ਲੰਘੇ ਸ਼ੁੱਕਰਵਾਰ (24 ਅਗਸਤ ਨੂੰ) ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਬਰਤਾਨੀਆ ਦੀ ਪਾਰਲੀਮੈਂਟ ਵਿੱਚ ਸਵਾਲ-ਜਾਵਬ ਦੌਰਾਨ ਇਹ ਗੱਲ ਕਹੀ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਪਾਰਟੀ ਸ਼ਾਮਲ ਨਹੀਂ ਸੀ। ਇਕ ਪੱਤਰਕਾਰ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ: “ਮੇਰੇ ਦਿਮਾਗ ਵਿੱਚ ਇਸ ਬਾਰੇ ਕੋਈ ਦੁਬਿਧਾ ਨਹੀਂ ਹੈ। ਇਹ ਇਕ ਤਰਾਸਦੀ ਸੀ, ਇਹ ਦਰਦਨਾਕ ਤਜ਼ਰਬਾ ਸੀ। ਤੁਸੀਂ ਕਿਹਾ ਹੈ ਕਿ ਇਸ ਵਿੱਚ ਕਾਂਗਰਸ ਪਾਰਟੀ ਸ਼ਾਮਲ ਸੀ, ਮੈਂ ਇਸ ਨਾਲ ਸਹਿਮਤ ਨਹੀਂ ਹਾਂ। ਯਕੀਨਨ ਹਿੰਸਾ ਹੋਈ ਸੀ, ਯਕੀਕਨ ਇਹ ਤਰਾਸਦੀ ਸੀ”
ਜੂਨ 1984 ਵਿਚ ਦਰਬਾਰ ਸਾਹਿਬ (ਅੰਮ੍ਰਿਤਸਰ) ਉੱਤੇ ਭਾਰਤੀ ਫੌਜ ਦੇ ਹਮਲੇ ਦੇ ਕੀ ਕਰਾਨ ਸਨ? ਇਹ ਸਵਾਲ ਸਾਡੇ ਸਾਰਿਆਂ ਦੇ ਮਨ ਵਿੱਚ ਆਉਂਦਾ ਹੈ।
« Previous Page