Tag Archive "shri-guru-granth-sahib-world-university"

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਚ 550ਸਾਲਾ ਗੁਰਪੁਰਬ ਨੂੰ ਸਮਰਪਿਤ ਸੈਮੀਨਾਰ ਦੌਰਾਨ ਅਹਿਮ ਵਿਚਾਰਾਂ ਹੋਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਲੰਘੇ ਕੱਲ੍ਹ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਮਕਾਲੀ ਪ੍ਰਸੰਗਿਕਤਾ’ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਵਰ੍ਹੇ ਨੂੰ ਸਮਰਪਿਤ ਕੀਤਾ ਗਿਆ ਹੈ।

ਵਰਲਡ ਯੂਨੀਵਰਸਿਟੀ ਵਿਖੇ ਹੋਈ ਪਲੇਸਮੈਂਟ ਡਰਾਈਵ; 10 ਵਿਦਿਆਰਥੀ ਕੈਡਬਰੀ ਵਲੋਂ ਇਨਟਰਨਸ਼ਿਪ ਲਈ ਚੁਣੇ ਗਏ

ਵਿਦਿਆਰਥੀਆਂ ਨੂੰ ਚੰਗਾ ਰੋਜ਼ਗਾਰ ਪ੍ਰਦਾਨ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਅਕਾਦਮਿਕ ਵਰ੍ਹੇ ਦੌਰਾਨ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਯੂਨੀਵਰਸਿਟੀ ਦੇ 10 ਵਿਦਿਆਰਥੀ ਨਾਮਵਰ ਮਲਟੀਨੈਸ਼ਨਲ ਕੰਪਨੀ ਕੈਡਬਰੀ ਦੁਆਰਾ ਛੇ ਮਹੀਨਿਆਂ ਦੀ ਇਨਟਰਨਸ਼ਿਪ ਲਈ ਚੁਣੇ ਗਏ।ਇਸ ਪਲੇਸਮੈਂਟ ਡਰਾਈਵ ਵਿਚ ਚੁਣੇ ਗਏ ਵਿਦਿਆਰਥੀ ਯੂਨੀਵਰਸਿਟੀ ਦੇ ਫ਼ੂਡ ਪ੍ਰੋਸੈਸਿੰਗ ਟੈਕਨਾਲੋਜੀ ਵਿਭਾਗ ਅਤੇ ਮਕੈਨੀਕਲ ਇੰਜੀਨਿਅਰਿੰਗ ਵਿਭਾਗ ਨਾਲ ਸਬੰਧਿਤ ਹਨ।

ਵਿਗਿਆਨ ਦੀ ਪੜ੍ਹਾਈ ਪੰਜਾਬੀ ‘ਚ ਕਰਵਾਏਗੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ

ਫ਼ਤਹਿਗੜ੍ਹ ਸਾਹਿਬ,(6 ਮਈ 2014):- ਪੰਜਾਬ ਵਿੱਚ ਪੰਜਾਬੀ ਭਾਸ਼ਾ ਦੇ ਚੰਗੇ ਭਵਿੱਖ ਦੀ ਆਸ ਉਦੋਂ ਨਜ਼ਰ ਆਉਣ ਲੱਗੀ ਜਦੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਚਲਾਈ ਜਾ ਰਹੀ ਸ਼੍ਰੀ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਵੱਲੋਂ ਵਿਗਿਆਨਕ ਵਿਸ਼ਿਆਂ ਦੀ ਪੜ੍ਹਾਈ ਪੰਜਾਬੀ ਵਿੱਚ ਕਰਵਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ।