣ ਕਰਕੇ ਸੁਮੇਧ ਸੈਣੀ ਦੀ ਬਣਦੀ ਹੈ ਇਸ ਲਈ ਉਸ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ!

ਦਲ ਖਾਲਸਾ ਵਲੋਂ ਸ਼ਹੀਦ ਜਸਪਾਲ ਸਿੰਘ ਦੀ ਯਾਦ ‘ਚ ਪੋਸਟਰ ਜਾਰੀ

ਜਲੰਧਰ, (8 ਅਪ੍ਰੈਲ, 2012): ਦਲ ਖਾਲਸਾ ਦੇ ਯੂਥ ਵਿੰਗ 'ਸਿੱਖ ਯੂਥ ਆਫ਼ ਪੰਜਾਬ' ਵਲੋਂ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੀ ਯਾਦ ਵਿੱਚ ਪੋਸਟਰ ਜਾਰੀ ਕੀਤਾ ਗਿਆ। ਜਿਸ ਨੂੰ ਪਾਰਟੀ ਪ੍ਰਧਾਨ ਰਣਬੀਰ ਸਿੰਘ ਗੀਗਣੋਵਾਲ ਵਲੋਂ ਜਾਰੀ ਕੀਤਾ ਗਿਆ। ਪੋਸਟਰ 'ਤੇ ਜਸਪਾਲ ਸਿੰਘ ਦੀ ਸ਼ਹਾਦਤ ਸਬੰਧੀ ਲੇਖਿਕਾ ਜਸਲੀਨ ਕੌਰ ਵਲੋਂ ਲਿਖਿਆ ਇੱਕ ਲੇਖ ਵੀ ਪ੍ਰਕਾਸ਼ਿਤ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਇਹ ਪੋਸਟਰ ਥਾਂ-ਥਾਂ ਵੰਡੇ ਜਾ ਰਹੇ ਹਨ ਅਤੇ ਇਸ ਦੀ ਪਹਿਲੀ ਕਾਪੀ ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਖੁਦ ਭੇਂਟ ਕੀਤੀ। ਉਨ੍ਹਾਂ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਡਾ. ਮਨਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਵੀ ਸ਼ਾਮਿਲ ਸਨ। ਇਸ ਮੌਕੇ ਯੂਥ ਆਗੂ ਨੋਬਲਜੀਤ ਸਿੰਘ ਅਤੇ ਮਨਜੀਤ ਸਿੰਘ ਵੀ ਹਾਜ਼ਰ ਸਨ।

« Previous Page