Tag Archive "shri-guru-granth-sahib"

ਫਿਲੌਰ ਨੇੜੇ ਮਨਸੂਰਪੁਰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੇ ਵੇਰਵੇ

ਸਮਾਗਮ ਦੀ ਸਮਾਪਤੀ ਤੋਂ ਬਾਅਦ ਜਦੋਂ ਗੁਰਦੁਆਰਾ ਸਾਹਿਬ ਵਿੱਚੋਂ ਗ੍ਰੰਥੀ ਸਿੰਘ ਸਮੇਤ ਸਾਰੀ ਸੰਗਤ ਚਲੀ ਗਈ ਤਾਂ ਪ੍ਰਵਾਸੀ ਮਜ਼ਦੂਰ ਦੱਸੇ ਜਾਂਦੇ ਦੋ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਤਾਲਾ ਤੋੜ ਕੇ ਦਾਖਲ ਹੋਏ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਭੰਨਣ ਦੀ ਕੋਸ਼ਿਸ਼ ਕੀਤੀ ਗਈ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਕਾਹਨੂੰਵਾਨ ਵਿਖੇ ਮਿਤੀ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜੀ।

ਪਿੰਡ ਜੌਲੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਵੱਖ-ਵੱਖ ਧਿਰਾਂ ਦੀ ਭੂਮਿਕਾ – ਭਾਗ 2

26 ਜੂਨ ਤੋਂ 4 ਜੁਲਾਈ ਤੱਕ ਬਹੁਤ ਸਖਸ਼ੀਅਤਾਂ ਪਿੰਡ ਜੌਲੀਆਂ ਵਿਖੇ ਆਈਆਂ ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਨ। ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਵਿੱਚ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਅਤੇ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਨ ਲਈ ਜੋ 6 ਮੈਂਬਰੀ ਕਮੇਟੀ ਬਣਾਈ ਗਈ ਸੀ, ਉਹ ਲਗਾਤਾਰ ਪ੍ਰਸ਼ਾਸ਼ਨ ਨਾਲ ਸੰਪਰਕ ਵਿੱਚ ਰਹੀ ਅਤੇ ਉਸ ਨੇ ਪ੍ਰਸ਼ਾਸ਼ਨ ਦੀ ਸਾਰੀ ਕਾਰਵਾਈ ਨੂੰ ਬੜੀ ਨੇੜਿਉਂ ਵੇਖਿਆ। 27 ਜੂਨ ਤੋਂ 4 ਜੁਲਾਈ ਤੱਕ 'ਮਾਲਵਾ ਸਿੱਖ ਜਥਾ-ਸੰਗਰੂਰ' ਵੱਲੋਂ ਸਿੱਖ ਰਵਾਇਤ ਅਨੁਸਾਰ ਅੱਗੇ ਦੀ ਕਾਰਵਾਈ ਮਤਿਆਂ ਦੇ ਰੂਪ ਵਿਚ ਸਿੱਖ ਜਥੇਬੰਦੀਆਂ ਨਾਲ ਲਗਾਤਾਰ ਲੰਮੀਆਂ ਵਿਚਾਰਾਂ ਅਤੇ ਸਹਿਮਤੀ ਨਾਲ ਵਿਉੰਤੀ ਗਈ ਸੀ।

ਪਿੰਡ ਜੌਲੀਆਂ ਵਿਖੇ ਗੁਰੂ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਵੱਖ-ਵੱਖ ਧਿਰਾਂ ਦੀ ਭੂਮਿਕਾ ਸਬੰਧੀ ਮਾਲਵਾ ਸਿੱਖ ਜੱਥਾ(ਸੰਗਰੂਰ) ਵੱਲੋਂ ਰਿਪੋਰਟ ਜਾਰੀ :

25 ਜੂਨ 2021 ਨੂੰ ਦੁਪਹਿਰ ਵੇਲੇ ਜਿਲ੍ਹਾ ਸੰਗਰੂਰ ਵਿੱਚ ਭਵਾਨੀਗੜ੍ਹ ਦੇ ਨੇੜਲੇ ਪਿੰਡ ਜੌਲੀਆਂ ਵਿਖੇ ਇਸੇ ਹੀ ਪਿੰਡ ਦੀ ਵਸਨੀਕ ਗੁਰਮੇਲ ਕੌਰ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਪਟਰੌਲ ਛਿੜਕ ਕੇ ਅੱਗ ਲਾ ਦਿੱਤੀ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਟ ਹੋ ਗਿਆ ਅਤੇ ਬਾਕੀ 6 ਸਰੂਪ ਜਿਹੜੇ ਸੱਚਖੰਡ ਵਿਖੇ ਸਨ ਉਹ ਸਿੱਖ ਸੰਗਤ ਨੇ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚਾ ਲਏ। ਇਹ ਦੁਰਘਟਨਾ ਵਾਪਰਨ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਤਖ਼ਤ ਉਤੇ ਪ੍ਰਕਾਸ਼ ਕੀਤਾ ਹੋਇਆ ਸੀ ਅਤੇ ਕੋਈ ਵੀ ਸਿੰਘ ਮਹਾਰਾਜ ਦੀ ਹਜ਼ੂਰੀ ਵਿੱਚ ਹਾਜ਼ਰ ਨਹੀਂ ਸੀ।

ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਕਾਰਨ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ, ਉਨ੍ਹਾਂ ਨੂੰ ਪਾਵਨ ਸਰੂਪ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।

ਜੋਧਪੁਰ ਵਿੱਚ ਹੋਈ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਦੀ ਘਟਨਾਂ ਲਈ ਜਾਂਚ ਰਿਪੋਰਟ ਤੋਂ ਨਹੀਂ ਸੰਤੁਸ਼ਟ ਹਨ ਅਕਾਲ ਤਖਤ ਸਾਹਿਬ ਦੇ ਜੱਥੇਦਾਰ

ਤਰਨ ਤਾਰਨ ਨੇੜਲੇ ਪਿੰਡ ਜੋਧਪੁਰ ਵਿਖੇ ਵਾਪਰੀ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨਭੇਟ ਦੀਆਂ ਘਟਨਾਂ ਦੀ ਪੁਲਿਸ ਦੀ ਦੋ ਮੈਂਬਰੀ ਵਿਸ਼ੇਸ਼ ਟੀਮ ਵੱਲੋਂ ਕੀਤੀ ਜਾਂਚ ਨੂੰ ਪੰਥਕ ਜੱਥੇਬੰਦੀਆਂ ਵੱਲੋਂ ਜਿੱਥੇ ਪੂਰਨ ਰੂਪ ਵਿੱਚ ਰੱਦ ਕੀਤਾ ਜਾ ਰਿਹਾ ਹੈ, ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੀ ਜਾਂਚ ਟੀਮ ਦੀ ਰਿਪੋਰਟ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਉਨ੍ਹਾਂ ਇਸ ਜਾਂਚ ਨੂੰ ਅਧੂਰੀ ਕਰਾਰ ਦਿੰਦਿਆਂ ਫੜੇ ਗਏ ਦੋਸ਼ੀਆਂ ਗਏ ਦੋਸ਼ੀਆਂ ਨੂੰ ਛੱਡਣ ਜਾਂ ਡੇਰੇ ਨੂੰ ਲੱਗੇ ਜੰਦਰੇ ਖੋਲ੍ਹਣ ਵਿਰੁੱਧ ਚੇਤਾਵਨੀ ਦਿੱਤੀ।

ਗੁਰੂ ਘਰਾਂ ਵਿੱਚ ਹੁੰਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨਭੇਟ ਦੀਆਂ ਘਟਨਾਵਾਂ ਲਈ ਗੁਰੁਦਆਰਾ ਕਮੇਟੀ ਅਤੇ ਗ੍ਰੰਥੀ ਸਿੰਘ ਹੋਣਗੇ ਜਿਮੇਵਾਰ

ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣੇ ਅਤਿ ਮੰਦਭਾਗੇ ਹਨ ਅਤੇ ਇਸਤੋਂ ਬਾਅਦ ਅਜਿਹੀ ਘਟਨਾਂ ਲਈ ਗੁਰੁ ਘਰ ਦੀ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਹਿਬਾਨ ਜਿਮੇਵਾਰ ਹੋਣਗੇ।