ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ ਬਾਹਰੀ ਹਾਲਤ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਸਿੱਖ ਸਮਾਜ ਦੇ ਅੰਦਰੂਨੀ ਅਤੇ ਬਾਹਰੀ ਹਾਲਾਤ ਮੁਤਾਬਕ ਮੁੜ ਲੀਹਾਂ-ਤਰਜੀਹਾਂ ਤੇ ਰਣਨੀਤੀ ਵਿਚਾਰਨ ਤੇ ਵਿਓਂਤਣ ਦੀ ਲੋੜ ਹੈ ਤਾਂ ਹੀ ਇਨ੍ਹਾਂ ਮਾਮਲਿਆਂ ਬਾਰੇ ਕੋਈ ਠੋਸ ਤੇ ਕਾਰਗਰ ਕਦਮ ਚੁੱਕੇ ਜਾ ਸਕਣਗੇ।
ਬੇਅਦਬੀ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਜੇਲ੍ਹ ਵਿੱਚ ਹੋਈ ਮੌਤ ਤੇ ਟਿਪਣੀ ਕਰਦਿਆਂ ਸਾਬਕਾ ਉਪ ਮੁਖ ਮੰਤਰੀ ਤੇ ਫਿਰੋਜਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਕਿਹਾ ਹੈ ਕਿ ‘ਇਹ ਕਤਲ ਭਾਵਨਾਵਾਂ ਦੇ ਵਹਿਣ ਤਹਿਤ ਕੀਤੀ ਕਾਰਵਾਈ ਹੈ’। ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਸ਼ੈਅ ਨਹੀ ਹੈ ਬੱਸ ਹਰ ਕਿਸੇ ਨੁੰ ਕੁਰਸੀ ਦੀ ਪਈ ਹੋਈ ਹੈ’।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ (ਖਾ.ਮਿ.ਆ.) ਦੀ ਅਹਿਮ ਇਕਤਰਤਾ ਵਿਚ ਹਰਜੀਤ ਸਿੰਘ ਸਹਾਰਨ ਮਾਜਰਾ ਦੇ ਝੂਠੇ ਮੁਕਾਬਲੇ ਦੇ ਦੋਸ਼ੀਆਂ ਨੂੰ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜ਼ੁਰਮ ਮਾਫ ਕਰਕੇ ਰਿਹਾਅ ਦੀ ਕਾਰਵਾਈ ਨੂੰ ਗੰਭਰਤਾ ਨਾਲ ਲੈਂਦਿਆਂ ਇਸ ਦੀ ਸਖਤ ਨਿਖੇਧੀ ਕੀਤੀ ਗਈ।
ਪੰਜਾਬ ਵਿਚ ਹੋਏ ‘ਮਨੁੱਖਤਾ ਖਿਲਾਫ ਜ਼ੁਰਮਾਂ’ ਦੇ ਮਾਮਲੇ ਵਿਚ ਦੋਸ਼ੀ ਭਾਰਤੀ ਸਟੇਟ ਦੇ ਕਰਿੰਦਿਆਂ ਨੂੰ ਦਿੱਤੀ ਗਈ ਛੂਟ ਤੇ ਮਾਫੀ ਦੀ ਨੀਤੀ ਬੇਰੋਕ ਜਾਰੀ ਹੈ ਜਿਸ ਦਾ ਸਬੂਤ ਉਸ ਵੇਲੇ ਮੁੜ ਉਜਾਗਰ ਹੋਇਆ ਜਦੋਂ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਿਦਨੌਰ ਨੇ 1993 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਚਾਰ ਪੁਲਿਸ ਵਾਲਿਆਂ ਦਾ ਜ਼ੁਰਮ ਮਾਫ ਕਰਕੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਜਾਰੀ ਕਰ ਦਿੱਤਾ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਵਿਚ ਲੜੀਆਂ 10 ਲੋਕ ਸਭਾ ਸੀਟਾਂ ਵਿਚੋਂ 8 ਹਾਰਨ ਤੋਂ ਬਾਅਦ ਮੰਗਲਵਾਰ (28 ਮਈ) ਨੂੰ ਸ਼੍ਰੋ.ਅ.ਦ. (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲ ਦੀਆਂ ਦੋ ਇਕੱਤਰਾਵਾਂ ਕੀਤੀ ਗਈਆਂ- ਇਕ ‘ਕੋਰ ਕਮੇਟੀ’ ਦੀ ਤੇ ਦੂਜੀ ਦਲ ਦੇ ਵਿਧਾਇਕਾਂ ਦੀ।
ਕਾਂਗਰਸ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰ ਦਰਮਿਆਨ ਚਲ ਰਹੇ ‘ਦੋਸਤਾਨਾ ਮੈਚ’ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸੂਬੇ ਦੀ ਕਾਂਗਰਸ ਦਰਮਿਆਨ ਘਮਸਾਨ ਤੇਜ ਹੋ ਗਿਆ ਹੈ ਪਰ ਕੈਪਟਨ ਸਰਕਾਰ ਦੇ ਇੱਕ ਹੋਰ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਹ ਕਹਿਣਾ ਕਿ ਬੇਅਦਬੀ ਮਾਮਲੇ ਵਿੱਚ ਧਰਨਾ ਕਾਂਗਰਸ ਨੇ ਹੀ ਲਵਾਇਆ ਸੀ ਪ੍ਰਤੀ ਕਾਂਗਰਸੀ ਖੇਮੇ ਪੂਰੀ ਤਰ੍ਹਾਂ ਖਾਮੋਸ਼ ਹਨ।
ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਗਰਸ ਨੂੰ ਨਵੰਬਰ '84 ਦੀ ਸਿੱਖ ਨਸਲਕੁਸ਼ੀ 'ਤੇ ਗੰਧਲੀ ਰਾਜਨੀਤੀ ਕਰਨ ਲਈ ਕਰੜੇ ਹੱਥੀਂ ਲੈਂਦਿਆਂ ਦਲ ਖਾਲਸਾ ਨੇ ਕਿਹਾ ਹੈ ਕਿ ਦਵੇਂ ਹੀ ਰਾਜਨੀਤਿਕ ਪਾਰਟੀਆਂ ਦੇ ਦਾਮਨ ਉੱਪਰ ਨਿਰਦੇਸ਼ ਲੋਕਾਂ ਦੇ ਕਤਲ ਦੇ ਦਾਗ ਮੌਜੂਦ ਹਨ।
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਵੋਟਾਂ ਖਾਤਿਰ ਨਿਰੰਕਾਰੀ ਮਿਸ਼ਨ ਦੀ ਸਾਧਵੀ ਦੇ ਪੈਰਾਂ ‘ਤੇ ਮੱਥਾ ਟੇਕਣ ਵਾਲੇ ਗਠਜੋੜ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ...
ਲੰਘੇ ਦਿਨ (8 ਮਈ ਨੂੰ) ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ "ਬਰਗਾੜੀ ਮੋਰਚੇ" ਦੇ ਨਾਂ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁਧ 'ਰੋਸ ਮਾਰਚ' ਕੀਤਾ ਗਿਆ।
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਬਾਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਗੁਰੂ ਦੋਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ‘ਨਿਰੰਕਾਰੀ ਮਿਸ਼ਨ’, ਜਿਨ੍ਹਾਂ ਨਾਲ ਸਾਂਝ ਰੱਖਣ ਤੋਂ ਅਕਾਲ ਤਖ਼ਤ ਸਾਹਿਬ ਨੇ ਸਿੱਖਾਂ ਨੂੰ ਮਨ੍ਹਾਂ ਕੀਤਾ ਹੈ, ਨਾਲ ਆਪਣੀ ਤੇ ਆਪਣੀ ਪਾਰਟੀ ਦੀ ਨੇੜਤਾ ਜਗ ਜਾਹਿਰ ਕਰ ਦਿੱਤੀ ਹੈ।
« Previous Page — Next Page »