ਨੇਪਾਲ ਭੁਚਾਲ ਪੀੜਤਾਂ ਦੀ ਸਹਾਇਤਾ ਲਈ ਸਿੱਖ ਕੌਮ ਗੁਰੂ ਸਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਦੀ ਹੋਈ ਆਪਣਾ ਯੋਗਦਾਨ ਪਾ ਰਹੀ ਹੈ।ਇਸ ਸੇਵਾ ਵਿੱਚ ਜਿੱਥੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਵੱਲੋਂ ਸੇਵਾ ਨਿਭਾ ਰਹੀਆਂ ਹਨ, ਉੱਥੇ ਭਾਰਤ ਅਤੇ ਭਾਰਤ ਤੋਂ ਬਾਹਰਲੀਆਂ ਹੋਰ ਸਿੱਖ ਸੰਸਥਾਵਾਂ ਵੀ ਇਸ ਕਰਜ ਲਈ ਸੰਗਤਾਂ ਨੂੰ ਪ੍ਰੇਰਤ ਕਰਕੇ ਪੀੜਤਾਂ ਦੀ ਸਹਾਇਤਾ ਲਈ ਸੇਵਾ ਨਿਭਾਅ ਰਹੀਆਂ ਹਨ।
ਲੰਡਨ (12 ਦਸੰਬਰ, 2011): ਲੰਡਨ ਨੇੜੇ ਸਾਊਥਹਾਲ ਵਿਖੇ ਬੇਘਰੇ ਪੰਜਾਬੀ ਨੌਜਵਾਨਾਂ ਦਾ ਮਸਲਾ ਸਿੱਖ ਚੈਨਲ ਵੱਲੋਂ ਉਭਾਰਿਆ ਗਿਆ ਹੈ। ਇਹ ਨੌਜਵਾਨ ਪੰਜਾਬ ਤੋਂ ਆਪਣੇ ਘਰ ਛੱਡ ਕੇ ਵਿਦਿਆਰਥੀ ਜਾਂ ਹੋਰ ਤਰ੍ਹਾਂ ਦੇ ਵੀਜ਼ੇ ਲੈ ਕੇ ਬਾਹਰ ਪਹੁੰਚੇ ਹਨ ਤੇ ਹੁਣ ਸਾਊਥਹਾਲ ਦੀਆਂ ਸੜ੍ਹਕਾਂ ਉੱਤੇ ਰਾਤਾਂ ਗੁਜ਼ਾਰ ਰਹੇ ਹਨ।