ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਲੜਕਾ ਦਵਿੰਦਰ ਸਿੰਘ ਘੁਬਾਇਆ ਬੁੱਧਵਾਰ (21 ਦਸੰਬਰ) ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਚਾਚੇ ਮੁਨਸ਼ਾ ਸਿੰਘ ਘੁਬਾਇਆ ਤੇ ਹੋਰਨਾਂ ਸਾਥੀਆਂ ਸਮੇਤ ਬਿਨਾਂ ਸ਼ਰਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਕਾਂਗਰਸ ਵੱਲੋਂ ਦਵਿੰਦਰ ਸਿੰਘ ਘੁਬਾਇਆ ਨੂੰ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ।
ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪਰਿਵਾਰ ’ਚ ਬਾਗ਼ੀ ਸੁਰਾਂ ਨੂੰ ਸ਼ਾਂਤ ਕਰਨ ਲਈ ਅਕਾਲੀ ਦਲ ਨੇ ਜੋੜ-ਤੋੜ ਦੀ ਸਿਆਸਤ ਤੇਜ਼ ਕਰ ਦਿੱਤੀ ਹੈ। ਸੰਸਦ ਮੈਂਬਰ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਪਾਰਟੀ ਪ੍ਰਤੀ ਵਫ਼ਾਦਾਰੀ ਜ਼ਾਹਰ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਘੁਬਾਇਆ ਨੂੰ ਪਲੋਸਣ ਲਈ ਉਸ ਦੇ ਪੁੱਤਰ ਨੂੰ ਮਲੋਟ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਬਿਊਰੋ ਨੂੰ ਸ਼ੇਰ ਸਿੰਘ ਘੁਬਾਇਆ ਦੇ ਫਾਜ਼ਿਲਕਾ ਜ਼ਿਲ੍ਹੇ ਵਿਚਲੇ ਪਿੰਡ ਸਖੇਰਾ ਬੋਦਲਾ ਨਜ਼ਦੀਕ ਘੁਬਾਇਆ ਪਰਿਵਾਰ ਦੀ ਮਾਲਕੀ ਵਾਲੇ ਇੰਜਨੀਅਰਿੰਗ ਕਾਲਜ ਵਿੱਚ ਦਲਿਤ ਬੱਚਿਆਂ ਨੂੰ ਦੇਣ ਵਾਲੀ ਵਜ਼ੀਫਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘਪਲਾ ਹੋਣ ਅਤੇ ਝੋਨੇ ਦੇ ਖੁਰਦ ਬੁਰਦ ਹੋਣ ਸਮੇਤ ਹੋਰਨਾਂ ਮਾਮਲਿਆਂ ਸਬੰਧੀ ਰਿਪੋਰਟ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਵਿਜੀਲੈਂਸ ਦੇ ਇੱਕ ਡੀਐਸਪੀ ਪੱਧਰ ਦੇ ਅਧਿਕਾਰੀ ਨੇ ਕਾਲਜ ਦਾ ਦੌਰਾ ਕਰਕੇ ਦਸਤਾਵੇਜ਼ ਵੀ ਹਾਸਲ ਕੀਤੇ ਹਨ। ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਦਿਆਂ ਘੁਬਾਇਆ ਪਰਿਵਾਰ ਨਾਲ ਸਬੰਧਤ ਕਾਲਜ ਦੀ ਰਿਪੋਰਟ ਮੰਗੇ ਜਾਣ ਦੀ ਪੁਸ਼ਟੀ ਕੀਤੀ ਹੈ। ਉਧਰ ਫਿਰੋਜ਼ਪੁਰ ਦੇ ਐਸਐਸਪੀ (ਵਿਜੀਲੈਂਸ) ਰਣਬੀਰ ਸਿੰਘ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਵਿਧਾਨ ਸਭਾ 2017 ਦਾ ਚੋਣ ਅਖਾੜਾ ਪੂਰੀ ਤਰ੍ਹਾਂ ਭਖਣ ਲੱਗਾ ਹੈ। ਇਨ੍ਹਾਂ ਚੋਣਾ 'ਚ ਤੀਜੀ ਧਿਰ ਵਜੋਂ ਉਭਰੀ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ 69 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ 'ਚ ਮੁੱਖ ਸਿਆਸੀ ਪਾਰਟੀ ਕਾਂਗਰਸ ਵੱਲੋਂ ਵੀ ਉਮੀਦਵਾਰਾਂ ਦਾ ਐਲਾਨ ਛੇਤੀ ਕਰਨ ਦੀ ਗੱਲ ਕਹੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਕੀਤੀ ਸੂਚੀ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਲੰਬੀ ਤੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਦਾ ਨਾਂਅ ਇਸ ਸੂਚੀ 'ਚ ਸ਼ਾਮਿਲ ਨਹੀਂ ਹੈ।
ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਦੀ ਨਿਸ਼ਾਨੀ ਦਾ ਪ੍ਰਤੀਕ ਨਾਨਕਸ਼ਾਹੀ ਸਿੱਕਾ ਭਾਰਤ ਦੀ ਸੰਸਦ ਦੇ ਅਜਾਇਬਘਰ ਵਿਖੇ ਸਥਾਪਿਤ ਹੋਵੇਗਾ। ਇਹ ਦਾਅਵਾ ਲੋਕ ਸਭਾ ਦੀ ਸਪੀਕਰ ਬੀਬੀ ਸੁਮਿਤ੍ਰਾ ਮਹਾਜਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਨਾਲ ਸਾਂਸਦਾਂ ਦੇ ਵਫ਼ਦ ਦੀ ਮੁਲਾਕਾਤ ਦੌਰਾਨ ਕੀਤਾ। ਇਸ ਵਫ਼ਦ ਵਿਚ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼ੇਰ ਸਿੰਘ ਘੁਬਾਇਆ, ਹਰਵਿੰਦਰ ਸਿੰਘ ਖਾਲਸਾ ਅਤੇ ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਸ਼ਾਮਲ ਸਨ।