Tag Archive "shaheed-general-subegh-singh"

ਲੰਡਨ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਘੱਲੂਘਾਰਾ ਜੂਨ ’84 ਦੀ ਯਾਦ ਵਿੱਚ ਕੀਤਾ ਸੰਕੇਤਕ ਰੋਸ ਮੁਜ਼ਾਹਰਾ

ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਵੱਲੋਂ ਸਿੱਖ ਤਵਾਰੀਖ ਵਿੱਚ ਵਾਪਰੇ ਤੀਸਰੇ ਖੂਨੀ ਘੱਲੂਘਾਰੇ ਦੀ ਯਾਦ ਨੂੰ ਸਮਰਪਤਿ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ।

ਸ਼ਹੀਦ ਜਨਰਲ ਸੁਬੇਗ ਸਿੰਘ ਜੀ

ਸਿੱਖ ਕੌਮ ਨੇ ਗੁਰੂ ਅਰਜਨ ਦੇਵ ਜੀ ਦੇ ਸਮੇਂ ਤੋਂ ਹੀ ਕੌਮੀ ਕਾਰਜਾਂ ਪ੍ਰਤੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਹਰੇਕ ਹਮਲਾਵਰ ਦਾ ਆਪਣੀਆਂ ਜਾਨਾਂ ਵਾਰ ਕੇ ਮੁਕਾਬਲਾ ਕੀਤਾ ਹੈ। ਗੁਰੂ ਅਰਜਨ ਦੇਵ ਜੀ ਨੇ ਸਿੱਖ ਸਿਧਾਂਤਾਂ ਲਈ ਚੰਦੂ ਸ਼ਾਹ ਵਲੋਂ ਪੰਜੀ ਲੱਖ ਰੁਪਏ ਦੇ ਜੁਰਮਾਨੇ ਦੀ ਮੰਗ ਨੂੰ ਠੁਕਰਾ ਕੇ ਸ਼ਹੀਦੀ ਦੇਣ ਦੀ ਚੋਣ ਕੀਤੀ ਸੀ। ਗੁਰੂ ਤੇਗ ਬਹਾਦਰ ਜੀ ਨੇ ਬ੍ਰਾਹਮਣਾਂ ਦੇ ਆਪਣੇ ਧਰਮ ਨੂੰ ਮੰਨਣ ਦੀ ਅਜਾਦੀ ਅਤੇ ਜਬਰੀ ਧਰਮ ਬਦਲਣ ਦੇ ਮੁਗਲ ਬਾਦਸ਼ਾਹ ਔਰੰਗਜੇਬ ਦੀ ਨੀਤੀ ਵਿਰੁੱਧ ਆਪਣੀ ਕੁਰਬਾਨੀ ਦਿੱਤੀ। ਗੁਰੂ ਗੋਬਿੰਦ ਸਿੰਘ ਨੇ ਸਿੱਖ ਸਿਧਾਂਤਾਂ ਲਈ ਆਪਣੇ ਸਾਰੇ ਪਰਿਵਾਰ ਨੂੰ ਕੁਰਬਾਨ ਕਰ ਦਿੱਤਾ।